Petrol and Diesel Price: ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੋਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ
Petrol and Diesel Price on 14 June : ਅੱਜ 14 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
Petrol and Diesel Price: ਮਾਰਚ ਵਿੱਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਮਾਰਚ ਤੋਂ ਬਾਅਦ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹੀਆਂ ਹਨ। ਇਸ ਦਾ ਮਤਲਬ ਹੈ ਕਿ ਸਾਰੇ ਸ਼ਹਿਰਾਂ ਵਿੱਚ ਈਂਧਨ ਦੀਆਂ ਕੀਮਤਾਂ ਇੱਕੋ ਵਰਗੀਆਂ ਹਨ।
ਤੇਲ ਮਾਰਕੀਟਿੰਗ ਕੰਪਨੀਆਂ ਨੇ 14 ਜੂਨ ਲਈ ਈਂਧਨ ਦੀ ਕੀਮਤ ਨੂੰ ਅਪਡੇਟ ਕੀਤਾ ਹੈ। ਡਰਾਈਵਰ ਤੇਲ ਕੰਪਨੀਆਂ ਦੀਆਂ ਵੈੱਬਸਾਈਟਾਂ ਅਤੇ ਐਪਾਂ ਰਾਹੀਂ ਨਵੀਆਂ ਦਰਾਂ ਦੀ ਜਾਂਚ ਕਰ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਹਨ। ਅਜਿਹੀ ਸਥਿਤੀ ਵਿੱਚ ਨਵੇਂ ਰੇਟ ਦੀ ਜਾਂਚ ਕਰਕੇ ਤੇਲ ਭਰਾਉਣਾ ਚਾਹੀਦਾ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਵਿੱਕ ਰਿਹਾ ਤੇਲ-
ਇਹ ਵੀ ਪੜ੍ਹੋ: 7th pay Commission DA Hike: ਮੋਦੀ ਸਰਕਾਰ ਦਾ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਜੁਲਾਈ ਮਹੀਨੇ ਤੋਂ 55% ਮਿਲੇਗਾ ਮਹਿੰਗਾਈ ਭੱਤਾ!
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਬੈਂਗਲੁਰੂ ਵਿਚ ਪੈਟਰੋਲ ਦੀ ਕੀਮਤ 99.82 ਰੁਪਏ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।
ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: Alternate Mobile Number: ਇੱਕ ਤੋਂ ਵੱਧ ਸਿਮ ਕਾਰਡ ਰੱਖਣ ਵਾਲਿਆਂ ਦੀ ਵਧੀ ਮੁਸੀਬਤ, ਜ਼ਿਆਦਾ ਜੇਬ ਕਰਨੀ ਪਵੇਗੀ ਢਿੱਲੀ