ਦੱਸਿਆ ਜਾ ਰਿਹਾ ਹੈ ਕਿ ਕੰਪਨੀ ਦਾ ਇੱਕ ਕਰਮਚਾਰੀ ਕੋਰੋਨਾਵਾਇਰਸ ਦੇ ਸ਼ੱਕੀ ਦੇ ਸੰਪਰਕ 'ਚ ਸੀ, ਜਿਸ ਕਰਕੇ ਦਫਤਰ ਦੀ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਕੰਪਨੀ ਦੇ ਕਰਮਚਾਰੀਆਂ ਨੂੰ ਈਮੇਲ ਰਾਹੀ ਜਾਣਕਾਰੀ ਦਿੱਤੀ ਗਈ ਹੈ।
ਕੰਪਨੀ ਵੱਲੋਂ ਕੀਤੀ ਗਈ ਇਕ ਈਮੇਲ 'ਚ ਇਨਫੋਸਿਸ ਡਿਵੈਲਪਮੈਂਟ ਸੈਂਟਰ ਦੇ ਮੁਖੀ ਗੁਰੂਰਾਜ ਦੇਸ਼ਪਾਂਡੇ ਨੇ ਕਿਹਾ ਹੈ ਕਿ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਅਜਿਹਾ ਕਦਮ ਚੁੱਕਿਆ ਗਿਆ ਹੈ। ਇਮਾਰਤ ਨੂੰ ਖਾਲੀ ਕਰਵਾਉਣ ਦੇ ਨਾਲ-ਨਾਲ ਦਫ਼ਤਰ ਨੂੰ ਸੈਨੇਟਾਈਜ਼ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਚਿੰਤਾ ਨਾ ਕਰਨ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਫਵਾਹ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਦੇਸ਼ਪਾਂਡੇ ਮੁਤਾਬਕ ਕਿਸੇ ਵੀ ਵਿਅਕਤੀ ਨਾਲ ਕਿਸੇ ਵੀ ਕਿਸਮ ਦੀ ਮਦਦ ਲਈ ਕੰਪਨੀ ਦੇ ਗਲੋਬਲ ਹੈਲਪ ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।