Petrol and Diesel Price on 24 June: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦੇ ਰੇਟ
Petrol and Diesel Price on 24 June: ਅੱਜ 24 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
Petrol and Diesel Price on 24 June: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ 24 ਜੂਨ, 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦਾ ਮਤਲਬ ਹੈ ਕਿ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਦੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ।
ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਅਪਡੇਟ ਕਰਦੀਆਂ ਹਨ। ਦਰਅਸਲ, ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਤੇ ਆਧਾਰਿਤ ਹੈ।
ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਰੋਜ਼ਾਨਾ ਅਪਡੇਟ ਕੀਤੇ ਜਾਂਦੇ ਹਨ। ਇੱਥੇ ਇਹ ਸਮਝਣਾ ਵੀ ਜ਼ਰੂਰੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਸੂਬੇ ਵਿੱਚ ਵੱਖਰੀਆਂ-ਵੱਖਰੀਆਂ ਹੁੰਦੀਆਂ ਹਨ। ਅਜਿਹਾ ਸੂਬਾ ਸਰਕਾਰ ਵੱਲੋਂ ਲਗਾਏ ਗਏ ਵੈਟ ਕਰਕੇ ਹੁੰਦਾ ਹੈ। ਹਾਲ ਹੀ 'ਚ ਗੋਆ ਅਤੇ ਕਰਨਾਟਕ 'ਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ: ITR Filing: ਇਨਕਮ ਟੈਕਸ ਰਿਟਰਨ ਭਰਦੇ ਸਮੇਂ ਹੋ ਜਾਂਦੀਆਂ ਇਹ ਆਮ ਗਲਤੀਆਂ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: Petrol Diesel Price: ਐਤਵਾਰ ਨੂੰ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ