ਪੜਚੋਲ ਕਰੋ

Rupee against Dollar: ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੀਆਂ ਮੁਦਰਾਵਾਂ 'ਚ ਰੁਪਿਆ ਦੂਜੇ ਨੰਬਰ 'ਤੇ, ਜਾਣੋ ਪਹਿਲੇ ਨੰਬਰ 'ਤੇ ਕਿਹੜਾ ਮੁਲਕ?

Indian Rupee: ਭਾਰਤੀਆਂ ਦੇ ਲਈ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਭਾਰਤੀ ਰੁਪਿਆ ਡਾਲਰ ਦੇ ਮੁਕਾਬਲੇ ਖਰਾਬ ਪ੍ਰਦਰਸ਼ਨ ਕਰਨ ਵਾਲੀਆਂ ਏਸ਼ੀਆਈ ਮੁਦਰਾਵਾਂ 'ਚ ਦੂਜੇ ਸਥਾਨ 'ਤੇ ਰਿਹਾ ਹੈ।

Indian Rupee: ਡਾਲਰ ਦੇ ਮੁਕਾਬਲੇ ਖਰਾਬ ਪ੍ਰਦਰਸ਼ਨ ਕਰਨ ਵਾਲੀਆਂ ਏਸ਼ੀਆਈ ਮੁਦਰਾਵਾਂ 'ਚ ਭਾਰਤੀ ਰੁਪਿਆ ਦੂਜੇ ਸਥਾਨ 'ਤੇ ਰਿਹਾ ਹੈ। ਡਾਲਰ ਦੀ ਮਜ਼ਬੂਤ ​​ਮੰਗ ਅਤੇ ਘਰੇਲੂ ਇਕੁਇਟੀ ਤੋਂ ਵਾਪਸੀ ਦੇ ਕਾਰਨ ਅਗਸਤ ਦੇ ਦੌਰਾਨ ਇਸ ਵਿੱਚ 0.2 ਪ੍ਰਤੀਸ਼ਤ ਦੀ ਗਿਰਾਵਟ ਆਈ।

ਅਗਸਤ 'ਚ ਬੰਗਲਾਦੇਸ਼ੀ ਟਕਾ ਨੇ ਡਾਲਰ ਦੇ ਮੁਕਾਬਲੇ ਸਭ ਤੋਂ ਖਰਾਬ ਪ੍ਰਦਰਸ਼ਨ ਕੀਤਾ ਹੈ। ਇਸ ਸਮੇਂ ਇੱਕ ਡਾਲਰ 119.67 ਬੰਗਲਾਦੇਸ਼ੀ ਟਕਾ ਦੇ ਬਰਾਬਰ ਹੈ। ਚਾਲੂ ਵਿੱਤੀ ਸਾਲ 'ਚ ਹੁਣ ਤੱਕ ਡਾਲਰ ਦੇ ਮੁਕਾਬਲੇ ਰੁਪਏ 'ਚ 0.6 ਫੀਸਦੀ ਦੀ ਗਿਰਾਵਟ ਆਈ ਹੈ।

ਬੰਗਲਾਦੇਸ਼ੀ ਟਕਾ ਦਾ ਪ੍ਰਦਰਸ਼ਨ ਸਭ ਤੋਂ ਖਰਾਬ ਰਿਹਾ 

ਬਿਜ਼ਨੈੱਸ ਸਟੈਂਡਰਡ ਦੀ ਰਿਪੋਰਟ ਮੁਤਾਬਕ ਏਸ਼ਿਆਈ ਮੁਦਰਾਵਾਂ 'ਚ ਸਿਰਫ ਰੁਪਏ ਅਤੇ ਟਕਾ 'ਚ ਵੀ ਡਾਲਰ ਦੇ ਮੁਕਾਬਲੇ ਗਿਰਾਵਟ ਦੇਖਣ ਨੂੰ ਮਿਲੀ ਹੈ। ਅਗਸਤ 'ਚ ਰੁਪਿਆ 0.2 ਫੀਸਦੀ ਡਿੱਗਿਆ ਹੈ।  ਸ਼ੁੱਕਰਵਾਰ ਨੂੰ ਰੁਪਿਆ 83.89 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਹ 83.97 ਰੁਪਏ ਪ੍ਰਤੀ ਡਾਲਰ ਦੇ ਆਪਣੇ ਹੁਣ ਤੱਕ ਦੇ ਹੇਠਲੇ ਪੱਧਰ ਦੇ ਨੇੜੇ ਹੈ।

ਰੁਪਏ ਦੀ ਇਹ ਮਾੜੀ ਕਾਰਗੁਜ਼ਾਰੀ

ਰੁਪਏ ਦੀ ਇਹ ਮਾੜੀ ਕਾਰਗੁਜ਼ਾਰੀ ਉਦੋਂ ਆਈ ਹੈ ਜਦੋਂ ਕਿ ਅਮਰੀਕੀ ਡਾਲਰ ਕਮਜ਼ੋਰ ਹੋਇਆ ਹੈ। ਇਕੁਇਟੀ ਹਿੱਸੇ ਵਿਚ ਐਫਪੀਆਈ ਦੀ ਘਾਟ ਕਾਰਨ ਰੁਪਏ 'ਤੇ ਮਾੜਾ ਅਸਰ ਪਿਆ ਹੈ। ਇਸ ਤੋਂ ਇਲਾਵਾ ਦਰਾਮਦਕਾਰਾਂ ਵੱਲੋਂ ਡਾਲਰ ਦੀ ਮੰਗ ਵਧਣ ਕਾਰਨ ਵੀ ਰੁਪਿਆ ਪ੍ਰਭਾਵਿਤ ਹੋਇਆ ਹੈ। ਜ਼ਿਆਦਾਤਰ ਵਿਦੇਸ਼ੀ ਮੁਦਰਾਵਾਂ ਨੇ ਅਗਸਤ ਵਿੱਚ ਡਾਲਰ ਦੇ ਮੁਕਾਬਲੇ ਚੰਗਾ ਪ੍ਰਦਰਸ਼ਨ ਕੀਤਾ ਹੈ।

ਆਰਬੀਆਈ ਨੇ ਰੁਪਏ ਨੂੰ ਹੇਠਾਂ ਜਾਣ ਤੋਂ ਬਚਾਇਆ ਸੀ

ਚਾਲੂ ਵਿੱਤੀ ਸਾਲ 'ਚ ਹੁਣ ਤੱਕ ਰੁਪਏ 'ਚ 0.6 ਫੀਸਦੀ ਦੀ ਗਿਰਾਵਟ ਆਈ ਹੈ। ਵਿੱਤੀ ਸਾਲ 2023-24 ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਹਾਂਗਕਾਂਗ ਡਾਲਰ ਅਤੇ ਸਿੰਗਾਪੁਰ ਡਾਲਰ ਦੇ ਬਾਅਦ ਰੁਪਿਆ ਤੀਜਾ ਸਭ ਤੋਂ ਸਥਿਰ ਏਸ਼ੀਆਈ ਮੁਦਰਾ ਸੀ।

ਇਸ 'ਚ 1.5 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ, ਜਦਕਿ ਇਸ ਤੋਂ ਪਹਿਲਾਂ ਵਿੱਤੀ ਸਾਲ 2023 'ਚ ਡਾਲਰ ਦੇ ਮੁਕਾਬਲੇ ਰੁਪਿਆ 7.8 ਫੀਸਦੀ ਡਿੱਗਿਆ ਸੀ। ਰੁਪਏ ਦੀ ਇਹ ਕਾਰਗੁਜ਼ਾਰੀ ਭਾਰਤੀ ਰਿਜ਼ਰਵ ਬੈਂਕ (RBI) ਦੀ ਸਰਗਰਮੀ ਕਾਰਨ ਸਾਹਮਣੇ ਆਈ ਹੈ।

1994 ਵਿੱਚ ਡਾਲਰ ਦੇ ਮੁਕਾਬਲੇ ਰੁਪਿਆ ਵਧਿਆ 

ਸਾਲ 2023 'ਚ ਡਾਲਰ ਦੇ ਮੁਕਾਬਲੇ ਰੁਪਏ ਨੇ ਘੱਟ ਉਤਰਾਅ-ਚੜ੍ਹਾਅ ਦਿਖਾਇਆ। ਇਹ 3 ਦਹਾਕਿਆਂ 'ਚ ਸਭ ਤੋਂ ਵਧੀਆ ਪ੍ਰਦਰਸ਼ਨ ਸੀ। ਉਸ ਸਮੇਂ ਭਾਰਤੀ ਰੁਪਏ 'ਚ ਡਾਲਰ ਦੇ ਮੁਕਾਬਲੇ 0.5 ਫੀਸਦੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ। ਪਿਛਲੀ ਵਾਰ ਰੁਪਏ 'ਚ ਅਜਿਹੀ ਸਥਿਰਤਾ ਸਾਲ 1994 'ਚ ਦੇਖਣ ਨੂੰ ਮਿਲੀ ਸੀ। ਉਸ ਸਮੇਂ ਦੌਰਾਨ ਡਾਲਰ ਦੇ ਮੁਕਾਬਲੇ ਰੁਪਿਆ 0.4 ਫੀਸਦੀ ਵਧਿਆ ਸੀ। ਹੁਣ ਮਾਹਿਰਾਂ ਨੂੰ ਉਮੀਦ ਹੈ ਕਿ ਭਵਿੱਖ ਵਿੱਚ ਰੁਪਏ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਵੇਗਾ। ਰਿਜ਼ਰਵ ਬੈਂਕ ਫਿਲਹਾਲ ਰੁਪਏ ਨੂੰ 84 ਤੋਂ ਪਾਰ ਨਹੀਂ ਜਾਣ ਦੇਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget