Gold Silver Price Today: ਕਰਵਾ ਚੌਥ ਤੋਂ ਪਹਿਲਾਂ ਖਰੀਦਣਾ ਚਾਹੁੰਦੇ ਹੋ ਸੋਨਾ ਤਾਂ ਜ਼ਰਾ ਇੱਥੇ ਵੇਖ ਲਓ ਬਾਜ਼ਾਰ 'ਚ ਤਾਜ਼ਾ ਕੀਮਤਾਂ
ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਸੋਨਾ 47,490 ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ ਸੀ ਤੇ ਚਾਂਦੀ ਦੀ ਕੀਮਤ 'ਚ ਵਾਧਾ ਹੋਇਆ ਹੈ ਤੇ ਇਹ 65,600 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਹੈ।
ਚੰਡੀਗੜ੍ਹ: ਜਿਵੇਂ ਹੀ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਾ ਹੈ, ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਵਾਧਾ ਨਜ਼ਰ ਆਉਂਦਾ ਹੈ। ਹਰ ਕੋਈ ਇਨ੍ਹਾਂ ਸ਼ੁਭ ਦਿਨਾਂ 'ਤੇ ਸੋਨਾ ਤੇ ਚਾਂਦੀ ਖਰੀਦਣਾ ਚਾਹੁੰਦਾ ਹੈ। ਕਰਵਾ ਚੌਥ (Karwa chauth 2021), ਧਨਤੇਰਸ 2021 (Dhanteras 2021) ਤੇ ਦੀਵਾਲੀ (Diwali 2021) ਦੇ ਮੌਕੇ 'ਤੇ ਸੋਨੇ ਦੀ ਮੰਗ ਬਹੁਤ ਜ਼ਿਆਦਾ ਵਧ ਜਾਂਦੀ ਹੈ ਪਰ ਇਸ ਤਿਉਹਾਰਾਂ ਦੇ ਮੌਸਮ ਦੇ ਬਾਵਜੂਦ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਦਸੰਬਰ ਫਿਊਚਰਜ਼ ਸੋਨੇ ਦਾ ਵਾਅਦਾ 0.24 ਫੀਸਦੀ ਦੀ ਕਮੀ ਨਾਲ 113 ਰੁਪਏ ਦੀ ਗਿਰਾਵਟ ਦੇ ਨਾਲ 47,386 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਦੱਸ ਦਈਏ ਕਿ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਸੋਨਾ 47,490 ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵਾਧਾ ਹੋਇਆ ਹੈ ਤੇ ਇਹ 65,600 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਹੈ।
ਸੋਨੇ ਦੀਆਂ ਕੀਮਤਾਂ ਵਧਣ ਦੀ ਉਮੀਦ
ਬਹੁਤ ਸਾਰੇ ਬਾਜ਼ਾਰ ਮਾਹਰਾਂ ਦਾ ਮੰਨਣਾ ਹੈ ਕਿ ਦੀਵਾਲੀ ਤੋਂ ਦਸੰਬਰ ਤੱਕ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੋਨੇ ਦੀਆਂ ਕੀਮਤਾਂ 57 ਹਜ਼ਾਰ ਤੋਂ 60 ਹਜ਼ਾਰ ਤੱਕ ਜਾ ਸਕਦੀਆਂ ਹਨ। ਇਸ ਦੇ ਨਾਲ ਹੀ, ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਜਾਰੀ ਰਹਿ ਸਕਦਾ ਹੈ। ਇਸ ਸਮੇਂ ਚਾਂਦੀ ਦੀਆਂ ਕੀਮਤਾਂ 76,000 ਰੁਪਏ ਤੋਂ 82,000 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਜਾ ਸਕਦੀਆਂ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀ ਜ਼ਿਆਦਾ ਮੰਗ ਹੈ। ਲੋਕ ਖਾਸ ਕਰਕੇ ਧਨਤੇਰਸ ਦੇ ਮੌਕੇ 'ਤੇ ਸੋਨਾ ਅਤੇ ਚਾਂਦੀ ਖਰੀਦਦੇ ਹਨ।
ਇਸ ਤਰੀਕੇ ਜਾਣੋ ਆਪਣੇ ਸ਼ਹਿਰ ਦੀ ਸੋਨੇ ਦੀ ਕੀਮਤਾਂ
ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ ਮੁਤਾਬਕ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸਡ ਕਾਲ ਦੇ ਕੇ ਕੀਮਤ ਚੈੱਕ ਕਰ ਸਕਦੇ ਹੋ। ਤੁਸੀਂ ਮੈਸੇਜ ਰਾਹੀਂ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ਪਤਾ ਕਰ ਸਕਦੇ ਹੋ।
ਇਹ ਵੀ ਪੜ੍ਹੋ: Assistant Professor Recruitment 2021: ਪੰਜਾਬ 'ਚ ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ 'ਤੇ ਬੰਪਰ ਭਰਤੀ, ਜਾਣੋ ਸਿਲੈਕਸ਼ਨ ਪ੍ਰਕਿਰਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: