ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਸਮੇਂ ਲੋਨ 'ਤੇ ਮੁਆਫੀ ਲੈਣ ਵਾਲੇ ਗਾਹਕਾਂ ਲਈ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ 5 ਨਵੰਬਰ ਤੋਂ ਪਹਿਲਾਂ ਵਿਆਜ ਦੇ  ਉੱਤੇ ਦਿੱਤੇ ਵਿਆਜ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਸਰਕਾਰ ਵੱਲੋਂ ਦਿਵਾਲੀ ਦੇ ਤੋਹਫ਼ੇ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ ਨੇ ਕਿਹਾ ਕਿ ਇਹ ਭੁਗਤਾਨ ਗਾਹਕ ਦੇ ਬੈਂਕ ਖਾਤੇ ਵਿੱਚ ਕੈਸ਼ਬੈਕ ਵਜੋਂ ਟ੍ਰਾਂਸਫਰ ਕੀਤਾ ਜਾਵੇਗਾ।


ਦੱਸ ਦੇਈਏ ਕਿ ਸੁਪਰੀਮ ਕੋਰਟ ਵਿੱਚ ਲੋਨ ਮੋਰੇਟੋਰੀਅਮ ਬਾਰੇ ਲੰਬੀ ਸੁਣਵਾਈ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਵਿਆਜ ਤੋਂ ਉੱਪਰ ਦਿੱਤੇ ਵਿਆਜ ਦਾ ਭੁਗਤਾਨ ਗਾਹਕਾਂ ਨੂੰ ਰਾਹਤ ਦੇਣ ਲਈ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਕਿਹਾ ਸੀ।

ਵਿੱਤ ਮੰਤਰਾਲੇ ਵਲੋਂ ਜ਼ਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਦੱਸਿਆ ਗਿਆ ਸੀ ਕਿ ਇਹ ਅਦਾਇਗੀ 5 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਕੀਤੀ ਜਾਏਗੀ। ਦਿਸ਼ਾ ਨਿਰਦੇਸ਼ਾਂ ਮੁਤਾਬਕ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਲਾਭ ਸਾਰੇ ਕਰੋੜਾਂ ਰੁਪਏ ਤੱਕ ਦੇ ਕਰਜ਼ੇ ਲੈਣ ਵਾਲੇ ਸਾਰੇ ਗਾਹਕਾਂ ਨੂੰ ਮਿਲੇਗਾ। ਇਸਦੇ ਲਈ ਮੋਰਟੇਰੀਅਮ ਲਈ ਅਰਜ਼ੀ ਦੇਣ ਦੀ ਕੋਈ ਸ਼ਰਤ ਨਹੀਂ ਹੈ।

Petrol Diesel Price: ਕੋਰੋਨਾ ਕਰਕੇ ਘੱਟੀ ਕੱਚੇ ਤੇਲ ਦੀ ਮੰਗ, ਭਾਰਤ ‘ਚ 24ਵੇਂ ਦਿਨ ਵੀ ਤੇਲ ਦੀਆਂ ਕੀਮਤਾਂ ‘ਚ ਨਹੀਂ ਬਦਲਾਅ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904