(Source: ECI/ABP News/ABP Majha)
Indian Spice: ਕੁਆਲਿਟੀ ਤੇ ਸੈਫਟੀ 'ਤੇ ਫਿਰ ਫੇਲ ਹੋ ਰਹੇ ਭਾਰਤੀ ਮਸਾਲੇ , FSSAI ਜਾਂਚ 'ਚ 474 ਨਮੂਨੇ ਫਸੇ
FSSAI: ਪਿਛਲੇ ਕੁੱਝ ਸਮੇਂ ਤੋਂ ਭਾਰਤੀ ਮਸਾਲਿਆਂ ਉੱਤੇ ਸੰਕਟ ਦੇ ਬੱਦਲ ਛਾਏ ਹੋਏ ਹਨ। ਇਕ ਤੋਂ ਬਾਅਦ ਇਕ ਸਾਰੀਆਂ ਮਸਾਲਾ ਕੰਪਨੀਆਂ ਦੇ ਉਤਪਾਦਾਂ ਨੂੰ ਸਖਤ ਟੈਸਟਿੰਗ ਤੋਂ ਗੁਜ਼ਰਨਾ ਪੈ ਰਿਹਾ ਹੈ। ਇਹ ਮਾਮਲਾ ਹਾਂਗਕਾਂਗ ਤੋਂ ਸ਼ੁਰੂ ਹੋਇਆ ਸੀ।
FSSAI: ਭਾਰਤੀ ਮਸਾਲਾ ਕੰਪਨੀਆਂ ਪਿਛਲੇ ਕੁੱਝ ਸਮੇਂ ਤੋਂ ਪੂਰੀ ਦੁਨੀਆ 'ਚ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ। ਇਕ ਤੋਂ ਬਾਅਦ ਇਕ ਸਾਰੀਆਂ ਮਸਾਲਾ ਕੰਪਨੀਆਂ ਦੇ ਉਤਪਾਦਾਂ ਨੂੰ ਸਖਤ ਟੈਸਟਿੰਗ ਤੋਂ ਗੁਜ਼ਰਨਾ ਪੈ ਰਿਹਾ ਹੈ। ਇਹ ਮਾਮਲਾ ਹਾਂਗਕਾਂਗ ਤੋਂ ਸ਼ੁਰੂ ਹੋਇਆ ਸੀ। ਹੁਣ ਦੁਨੀਆ ਦੇ ਕਈ ਦੇਸ਼ਾਂ 'ਚ ਭਾਰਤੀ ਮਸਾਲਾ ਕੰਪਨੀਆਂ ਖਿਲਾਫ ਜਾਂਚ ਚੱਲ ਰਹੀ ਹੈ।
ਹੁਣ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਮਸਾਲਿਆਂ ਦੇ ਲਗਭਗ 12 ਪ੍ਰਤੀਸ਼ਤ ਨਮੂਨੇ FSSAI ਟੈਸਟ ਵਿੱਚ ਫੇਲ ਹੋਏ ਹਨ। ਇਹ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ।
FSSAI ਨੇ ਹਾਂਗਕਾਂਗ 'ਚ ਪਾਬੰਦੀ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ
ਇਹ ਭਾਰਤੀ ਮਸਾਲਾ ਉਦਯੋਗ ਲਈ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ। ਬ੍ਰਿਟੇਨ ਤੋਂ ਬਾਅਦ ਹੁਣ ਭਾਰਤ ਦੇ ਵੱਡੇ ਮਸਾਲਿਆਂ ਵਾਲੇ ਬ੍ਰਾਂਡਾਂ ਦੀ ਨਿਊਜ਼ੀਲੈਂਡ, ਅਮਰੀਕਾ ਅਤੇ ਆਸਟ੍ਰੇਲੀਆ 'ਚ ਵੀ ਸਖਤ ਜਾਂਚ ਕੀਤੀ ਜਾ ਰਹੀ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਬਰਤਾਨੀਆ ਵਿੱਚ ਭਾਰਤੀ ਮਸਾਲਿਆਂ ਦੀ ਦਰਾਮਦ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਹਾਂਗਕਾਂਗ 'ਚ ਦੋ ਪ੍ਰਮੁੱਖ ਭਾਰਤੀ ਮਸਾਲਿਆਂ ਦੇ ਬ੍ਰਾਂਡਾਂ 'ਤੇ ਪਾਬੰਦੀ ਤੋਂ ਬਾਅਦ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਵੀ ਭਾਰਤੀ ਮਸਾਲਿਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੋਵਾਂ ਕੰਪਨੀਆਂ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਮਸਾਲੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤ ਤੋਂ ਇਲਾਵਾ ਇਨ੍ਹਾਂ ਦੋਵਾਂ ਕੰਪਨੀਆਂ ਦੇ ਮਸਾਲੇ ਯੂਰਪ, ਅਮਰੀਕਾ ਅਤੇ ਉੱਤਰੀ ਅਮਰੀਕਾ ਵਿਚ ਵੱਡੇ ਪੱਧਰ 'ਤੇ ਵਰਤੇ ਜਾਂਦੇ ਹਨ।
4,054 ਨਮੂਨਿਆਂ ਦੀ ਜਾਂਚ ਕੀਤੀ ਗਈ, 474 ਫੇਲ ਹੋਏ
ਆਰਟੀਆਈ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ਮਈ ਤੋਂ ਜੁਲਾਈ ਦਰਮਿਆਨ 4,054 ਸੈਂਪਲ ਟੈਸਟ ਕੀਤੇ ਗਏ। ਇਨ੍ਹਾਂ ਵਿੱਚੋਂ 474 ਨੇ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਨੂੰ ਪਾਸ ਨਹੀਂ ਕੀਤਾ ਹੈ।
ਹਾਲਾਂਕਿ, FSSAI ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਟੈਸਟ ਵਿੱਚ ਅਸਫਲ ਰਹਿਣ ਵਾਲੇ ਉਤਪਾਦ ਕਿਹੜੀਆਂ ਕੰਪਨੀਆਂ ਦੇ ਸਨ। ਪਰ, ਉਨ੍ਹਾਂ ਭਰੋਸਾ ਦਿੱਤਾ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਕੰਪਨੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
FSSAI ਨੇ ਕੰਪਨੀਆਂ ਬਾਰੇ ਜਾਣਕਾਰੀ ਨਹੀਂ ਦਿੱਤੀ
ਰਾਇਟਰਜ਼ ਨੇ ਵੀ FSSAI ਤੋਂ ਕੰਪਨੀਆਂ ਬਾਰੇ ਜਾਣਕਾਰੀ ਮੰਗੀ ਸੀ। ਪਰ, ਏਜੰਸੀ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਜਾਣਕਾਰੀ ਨਹੀਂ ਹੈ। ਇਨ੍ਹਾਂ ਸਾਰਿਆਂ 'ਤੇ ਭਾਰਤੀ ਕਾਨੂੰਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਸਾਲ 2022 ਤੱਕ ਭਾਰਤ ਦਾ ਮਸਾਲਾ ਉਦਯੋਗ ਲਗਭਗ 10.44 ਬਿਲੀਅਨ ਡਾਲਰ ਦਾ ਸੀ। ਇਸ ਤੋਂ ਇਲਾਵਾ ਭਾਰਤ ਤੋਂ ਕਰੀਬ 4.46 ਡਾਲਰ ਦੇ ਮਸਾਲੇ ਵੀ ਬਰਾਮਦ ਕੀਤੇ ਜਾ ਰਹੇ ਹਨ।