ਪੜਚੋਲ ਕਰੋ

Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ

Share Market Open Today: ਇੱਕ ਦਿਨ ਪਹਿਲਾਂ ਵੀਰਵਾਰ ਦੇ ਕਾਰੋਬਾਰ ਵਿੱਚ ਘਰੇਲੂ ਸ਼ੇਅਰ ਬਾਜ਼ਾਰ ਨੇ ਇੱਕ ਨਵਾਂ ਆਲਟਾਈਮ ਹਾਈ ਬਣਾ ਲਿਆ ਸੀ। ਕੱਲ੍ਹ ਸੈਂਸੈਕਸ ਅਤੇ ਨਿਫਟੀ ਦੋਵਾਂ ਵਿੱਚ ਸ਼ਾਨਦਾਰ ਤੇਜ਼ੀ ਆਈ ਸੀ।

Share Market Opening 13 September: ਇਕ ਦਿਨ ਪਹਿਲਾਂ ਨਵੇਂ ਇਤਿਹਾਸਕ ਹਾਈ ਪੱਧਰ ਦਾ ਰਿਕਾਰਡ ਬਣਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ 'ਚ ਮੁਨਾਫਾ ਵਸੂਲੀ ਦਾ ਦਬਾਅ ਨਜ਼ਰ ਆ ਰਿਹਾ ਹੈ। ਦੋਵੇਂ ਪ੍ਰਮੁੱਖ ਘਰੇਲੂ ਸਟਾਕ ਸੂਚਕਾਂਕ ਬੀਐਸਈ ਸੈਂਸੈਕਸ ਅਤੇ ਐਨਐਸਈ ਨਿਫਟੀ ਨੇ ਮਾਮੂਲੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਕੀਤਾ ਹੈ।

ਸਵੇਰੇ 9.15 ਵਜੇ ਸੈਂਸੈਕਸ 100 ਤੋਂ ਵੱਧ ਅੰਕਾਂ ਦੇ ਨੁਕਸਾਨ ਨਾਲ ਖੁੱਲ੍ਹਿਆ। ਨਿਫਟੀ ਦੀ ਸ਼ੁਰੂਆਤ ਵੀ ਕਰੀਬ 25 ਅੰਕਾਂ ਦੇ ਨੁਕਸਾਨ ਨਾਲ ਹੋਈ। ਸਵੇਰੇ 9:20 ਵਜੇ, ਸੈਂਸੈਕਸ ਲਗਭਗ 120 ਅੰਕ ਡਿੱਗ ਕੇ 82,850 ਅੰਕਾਂ ਤੋਂ ਹੇਠਾਂ ਕਾਰੋਬਾਰ ਕਰ ਰਿਹਾ ਸੀ। ਜਦੋਂ ਕਿ NSE ਦਾ ਨਿਫਟੀ 50 ਸੂਚਕਾਂਕ ਲਗਭਗ 40 ਅੰਕਾਂ ਦੀ ਗਿਰਾਵਟ ਨਾਲ 25,350 ਅੰਕਾਂ ਦੇ ਨੇੜੇ ਸੀ।

ਘਰੇਲੂ ਬਾਜ਼ਾਰ 'ਚ ਕਾਰੋਬਾਰ ਸ਼ੁਰੂ ਹੋਣ ਤੋਂ ਪਹਿਲਾਂ ਦਿਨ ਦੀ ਤੇਜ਼ੀ ਬਰਕਰਾਰ ਰਹਿਣ ਦੇ ਸੰਕੇਤ ਮਿਲ ਰਹੇ ਸਨ। ਪ੍ਰੀ-ਓਪਨ ਸੈਸ਼ਨ 'ਚ ਸੈਂਸੈਕਸ ਲਗਭਗ 130 ਅੰਕਾਂ ਦੇ ਵਾਧੇ ਨਾਲ 83,100 ਅੰਕਾਂ ਦੇ ਨੇੜੇ ਕਾਰੋਬਾਰ ਕਰ ਰਿਹਾ ਸੀ, ਜਦਕਿ ਨਿਫਟੀ ਲਗਭਗ 42 ਅੰਕਾਂ ਦੇ ਵਾਧੇ ਨਾਲ 25,430 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਸਵੇਰੇ ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ, ਗਿਫਟ ਸਿਟੀ ਵਿਚ ਨਿਫਟੀ ਫਿਊਚਰਜ਼ ਲਗਭਗ 56 ਅੰਕਾਂ ਦੇ ਪ੍ਰੀਮੀਅਮ ਦੇ ਨਾਲ 25,390 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਹਾਲਾਂਕਿ ਜਿਵੇਂ ਹੀ ਬਾਜ਼ਾਰ ਖੁੱਲ੍ਹਿਆ, ਇਹ ਲਾਲ ਰੰਗ ਵਿੱਚ ਚਲਾ ਗਿਆ।

ਇਹ ਵੀ ਪੜ੍ਹੋ: NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ

ਨਵੇਂ ਰਿਕਾਰਡ ਪੱਧਰ 'ਤੇ ਪਹੁੰਚਿਆ ਸੈਂਸੈਕਸ

ਇਸ ਤੋਂ ਪਹਿਲਾਂ ਵੀਰਵਾਰ ਨੂੰ ਘਰੇਲੂ ਬਾਜ਼ਾਰ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਅਤੇ ਬਾਜ਼ਾਰ ਨਵੀਂ ਸਿਖਰ ਨੂੰ ਛੂਹਣ 'ਚ ਸਫਲ ਰਿਹਾ। ਕੱਲ੍ਹ ਦੇ ਕਾਰੋਬਾਰ 'ਚ ਸੈਂਸੈਕਸ 1,439.55 ਅੰਕ (1.77 ਫੀਸਦੀ) ਦੇ ਭਾਰੀ ਵਾਧੇ ਨਾਲ 82,962.71 'ਤੇ ਬੰਦ ਹੋਇਆ। ਇਸ ਤੋਂ ਪਹਿਲਾਂ, ਸੈਂਸੈਕਸ ਨੇ ਇੰਟਰਾਡੇ ਵਿੱਚ 83,116.19 ਅੰਕਾਂ ਦੇ ਨਵੇਂ ਸਰਵਕਾਲੀ ਉੱਚ ਪੱਧਰ ਨੂੰ ਛੂਹਿਆ ਸੀ।

ਨਿਫਟੀ50 ਇੰਡੈਕਸ ਨੇ ਵੀ ਬਣਾਇਆ ਰਿਕਾਰਡ

ਇਸੇ ਤਰ੍ਹਾਂ ਐਨਐਸਈ ਦੇ ਨਿਫਟੀ 50 ਸੂਚਕਾਂਕ ਵਿੱਚ ਵੀ ਜ਼ਬਰਦਸਤ ਵਾਧਾ ਹੋਇਆ ਹੈ। ਕਾਰੋਬਾਰ ਦੀ ਸਮਾਪਤੀ ਤੋਂ ਬਾਅਦ ਨਿਫਟੀ 470.45 ਅੰਕ (1.89 ਫੀਸਦੀ) ਦੇ ਭਾਰੀ ਵਾਧੇ ਨਾਲ 25,388.90 ਅੰਕਾਂ 'ਤੇ ਬੰਦ ਹੋਇਆ। ਦਿਨ ਦੇ ਕਾਰੋਬਾਰ ਦੌਰਾਨ ਨਿਫਟੀ ਨੇ 25,433.35 ਅੰਕਾਂ ਦੇ ਨਵੇਂ ਆਲਟਾਈਮ ਹਾਈ ਲੈਵਲ ਨੂੰ ਛੂਹ ਲਿਆ ਸੀ।

ਬੜ੍ਹਤ 'ਚ ਵੈਸ਼ਵਿਕ ਸ਼ੇਅਰ ਬਾਜ਼ਾਰ

ਅਮਰੀਕੀ ਬਾਜ਼ਾਰ 'ਚ ਵੀਰਵਾਰ ਨੂੰ ਤੇਜ਼ੀ ਦੇਖਣ ਨੂੰ ਮਿਲ ਰਹੀ ਸੀ। ਵਾਲ ਸਟ੍ਰੀਟ 'ਤੇ ਡਾਓ ਜੋਂਸ ਇੰਡਸਟਰੀਅਲ ਔਸਤ 0.58 ਫੀਸਦੀ ਵਧਿਆ ਹੈ। S&P 500 ਸੂਚਕਾਂਕ 0.75 ਪ੍ਰਤੀਸ਼ਤ ਵਧਿਆ ਅਤੇ ਤਕਨੀਕੀ-ਕੇਂਦ੍ਰਿਤ ਸੂਚਕਾਂਕ Nasdaq 1 ਪ੍ਰਤੀਸ਼ਤ ਵਧਿਆ। ਅੱਜ ਏਸ਼ੀਆਈ ਬਾਜ਼ਾਰ 'ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਨਿੱਕੇਈ 0.43 ਫੀਸਦੀ ਡਿੱਗਿਆ, ਜਦੋਂ ਕਿ ਟੌਪਿਕਸ ਇੰਡੈਕਸ 0.58 ਫੀਸਦੀ ਡਿੱਗਿਆ। ਕੋਸਪੀ ਅਤੇ ਕੋਸਡਕ ਦੱਖਣੀ ਕੋਰੀਆ ਵਿੱਚ ਫਲੈਟ ਹਨ। ਹਾਂਗਕਾਂਗ ਦਾ ਹੈਂਗ ਸੇਂਗ ਇੰਡੈਕਸ ਅੱਜ ਤੇਜ਼ੀ ਨਾਲ ਸ਼ੁਰੂ ਹੋਣ ਦੇ ਸੰਕੇਤ ਦੇ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਨਸ਼ਾ ਤਸਕਰੀ 'ਚ ਸ਼ਾਮਲ Drug Inspector ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

ਸੈਂਸੈਕਸ 'ਤੇ ਲਗਭਗ 20 ਸ਼ੇਅਰ ਸ਼ੁਰੂਆਤੀ ਕਾਰੋਬਾਰ 'ਚ ਘਾਟੇ 'ਚ ਹਨ। ਟਾਟਾ ਸਟੀਲ ਅਤੇ ਜੇਐਸਡਬਲਯੂ ਸਟੀਲ ਦੇ ਸ਼ੇਅਰ 1 ਫੀਸਦੀ ਤੋਂ ਵੱਧ ਚੜ੍ਹੇ ਹਨ। ਦੂਜੇ ਪਾਸੇ ਏਸ਼ੀਅਨ ਪੇਂਟਸ 'ਚ 1.65 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਹਿੰਦਰਾ ਐਂਡ ਮਹਿੰਦਰਾ, ਬਜਾਜ ਫਾਈਨਾਂਸ, ਆਈਟੀਸੀ, ਇੰਫੋਸਿਸ ਵਰਗੇ ਸ਼ੇਅਰ ਵੀ ਸ਼ੁਰੂਆਤੀ ਕਾਰੋਬਾਰ ਵਿੱਚ Negative Zone ਵਿੱਚ ਡਿੱਗੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Advertisement
ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, 3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Embed widget