Petrol and Diesel Price on 20 June: ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 20 June: ਅੱਜ 20 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
Petrol and Diesel Price on 20 June: ਤੇਲ ਮਾਰਕੀਟਿੰਗ ਕੰਪਨੀਆਂ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇਨ੍ਹਾਂ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅੱਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਵੀ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕੀਤੇ ਗਏ ਹਨ।
ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਵ ਮਾਰਚ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਸੀ। ਕਿਉਂਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖ-ਵੱਖ ਹਨ। ਅਜਿਹੀ ਸਥਿਤੀ ਵਿੱਚ ਨਵੀਆਂ ਕੀਮਤਾਂ ਦੀ ਜਾਂਚ ਕਰਕੇ ਹੀ ਟੈਂਕੀ ਫੁਲ ਕਰਵਾਓ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਲੀਟਰ ਤੇਲ ਵਿੱਕ ਰਿਹਾ ਹੈ।
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਇਹ ਵੀ ਪੜ੍ਹੋ: Government Scheme: ਸਰਕਾਰ ਦੀ ਇਹ ਸਕੀਮ ਦੂਰ ਕਰੇਗੀ ਭਵਿੱਖ ਦੀਆਂ ਚਿੰਤਾਵਾਂ, ਮਿਲੇਗਾ ਚੰਗਾ ਮੁਨਾਫਾ, ਇੰਝ ਕਰੋ ਅਪਲਾਈ
ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: PIB Fact Check: ਪੋਸਟ ਆਫਿਸ ਦੇ ਨਾਂਅ 'ਤੇ ਹੋ ਰਹੀ ਧੋਖਾਧੜੀ, ਸਰਕਾਰ ਨੇ ਲੋਕਾਂ ਨੂੰ ਕੀਤਾ ਅਲਰਟ