Petrol and Diesel Price: ਅੱਜ ਤੋਂ ਜੁਲਾਈ ਮਹੀਨਾ ਸ਼ੁਰੂ ਹੋ ਗਿਆ ਹੈ। ਤੇਲ ਕੰਪਨੀਆਂ ਨੇ ਮਹੀਨੇ ਦੇ ਪਹਿਲੇ ਦਿਨ ਤੇਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਕਰਨਾਟਕ ਵਿੱਚ ਜੂਨ ਮਹੀਨੇ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੁੰਬਈ 'ਚ ਇਨ੍ਹਾਂ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ।


ਤੇਲ ਕੰਪਨੀਆਂ ਨੇ ਕਰਨਾਟਕ 'ਚ ਤੇਲ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ ਅਤੇ ਮੁੰਬਈ 'ਚ ਪੈਟਰੋਲ 65 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 2.60 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।


ਅੱਜ ਦੀ ਤਾਜ਼ਾ ਦਰਾਂ ਮੁਤਾਬਕ ਦੇਸ਼ ਦੇ ਸਾਰੇ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ 'ਚ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ।


ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 


ਰਾਜਧਾਨੀ ਦਿੱਲੀ 'ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।


ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।