Petrol and Diesel Price: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ 2017 ਤੋਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਤੇਲ ਕੰਪਨੀਆਂ ਨੇ ਅੱਜ ਲਈ ਈਂਧਨ ਦੀ ਕੀਮਤ ਵੀ ਅਪਡੇਟ ਕਰ ਦਿੱਤੀਆਂ ਹਨ। ਹਾਲਾਂਕਿ, ਈਂਧਨ ਦੀਆਂ ਕੀਮਤਾਂ ਗਲੋਬਲ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਅਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। 


ਸੂਬਾ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਤੇ ਵੈਟ ਲਗਾਇਆ ਜਾਂਦਾ ਹੈ, ਕਿਉਂਕਿ ਪੈਟਰੋਲ ਅਤੇ ਡੀਜ਼ਲ ਨੂੰ ਅਜੇ ਤੱਕ ਜੀਐਸਟੀ ਦੇ ਦਾਇਰੇ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਕਰਕੇ ਇਨ੍ਹਾਂ ਦੀ ਕੀਮਤ ਸ਼ਹਿਰ ਤੋਂ ਦੂਜੇ ਸ਼ਹਿਰ ਵਿੱਚ ਵੱਖ-ਵੱਖ ਹੁੰਦੀ ਹੈ। ਅਜਿਹੇ 'ਚ ਡਰਾਈਵਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਆਂ ਕੀਮਤਾਂ ਚੈੱਕ ਕਰਨ ਤੋਂ ਬਾਅਦ ਹੀ ਟੈਂਕੀ ਫੁੱਲ ਕਰਵਾਉਣ। 


ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।


 ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।