Petrol and Diesel Price: ਤੇਲ ਮਾਰਕੀਟਿੰਗ ਕੰਪਨੀਆਂ ਨੇ 24 ਮਈ, 2024 (ਸ਼ੁੱਕਰਵਾਰ) ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਗਲੋਬਲ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਕਈ ਵਾਰ ਕੱਚੇ ਤੇਲ ਦੀਆਂ ਕੀਮਤਾਂ ਵਧਣ 'ਤੇ ਤੇਲ ਕੰਪਨੀ ਵੀ ਤੇਲ ਦੀਆਂ ਕੀਮਤਾਂ ਵਧਾ ਦਿੰਦੀਆਂ ਹਨ। ਡਰਾਈਵਰਾਂ ਨੂੰ ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਜੀਐਸਟੀ ਦੇ ਦਾਇਰੇ ਵਿੱਚ ਨਹੀਂ ਆਉਂਦਾ ਹੈ।


ਇਸ 'ਤੇ ਸੂਬਾ ਸਰਕਾਰ ਵੱਲੋਂ ਵੈਟ (ਵੈਲਿਊ ਐਡਿਡ ਟੈਕਸ) ਲਗਾਇਆ ਜਾਂਦਾ ਹੈ। ਵੈਟ ਦੀਆਂ ਦਰਾਂ ਹਰ ਸੂਬੇ ਵਿੱਚ ਵੱਖਰੀਆਂ ਹੁੰਦੀਆਂ ਹਨ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਨਵੀਆਂ ਕੀਮਤਾਂ ਦੀ ਜਾਂਚ ਕਰਵਾਉਣ ਤੋਂ ਬਾਅਦ ਹੀ ਟੈਂਕੀ ਫੁੱਲ ਕਰਵਾਉਣੀ ਚਾਹੀਦੀ ਹੈ। 


ਦਿੱਲੀ, ਮੁੰਬਈ ਸਣੇ ਇਨ੍ਹਾਂ ਮਹਾਂਨਗਰਾਂ 'ਚ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।


ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।


ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।


ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।


ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.93 ਰੁਪਏ ਪ੍ਰਤੀ ਲੀਟਰ ਹੈ।


ਇਹ ਵੀ ਪੜ੍ਹੋ: MDH-Everest ਮਸਾਲਿਆਂ ਦੇ 28 ਨਮੂਨਿਆਂ 'ਚ ਨਹੀਂ ਮਿਲਿਆ ਕੈਂਸਰ ਲਈ ਜਿੰਮੇਵਾਰ ETO


ਚੰਡੀਗੜ੍ਹ ਨੋਇਡਾ ਸਣੇ ਬਾਕੀ ਸ਼ਹਿਰਾਂ 'ਚ ਪ੍ਰਤੀ ਲੀਟਰ ਪੈਟਰੋਲ-ਡੀਜ਼ਲ ਦੀ ਕੀਮਤ


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ 


ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: Go Digit IPO: ਗੋ ਡਿਜਿਟ IPO ਦੀ ਲਿਸਟਿੰਗ ਨੇ ਵਿਰਾਟ, ਅਨੁਸ਼ਕਾ ਨੂੰ ਦਿੱਤਾ ਭਾਰੀ ਰਿਟਰਨ, ਹੋਇਆ ਇੰਨੇ ਕਰੋੜ ਦਾ ਮੁਨਾਫਾ