Government Diwali Gift: ਦੀਵਾਲੀ ਮੌਕੇ ਸੂਬਾ ਸਰਕਾਰਾਂ ਕਰਨਗੀਆਂ ਮਾਲੋਮਾਲ, ਮੁਫਤ ਸਿਲੰਡਰ ਸਣੇ ਮਿਲਣਗੀਆਂ ਇਹ ਸਹੂਲਤਾਂ
Government Diwali Gift 2024: ਪੂਰੇ ਦੇਸ਼ 'ਚ ਇਸ ਸਮੇਂ ਦੀਵਾਲੀ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਰਾਜ ਸਰਕਾਰਾਂ ਨੇ ਵੀ ਦੀਵਾਲੀ 'ਤੇ ਆਪਣਾ ਖਜ਼ਾਨਾ ਖੋਲ੍ਹ ਦਿੱਤਾ ਹੈ। ਦੇਸ਼ ਦੀਆਂ ਰਾਜ ਸਰਕਾਰਾਂ ਨੇ ਦੀਵਾਲੀ
Government Diwali Gift 2024: ਪੂਰੇ ਦੇਸ਼ 'ਚ ਇਸ ਸਮੇਂ ਦੀਵਾਲੀ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਰਾਜ ਸਰਕਾਰਾਂ ਨੇ ਵੀ ਦੀਵਾਲੀ 'ਤੇ ਆਪਣਾ ਖਜ਼ਾਨਾ ਖੋਲ੍ਹ ਦਿੱਤਾ ਹੈ। ਦੇਸ਼ ਦੀਆਂ ਰਾਜ ਸਰਕਾਰਾਂ ਨੇ ਦੀਵਾਲੀ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ ਹਨ। ਦੀਵਾਲੀ ਦੀ ਕਾਊਂਟਡਾਊਨ ਹੁਣ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਰਾਜਾਂ ਨੇ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਦਿੱਤੇ ਹਨ।
ਦੀਵਾਲੀ ਤੋਂ ਪਹਿਲਾਂ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹਰਿਆਣਾ ਵਿੱਚ ਵੀ ਸਰਕਾਰ ਨੇ ਰਾਜ ਸਰਕਾਰ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 50 ਫੀਸਦੀ ਦੀ ਬਜਾਏ 53 ਫੀਸਦੀ ਮਹਿੰਗਾਈ ਭੱਤਾ ਮਿਲੇਗਾ। ਇਸ ਵਾਰ 30 ਅਕਤੂਬਰ ਨੂੰ ਤਨਖ਼ਾਹ ਵੀ ਬੈਂਕ ਖਾਤੇ ਵਿੱਚ ਜਮ੍ਹਾਂ ਹੋ ਜਾਵੇਗੀ।
ਯੋਗੀ ਆਦਿੱਤਿਆਨਾਥ ਨੇ ਵੀ ਦੀਵਾਲੀ 'ਤੇ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬੇ ਵਿੱਚ 28 ਅਕਤੂਬਰ ਤੋਂ 15 ਨਵੰਬਰ ਤੱਕ ਬਿਜਲੀ ਕੱਟ ਨਹੀਂ ਲੱਗੇਗਾ। ਇਸ ਤੋਂ ਇਲਾਵਾ ਉੱਜਵਲਾ ਗੈਸ ਕੁਨੈਕਸ਼ਨ ਰੱਖਣ ਵਾਲਿਆਂ ਨੂੰ ਮੁਫਤ ਸਿਲੰਡਰ ਮਿਲੇਗਾ।
ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੇ ਲੋਕਾਂ ਨੂੰ ਕਈ ਤੋਹਫੇ ਦਿੱਤੇ ਹਨ। ਇਸ ਵਾਰ ਲਾਡਲੀ ਬਹਿਨਾ ਯੋਜਨਾ ਦਾ ਲਾਭ ਲੈਣ ਵਾਲੀਆਂ ਔਰਤਾਂ ਨੂੰ ਗੈਸ ਸਿਲੰਡਰ 'ਤੇ 398 ਰੁਪਏ ਦੀ ਸਬਸਿਡੀ ਮਿਲੇਗੀ। ਇਸ ਵਾਰ ਸੂਬੇ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹਾਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ।
ਆਂਧਰਾ ਪ੍ਰਦੇਸ਼ ਸਰਕਾਰ ਅਤੇ ਉੱਤਰਾਖੰਡ ਸਰਕਾਰ ਨੇ ਵੀ ਉਜਵਲਾ ਯੋਜਨਾ ਤਹਿਤ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਮੁਫ਼ਤ ਸਿਲੰਡਰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਦੀਵਾਲੀ ਅਤੇ ਛਠ ਦੇ ਤਿਉਹਾਰਾਂ 'ਤੇ ਲੋਕਾਂ ਨੂੰ ਬਿਹਾਰ ਜਾਣ ਲਈ ਟ੍ਰੇਨਾਂ ਨਹੀਂ ਮਿਲਦੀਆਂ ਹਨ। ਅਜਿਹੇ 'ਚ ਹੁਣ ਰੇਲਵੇ 7000 ਟਰੇਨਾਂ ਦੇ ਚੱਕਰ ਲਗਵਾ ਰਿਹਾ ਹੈ।