Petrol and Diesel Price on 25 June: ਮੰਗਲਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 25 June: ਅੱਜ 25 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
Petrol and Diesel Price: ਭਾਰਤ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਤੋਂ ਬਾਅਦ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਪਰ ਕੀ ਤੇਲ ਦੀਆਂ ਨਵੀਆਂ ਕੀਮਤਾਂ ਵਿੱਚ ਕੋਈ ਰਿਆਇਤ ਕੀਤੀ ਗਈ ਹੈ? ਤੁਹਾਨੂੰ ਦੱਸ ਦਈਏ ਕਿ ਹਰ ਰੋਜ਼ ਸਵੇਰੇ 6 ਵਜੇ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਇਹ ਕੀਮਤਾਂ ਭਾਰਤ ਵਿੱਚ ਇੱਕ ਸੂਬੇ ਤੋਂ ਦੂਜੇ ਸੂਬੇ ਵਿੱਚ ਵੱਖਰੀਆਂ-ਵੱਖਰੀਆਂ ਹੁੰਦੀਆਂ ਹਨ ਕਿਉਂਕਿ ਇਨ੍ਹਾਂ 'ਤੇ ਟੈਕਸ ਲਗਾਇਆ ਜਾਂਦਾ ਹੈ।
ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਸਮੇਂ ਤੋਂ ਸਥਿਰ ਹਨ। ਤੁਹਾਨੂੰ ਦੱਸ ਦਈਏ ਕਿ ਈਂਧਨ ਦੀਆਂ ਕੀਮਤਾਂ ਦਾ ਸਿੱਧਾ ਅਸਰ ਕੱਚੇ ਤੇਲ ਦੀ ਗਲੋਬਲ ਕੀਮਤ 'ਤੇ ਪੈਂਦਾ ਹੈ। ਅਜਿਹੇ 'ਚ ਆਪਣੀ ਗੱਡੀ ਦੀ ਟੈਂਕੀ ਭਰਾਉਣ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰੋ।
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: Britannia Factory: ਬੰਦ ਹੋਵੇਗੀ 1947 ਵਿੱਚ ਖੁੱਲ੍ਹੀ ਆਹ ਇਤਿਹਾਸਕ ਫੈਕਟਰੀ, ਸਾਰੇ ਮੁਲਾਜ਼ਮਾਂ ਨੇ ਲਿਆ VRS