Petrol and Diesel Price on 16 June : ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ 16 ਜੂਨ, 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ। ਹਾਲਾਂਕਿ ਕਰਨਾਟਕ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਭੁਗਤਾਨ ਕਰਨਾ ਪਵੇਗਾ। ਦੱਸ ਦਈਏ ਕਿ 15 ਜੂਨ 20424 ਨੂੰ ਕਰਨਾਟਕ ਵਿੱਚ ਕਾਂਗਰਸ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਹੈ। ਇਹ ਕੀਮਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।


ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਦਰਾਂ ਨੂੰ ਸੋਧਦੀਆਂ ਹਨ। ਦਰਅਸਲ, ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਤੇ ਆਧਾਰਿਤ ਹੁੰਦੀ ਹੈ। ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ।


ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 


ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।


ਇਹ ਵੀ ਪੜ੍ਹੋ: ਤੀਜੀ ਸਭ ਤੋਂ ਵੱਡੀ ਬੀਅਰ ਕੰਪਨੀ ਦਾ ਮਾਲਕ ਹੈ ਇਹ ਮਸ਼ਹੂਰ ਅਦਾਕਾਰ, ਕਾਰੋਬਾਰ ਵਿੱਚ ਵਿਜੇ ਮਾਲਿਆ ਨੂੰ ਵੀ ਦੇ ਚੁੱਕਾ ਹੈ ਮਾਤ


ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.05 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: Petrol Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 3 ਰੁਪਏ ਦਾ ਵਾਧਾ, ਚੋਣਾਂ ਖਤਮ ਹੁੰਦੇ ਹੀ ਇਸ ਸੂਬੇ 'ਤੇ ਡਿੱਗੀ ਮਹਿੰਗਾਈ ਦੀ ਗਾਜ