ਪੜਚੋਲ ਕਰੋ

ਭਾਰਤੀ ਅਰਥ-ਵਿਵਸਥਾ 'ਤੇ ਪਏਗੀ ਵੱਡੀ ਮਾਰ, ਦੁਨੀਆਂ ਦੀਆਂ ਕਈ ਏਜੰਸੀਆਂ ਵੱਲੋਂ ਵੱਡੀ ਗਿਰਾਵਟ ਦਾ ਅੰਦਾਜ਼ਾ

ਫਿਚ ਨੇ 10.5 ਪ੍ਰਤੀਸ਼ਤ ਤੇ ਇੰਡੀਆ ਰੇਟਿੰਗ ਏਜੰਸੀ ਨੇ ਸਾਲ ਦੌਰਾਨ ਜੀਡੀਪੀ 11.8 ਪ੍ਰਤੀਸ਼ਤ ਘਟਣ ਦਾ ਅਨੁਮਾਨ ਲਾਇਆ ਹੈ। ਫਿਚ ਰੇਟਿੰਗਜ਼ ਨੇ ਸਾਲ 2020 'ਚ ਵਿਸ਼ਵ ਅਰਥਵਿਵਸਥਾ 'ਚ 4.4 ਪ੍ਰਤੀਸ਼ਤ ਗਿਰਾਵਟ ਦਾ ਅੰਦਾਜ਼ਾ ਲਾਇਆ ਹੈ।

ਨਵੀਂ ਦਿੱਲੀ: ਦੁਨੀਆਂ ਦੀਆਂ ਕਈਆਂ ਰੇਟਿੰਗ ਏਜੰਸੀਆਂ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਭਾਰਤੀ ਅਰਥ-ਵਿਸਥਾ 'ਚ ਵੱਡੀ ਗਿਰਾਵਟ ਆਉਣ ਦਾ ਅੰਦਾਜ਼ਾ ਲਾਇਆ ਹੈ। ਅਮਰੀਕਾ ਦੀ ਬ੍ਰੋਕਰੇਜ਼ ਕੰਪਨੀ ਗੋਲਡਮੈਨ ਸਾਕਸ ਨੇ ਵਿੱਤੀ ਵਰ੍ਹੇ 2020-21 ਦੌਰਾਨ ਭਾਰਤ ਦੇ ਸਕਲ ਘਰੇਲੂ ਉਤਪਾਦ 'ਚ ਸਭ ਤੋਂ ਜ਼ਿਆਦਾ 14.8 ਪ੍ਰਤੀਸ਼ਤ ਗਿਰਾਵਟ ਆਉਣ ਦਾ ਅੰਦਾਜ਼ਾ ਲਾਇਆ ਹੈ।

ਫਿਚ ਨੇ 10.5 ਪ੍ਰਤੀਸ਼ਤ ਤੇ ਇੰਡੀਆ ਰੇਟਿੰਗ ਏਜੰਸੀ ਨੇ ਸਾਲ ਦੌਰਾਨ ਜੀਡੀਪੀ 11.8 ਪ੍ਰਤੀਸ਼ਤ ਘਟਣ ਦਾ ਅਨੁਮਾਨ ਲਾਇਆ ਹੈ। ਫਿਚ ਰੇਟਿੰਗਜ਼ ਨੇ ਸਾਲ 2020 'ਚ ਵਿਸ਼ਵ ਅਰਥਵਿਵਸਥਾ 'ਚ 4.4 ਪ੍ਰਤੀਸ਼ਤ ਗਿਰਾਵਟ ਦਾ ਅੰਦਾਜ਼ਾ ਲਾਇਆ ਹੈ। ਇਸ ਏਜੰਸੀ ਦੇ ਮੁਤਾਬਕ ਚੀਨ ਦੀ ਜੀਡੀਪੀ ਇਸ ਸਾਲ ਵਧੇਗੀ ਤੇ ਉਸ ਦੀ ਆਰਥਿਕ ਵਾਧਾ ਦਰ 2.7 ਤਕ ਰਹਿ ਸਕਦੀ ਹੈ।

ਗੋਲਡਮੈਨ ਸਾਕਸ ਦਾ ਅੰਦਾਜ਼ਾ-ਜੀਡੀਪੀ 'ਚ 14.8 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਆਵੇਗੀ:

ਗੋਲਡਮੈਨ ਸਾਕਸ ਨੇ ਭਾਰਤ ਦੀ ਆਰਥਿਕ ਵਾਧੇ ਦੇ ਬਾਰੇ ਆਪਣੇ ਪਹਿਲੇ ਅੰਦਾਜ਼ੇ 'ਚ ਵੱਡੀ ਕਟੌਤੀ ਕਰਦਿਆਂ ਹੋਇਆ ਕਿਹਾ ਕਿ 2020-21 'ਚ ਭਾਰਤ ਦੀ ਜੀਡੀਪੀ 'ਚ 14.8 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਆਵੇਗੀ। ਉਸ ਨੇ ਇਸ ਤੋਂ ਪਹਿਲਾਂ 11.8 ਪ੍ਰਤੀਸ਼ਤ ਗਿਰਾਵਟ ਆਉਣ ਦਾ ਅੰਦਾਜ਼ਾ ਲਾਇਆ ਸੀ। ਬ੍ਰੋਕਰੇਜ਼ ਕੰਪਨੀ ਦਾ ਤਾਜ਼ਾ ਅੰਦਾਜ਼ਾ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੇ ਸਕਲ ਘਰੇਲੂ ਉਤਪਾਦ ਦੇ ਅੰਕੜੇ ਜਾਰੀ ਹੋਣ ਦੇ ਕੁਝ ਹੀ ਦਿਨ ਬਾਅਦ ਸਾਹਮਣੇ ਆਇਆ ਹੈ।

ਜੀਡੀਪੀ ਦੇ ਅਗਸਤ ਅੰਤ 'ਚ ਜਾਰੀ ਸਰਕਾਰੀ ਅੰਕੜਿਆਂ ਦੇ ਮੁਤਾਬਕ ਅਪ੍ਰੈਲ ਤੋਂ ਜੂਨ 2020 ਤਿਮਾਹੀ 'ਚ ਭਾਰਤ ਦਾ ਸਕਲ ਘਰੇਲੂ ਉਤਪਾਦ 23.9 ਪ੍ਰਤੀਸ਼ਤ ਘਟਿਆ। ਇਸ ਦੌਰਾਨ ਲੌਕਡਾਊਨ ਦੇ ਕਾਰਨ ਖੇਤੀ ਖੇਤਰ ਨੂੰ ਛੱਡ ਕੇ ਜ਼ਿਆਦਾਤਰ ਗਤੀਵਿਧੀਆਂ ਹੇਠਾਂ ਆ ਗਈਆਂ।

ਫਿਚ ਨੇ ਕਿਹਾ-ਅਰਥਵਿਵਸਥਾ 'ਚ 10.5 ਪ੍ਰਤੀਸ਼ਤ ਦੀ ਗਿਰਾਵਟ ਆ ਸਕਦੀ ਹੈ। ਕੌਮਾਂਤਰੀ ਰੇਟਿੰਗ ਏਜੰਸੀ ਫਿਚ ਨੇ ਕਿਹਾ ਕਿ ਅਗਲੇ ਸਾਲ ਵਿੱਤੀ ਵਰ੍ਹੇ 'ਚ ਵਾਧੇ ਦੀ ਰਾਹ 'ਤੇ ਪਰਤਣ ਤੋਂ ਪਹਿਲਾਂ ਭਾਰਤੀ ਅਰਥਵਿਵਸਥਾ 'ਚ ਇਸ ਵਿੱਤੀ ਵਰ੍ਹੇ 'ਚ 10.5 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਆ ਸਕਦੀ ਹੈ।

ਆਖਿਰ ਕੰਗਣਾ ਰਣੌਤ ਦਾ ਮੁੰਬਈ ਜਾਣਾ ਹੋਇਆ ਤੈਅ, ਚੰਡੀਗੜ੍ਹ ਏਅਰਪੋਰਟ ਲਈ ਰਵਾਨਾ

ਰੂਸ ਨੇ ਸ਼ੁਰੂ ਕੀਤਾ ਕੋਰੋਨਾ ਵੈਕਸੀਨ ਦੇ ਤੀਜੇ ਗੇੜ ਦਾ ਪਰੀਖਣ, ਉਤਪਾਦਨ 'ਚ ਮੰਗੀ ਭਾਰਤ ਤੋਂ ਮਦਦ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gold Silver Tax: ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ? ਸਰਕਾਰ ਨੇ ਟੈਕਸ ਛੋਟ ਕੀਤੀ ਖਤਮ, ਜਾਣੋ ਜੇਬ 'ਤੇ ਕਿੰਨਾ ਅਸਰ ਪਵੇਗਾ ਅਤੇ ਕਿੰਨੀਆਂ ਵਧਣਗੀਆਂ ਕੀਮਤਾਂ...
ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ? ਸਰਕਾਰ ਨੇ ਟੈਕਸ ਛੋਟ ਕੀਤੀ ਖਤਮ, ਜਾਣੋ ਜੇਬ 'ਤੇ ਕਿੰਨਾ ਅਸਰ ਪਵੇਗਾ ਅਤੇ ਕਿੰਨੀਆਂ ਵਧਣਗੀਆਂ ਕੀਮਤਾਂ...
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
LPG Gas Cylinder: ਗੈਸ ਸਿਲੰਡਰ ਅੱਜ ਕਿੰਨਾ ਸਸਤਾ? ਜਾਣੋ ਘਰੇਲੂ ਅਤੇ ਵਪਾਰਕ LPG ਦੀਆਂ ਨਵੀਆਂ ਕੀਮਤਾਂ; ਬੁੱਕ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਨੂੰ ਜਾਣ ਲਓ...
ਗੈਸ ਸਿਲੰਡਰ ਅੱਜ ਕਿੰਨਾ ਸਸਤਾ? ਜਾਣੋ ਘਰੇਲੂ ਅਤੇ ਵਪਾਰਕ LPG ਦੀਆਂ ਨਵੀਆਂ ਕੀਮਤਾਂ; ਬੁੱਕ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਨੂੰ ਜਾਣ ਲਓ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget