Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold and Silver Price: ਪਿਛਲੇ ਕਈ ਦਿਨਾਂ ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਸੋਨਾ ਕਦੇ ਸਸਤਾ ਅਤੇ ਕਦੇ ਮਹਿੰਗਾ ਹੋ ਰਿਹਾ ਹੈ। ਆਓ ਜਾਣਦੇ ਹਾਂ ਅੱਜ ਕਿਹੜੇ ਰੇਟ 'ਤੇ ਸੋਨਾ ਵਿੱਕ ਰਿਹਾ ਹੈ।
Gold and Silver Price: ਸੋਨੇ ਦੀਆਂ ਕੀਮਤਾਂ ਵਿੱਚ 8 ਜੁਲਾਈ ਨੂੰ ਗਿਰਾਵਟ ਆਈ ਹੈ। ਚੇਨਈ 'ਚ 10 ਗ੍ਰਾਮ ਸੋਨੇ ਦੀ ਕੀਮਤ 74,390 ਰੁਪਏ 'ਤੇ ਪਹੁੰਚ ਗਈ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 10 ਗ੍ਰਾਮ ਸੋਨੇ ਦੀ ਕੀਮਤ 73,000 ਰੁਪਏ ਤੋਂ ਉੱਪਰ ਚੱਲ ਰਹੀ ਹੈ। ਰਾਜਧਾਨੀ ਦਿੱਲੀ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 73,940 ਰੁਪਏ ਅਤੇ ਮੁੰਬਈ ਵਿੱਚ 73,790 ਰੁਪਏ ਪ੍ਰਤੀ 10 ਗ੍ਰਾਮ ਹੈ।
ISO (Indian Standard Organization) ਵਲੋਂ ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂ ਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦਾ, ਅਤੇ ਜਿੰਨਾ ਜ਼ਿਆਦਾ ਕੈਰੇਟ ਹੁੰਦਾ ਹੈ, ਸੋਨਾ ਉੰਨਾ ਹੀ ਸ਼ੁੱਧ ਮੰਨਿਆ ਜਾਂਦਾ ਹੈ।
ਜਾਣੋ 22 ਅਤੇ 24 ਕੈਰੇਟ 'ਚ ਕਿਉਂ ਹੈ ਫਰਕ
24 ਕੈਰੇਟ ਸੋਨਾ 99.9% ਸ਼ੁੱਧ ਅਤੇ 22 ਕੈਰਟ ਸੋਨਾ ਲਗਭਗ 91% ਸ਼ੁੱਧ ਹੁੰਦਾ ਹੈ। 22 ਕੈਰੇਟ ਸੋਨੇ ਵਿੱਚ ਗਹਿਣੇ 9% ਹੋਰ ਧਾਤਾਂ ਜਿਵੇਂ ਤਾਂਬਾ, ਚਾਂਦੀ, ਜ਼ਿੰਕ ਮਿਲਾ ਕੇ ਤਿਆਰ ਕੀਤੇ ਜਾਂਦੇ ਹਨ, ਜਦੋਂ ਕਿ 24 ਕੈਰੇਟ ਸੋਨਾ ਸ਼ਾਨਦਾਰ ਹੁੰਦਾ ਹੈ, ਪਰ ਉਸ ਦੇ ਗਹਿਣੇ ਨਹੀਂ ਬਣਾਏ ਜਾਂਦੇ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।
ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।
ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।