Gold and Silver Price: ਸਾਵਣ ਖ਼ਤਮ ਹੋਣ ਦੇ ਨਾਲ ਹੀ ਸੋਨੇ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਦਕਿ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਅੱਜ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 72,650 ਰੁਪਏ ਹੈ ਜਦਕਿ 22 ਕੈਰੇਟ ਸੋਨੇ ਦੀ ਕੀਮਤ 66,600 ਰੁਪਏ ਪ੍ਰਤੀ 10 ਗ੍ਰਾਮ ਹੈ। ਚਾਂਦੀ ਦੀ ਗੱਲ ਕਰੀਏ ਤਾਂ 1 ਕਿਲੋ ਦੀ ਕੀਮਤ ਮਾਮੂਲੀ ਵਾਧੇ ਨਾਲ 87,000 ਰੁਪਏ ਹੈ।


ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਦਾ ਅਸਰ ਭਾਰਤੀ ਬਾਜ਼ਾਰ 'ਚ ਵੀ ਦੇਖਣ ਨੂੰ ਮਿਲਿਆ ਹੈ। ਸੋਨੇ ਦੀਆਂ ਕੀਮਤਾਂ ਵਿੱਚ ਇਹ ਉਤਰਾਅ-ਚੜ੍ਹਾਅ ਵਿਸ਼ਵ ਆਰਥਿਕ ਸਥਿਤੀਆਂ, ਡਾਲਰ ਦੀ ਮਜ਼ਬੂਤੀ ਅਤੇ ਵਿਆਜ ਦਰਾਂ ਵਿੱਚ ਬਦਲਾਅ ਕਾਰਨ ਹੋ ਸਕਦਾ ਹੈ। ਸੋਨਾ ਹਮੇਸ਼ਾ ਨਿਵੇਸ਼ਕਾਂ ਦੀ ਪਹਿਲੀ ਪਸੰਦ ਰਿਹਾ ਹੈ। ਜੇਕਰ ਤੁਸੀਂ ਵੀ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪਹਿਲਾਂ ਅੱਜ ਦੀਆਂ ਤਾਜ਼ਾ ਕੀਮਤਾਂ 'ਤੇ ਨਜ਼ਰ ਮਾਰੋ।



ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ


1 ਗ੍ਰਾਮ: 6,660 ਰੁਪਏ


8 ਗ੍ਰਾਮ: 53,280 ਰੁਪਏ


10 ਗ੍ਰਾਮ: 66,600 ਰੁਪਏ


100 ਗ੍ਰਾਮ: 6,66,000 ਰੁਪਏ



ਭਾਰਤ ਵਿੱਚ 24 ਕੈਰੇਟ ਸੋਨੇ ਦੀ ਕੀਮਤ


1 ਗ੍ਰਾਮ: 7,265 ਰੁਪਏ


8 ਗ੍ਰਾਮ: 58,120 ਰੁਪਏ


10 ਗ੍ਰਾਮ: 72,650 ਰੁਪਏ


100 ਗ੍ਰਾਮ: 7,26,500 ਰੁਪਏ


 



ਭਾਰਤ ਵਿੱਚ 18 ਕੈਰੇਟ ਸੋਨੇ ਦੀ ਕੀਮਤ


1 ਗ੍ਰਾਮ: 5,449 ਰੁਪਏ


8 ਗ੍ਰਾਮ: 43,592 ਰੁਪਏ


10 ਗ੍ਰਾਮ: 54,490 ਰੁਪਏ


100 ਗ੍ਰਾਮ: 5,44,900 ਰੁਪਏ


ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।


ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।