(Source: ECI/ABP News)
Petrol and Diesel Price: ਰੱਖੜੀ ਵਾਲੇ ਦਿਨ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸਹਿਰ ਦੇ ਰੇਟ
Petrol and Diesel Price on 19 August: ਅੱਜ 19 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
![Petrol and Diesel Price: ਰੱਖੜੀ ਵਾਲੇ ਦਿਨ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸਹਿਰ ਦੇ ਰੇਟ know-petrol-and-diesel-price-on-19-august-2024-in-your-city Petrol and Diesel Price: ਰੱਖੜੀ ਵਾਲੇ ਦਿਨ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸਹਿਰ ਦੇ ਰੇਟ](https://feeds.abplive.com/onecms/images/uploaded-images/2023/08/17/a59537ac19ec10592c332791f2c181e21692249332789700_original.jpg?impolicy=abp_cdn&imwidth=1200&height=675)
Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਅਗਸਤ, 2024 (ਸੋਮਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।
ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ
ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ
ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)