ਨਵੀਂ ਦਿੱਲੀ: ਸਾਲ 2021-22 ਲਈ ਆਈਕਰ ਰਿਟਾਰਨ (Income Tax Return) ਦਾਖਿਲ ਕਰਨ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾ ਦਿੱਤੀ ਗਈ ਹੈ। CBDT ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਆਮਦਨ ਕਰ ਵਿਭਾਗ ਨੇ ਬਿਨਾਂ ਜੁਰਮਾਨੇ ਦੇ ਟੈਕਸ ਆਡਿਟ ਰਿਪੋਰਟ ਜਮ੍ਹਾਂ ਕਰਾਉਣ ਦੀ ਮਿਤੀ 15 ਜਨਵਰੀ ਤੋਂ ਵਧਾ ਕੇ 15 ਫਰਵਰੀ, 2022 ਕਰ ਦਿੱਤੀ ਹੈ। ਕਰੋਨਾ ਵਾਇਰਸ ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਅਤੇ ਨਵੇਂ ਆਈਟੀ ਪੋਰਟਲ ਦੀ ਵਰਤੋਂ ਵਿੱਚ ਲਗਾਤਾਰ ਤਕਨੀਕੀ ਖਾਮੀਆਂ ਕਾਰਨ ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਬਿਨਾਂ ਜੁਰਮਾਨੇ ਦੇ ਟੈਕਸ ਆਡਿਟ ਰਿਪੋਰਟ ਜਮ੍ਹਾਂ ਕਰਾਉਣ ਦੀ ਮਿਤੀ 15 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਟੈਕਸਦਾਤਾਵਾਂ ਲਈ ਰਿਟਰਨ ਭਰਨ ਦੀ ਮਿਤੀ ਵੀ 28 ਫਰਵਰੀ 2022 ਤੋਂ ਵਧਾ ਕੇ 15 ਮਾਰਚ 2022 ਕਰ ਦਿੱਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਟੈਕਸਦਾਤਿਆਂ ਨੂੰ ਕੋਈ ਛੋਟ ਨਹੀਂ ਦਿੱਤੀ ਗਈ ਹੈ, ਜਿਨ੍ਹਾਂ ਲਈ ਟੈਕਸ ਆਡਿਟ ਰਿਪੋਰਟ ਦੀ ਲੋੜ ਨਹੀਂ ਹੈ। ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਦਸੰਬਰ 2021 ਨੂੰ ਖਤਮ ਹੋ ਗਈ ਹੈ।