7th Pay Commission DA Hikes: ਜੁਲਾਈ ਦਾ ਮਹੀਨਾ ਵੀ ਖ਼ਤਮ ਹੋਣ ਦੇ ਨੇੜੇ ਹੈ, ਪਰ ਹੁਣ ਤੱਕ ਮਹਿੰਗਾਈ ਭੱਤੇ ਵਿੱਚ ਵਾਧੇ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਕਈ ਮੀਡੀਆ ਰਿਪੋਰਟਾਂ 'ਚ ਇਸ ਨੂੰ ਜਲਦ ਰਿਲੀਜ਼ ਕਰਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਕੁੱਝ ਮੀਡੀਆ ਰਿਪੋਰਟਾਂ 'ਚ ਇਸ ਮਹੀਨੇ ਦੇ ਅੰਤ 'ਚ, ਕੁੱਝ ਰਿਪੋਰਟਾਂ 'ਚ ਇਸ ਦੇ ਅਗਸਤ 'ਚ ਰਿਲੀਜ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਸਰਕਾਰ ਡੀਏ ਕਦੋਂ ਵਧਾਏਗੀ।


ਕਿੰਨਾ ਵਧ ਸਕਦੈ DA 


ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ ਡੀਏ ਵਿੱਚ ਵਾਧਾ ਕਰਦੀ ਹੈ। ਜਨਵਰੀ ਦੌਰਾਨ ਮਹਿੰਗਾਈ ਭੱਤੇ ਭਾਵ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਜੁਲਾਈ ਦੌਰਾਨ ਵਾਧੇ ਦੀ ਉਡੀਕ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਡੀਏ ਵਿੱਚ 4 ਫੀਸਦੀ ਦਾ ਵਾਧਾ ਕਰ ਸਕਦੀ ਹੈ। ਅਜਿਹੇ 'ਚ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਕੇ 46 ਫੀਸਦੀ ਹੋ ਜਾਵੇਗਾ, ਜੋ ਮੌਜੂਦਾ ਸਮੇਂ 'ਚ 42 ਫੀਸਦੀ ਹੈ।


ਕਦੋਂ ਵਧੇਗਾ ਮਹਿੰਗਾਈ ਭੱਤਾ 


ਕੇਂਦਰ ਸਰਕਾਰ ਕਿਸੇ ਵੀ ਸਮੇਂ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ ਪਰ ਇਸ ਨੂੰ ਜੁਲਾਈ ਤੋਂ ਹੀ ਲਾਗੂ ਕਰ ਦਿੱਤਾ ਜਾਵੇਗਾ। ਫਿਰ ਵੀ, ਜੇ ਕੁਝ ਰਿਪੋਰਟਾਂ ਦੀ ਮੰਨੀਏ ਤਾਂ ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਸਤੰਬਰ ਤੋਂ ਅਕਤੂਬਰ ਦੌਰਾਨ ਕੀਤਾ ਜਾ ਸਕਦਾ ਹੈ। ਇਸ ਵਾਧੇ ਨਾਲ 47.58 ਲੱਖ ਮੁਲਾਜ਼ਮਾਂ ਅਤੇ 69.76 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਭੱਤੇ ਵਿੱਚ ਵਾਧੇ ਦਾ ਲਾਭ ਅਗਲੇ ਮਹੀਨੇ ਤੋਂ ਹੀ ਦਿੱਤਾ ਜਾਵੇਗਾ।


ਮੱਧ ਪ੍ਰਦੇਸ਼ ਦੇ ਕਰਮਚਾਰੀਆਂ ਲਈ ਡੀਏ ਵਿੱਚ ਵਾਧਾ


ਕੇਂਦਰ ਸਰਕਾਰ ਵੱਲੋਂ ਡੀਏ ਵਧਾਉਣ ਤੋਂ ਪਹਿਲਾਂ ਹੀ ਕਈ ਸੂਬਿਆਂ ਨੇ ਮਹਿੰਗਾਈ ਭੱਤੇ ਵਿੱਚ ਵਾਧਾ ਕਰ ਦਿੱਤਾ ਹੈ। ਹਾਲ ਹੀ ਵਿੱਚ ਮੱਧ ਪ੍ਰਦੇਸ਼ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਇਸ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਓਡੀਸ਼ਾ ਸਰਕਾਰ ਨੇ ਵੀ ਡੀਏ ਨੂੰ 38 ਫੀਸਦੀ ਤੋਂ ਵਧਾ ਕੇ 42 ਫੀਸਦੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਰਨਾਟਕ ਸਰਕਾਰ ਨੇ ਵੀ ਡੀ.ਏ. ਕਰਨਾਟਕ ਸਰਕਾਰ ਨੇ ਡੀਏ 31 ਫੀਸਦੀ ਤੋਂ ਵਧਾ ਕੇ 35 ਫੀਸਦੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਮਹਿੰਗਾਈ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ।