![ABP Premium](https://cdn.abplive.com/imagebank/Premium-ad-Icon.png)
Petrol and Diesel Price : ਚੋਣ ਨਤੀਜਿਆਂ ਤੋਂ ਅਗਲੇ ਦਿਨ ਤੇਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 5 June : ਅੱਜ 5 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
![Petrol and Diesel Price : ਚੋਣ ਨਤੀਜਿਆਂ ਤੋਂ ਅਗਲੇ ਦਿਨ ਤੇਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ know-petrol-and-diesel-price-in-your-city- 5 June-2024-see-all-details Petrol and Diesel Price : ਚੋਣ ਨਤੀਜਿਆਂ ਤੋਂ ਅਗਲੇ ਦਿਨ ਤੇਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ](https://feeds.abplive.com/onecms/images/uploaded-images/2024/03/19/4c6b6bc8ccc0e0a7efa5a2dd378fd1eb1710817294608700_original.jpg?impolicy=abp_cdn&imwidth=1200&height=675)
Petrol and Diesel Price: ਲੋਕ ਸਭਾ ਚੋਣਾਂ ਦੇ ਨਤੀਜੇ ਮੰਗਲਵਾਰ ਨੂੰ ਐਲਾਨੇ ਗਏ। ਚੋਣ ਨਤੀਜਿਆਂ ਮੁਤਾਬਕ ਐਨਡੀਏ ਨੂੰ ਬਹੁਮਤ ਮਿਲਿਆ ਹੈ। ਤੇਲ ਕੰਪਨੀਆਂ ਨੇ ਚੋਣ ਨਤੀਜਿਆਂ ਤੋਂ ਬਾਅਦ 5 ਜੂਨ ਲਈ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਜੇਕਰ ਤੁਸੀਂ ਵੀ ਆਪਣੀ ਕਾਰ ਦੀ ਟੈਂਕੀ ਭਰਾਉਣ ਜਾ ਰਹੇ ਹੋ ਤਾਂ ਪਹਿਲਾਂ ਦੇਖ ਲਓ ਅੱਜ ਦੀਆਂ ਨਵੀਆਂ ਕੀਮਤਾਂ।
ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਈਂਧਨ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋ ਗਿਆ ਸੀ। ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖ-ਵੱਖ ਹਨ। ਅਜਿਹੇ 'ਚ ਤਾਜ਼ਾ ਕੀਮਤ ਜਾਣਨ ਤੋਂ ਬਾਅਦ ਹੀ ਤੇਲ ਭਰਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਸੁਨਾਮੀ, ਪਰ ਡਾਬਰ ਮੈਰੀਕੋ HUL ਵਰਗੇ FMCG ਸ਼ੇਅਰਾਂ 'ਚ ਜ਼ਬਰਦਸਤ ਉਛਾਲ, ਜਾਣੋ ਕਾਰਨ
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਬੈਂਗਲੁਰੂ ਵਿਚ ਪੈਟਰੋਲ ਦੀ ਕੀਮਤ 99.82 ਰੁਪਏ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।
ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: Stock Market: ਨਤੀਜਿਆਂ ਵਾਲੇ ਦਿਨ ਸ਼ੇਅਰ ਮਾਰਕਿਟ ਕ੍ਰੈਸ਼, 700 ਸਟਾਕਾਂ 'ਚ ਲੋਅਰ ਸਰਕਟ, 70 ਸਟਾਕ 15 ਫੀਸਦੀ ਤੋਂ ਜ਼ਿਆਦਾ ਡਿੱਗ ਕੇ ਬੰਦ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)