LPG Cylinder: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਜਨਤਾ ਨੂੰ ਮਿਲਿਆ ਖਾਸ ਤੋਹਫਾ, ਅੱਜ ਤੋਂ ਘਟੀਆਂ LPG ਸਿਲੰਡਰ ਦੀਆਂ ਕੀਮਤਾਂ
LPG Cylinder 1 April 2024: ਲੋਕ ਸਭਾ ਚੋਣਾਂ ਲਈ ਵੋਟਿੰਗ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਲੋਕਾਂ ਨੂੰ ਅੱਜ ਤੋਂ ਵੱਡਾ ਤੋਹਫ਼ਾ ਮਿਲਿਆ ਹੈ। ਦਰਅਸਲ, ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ
LPG Cylinder 1 April 2024: ਲੋਕ ਸਭਾ ਚੋਣਾਂ ਲਈ ਵੋਟਿੰਗ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਲੋਕਾਂ ਨੂੰ ਅੱਜ ਤੋਂ ਵੱਡਾ ਤੋਹਫ਼ਾ ਮਿਲਿਆ ਹੈ। ਦਰਅਸਲ, ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਅਪ੍ਰੈਲ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਹੈ। ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਮਹਿੰਗਾਈ ਦੀ ਮਾਰ ਦਾ ਸਾਹਮਣਾ ਨਹੀਂ ਕਰਨਾ ਪਏਗਾ।
ਕਮਰਸ਼ੀਅਲ ਸਿਲੰਡਰਾਂ 'ਤੇ ਕਟੌਤੀ ਲਾਗੂ
ਸਰਕਾਰੀ ਤੇਲ ਕੰਪਨੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਅੱਜ ਤੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 30.50 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ, ਇਸ ਕਟੌਤੀ ਦਾ ਲਾਭ ਸਿਰਫ 19 ਕਿਲੋ ਦੇ ਕਮਰਸ਼ੀਅਲ LPG ਸਿਲੰਡਰ 'ਤੇ ਹੀ ਮਿਲੇਗਾ। ਇਸ ਵਾਰ ਘਰੇਲੂ ਵਰਤੋਂ ਲਈ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਵੱਖ-ਵੱਖ ਸ਼ਹਿਰਾਂ ਵਿੱਚ ਅੱਜ ਤੋਂ ਇਹ ਕੀਮਤਾਂ
ਤਾਜ਼ਾ ਕਟੌਤੀ ਤੋਂ ਬਾਅਦ ਦਿੱਲੀ 'ਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1,764.50 ਰੁਪਏ 'ਤੇ ਆ ਗਈ ਹੈ। ਇਸੇ ਤਰ੍ਹਾਂ ਅੱਜ ਤੋਂ ਕੋਲਕਾਤਾ 'ਚ ਵਪਾਰਕ LPG ਸਿਲੰਡਰ 1,879 ਰੁਪਏ 'ਚ ਮਿਲੇਗਾ। ਮੁੰਬਈ ਦੇ ਲੋਕਾਂ ਨੂੰ ਹੁਣ ਇਸ ਵੱਡੇ ਸਿਲੰਡਰ ਲਈ 1,717.50 ਰੁਪਏ ਦੇਣੇ ਪੈਣਗੇ, ਜਦਕਿ ਚੇਨਈ 'ਚ ਹੁਣ ਇਸ ਦੀ ਕੀਮਤ 1,930 ਰੁਪਏ ਹੋਵੇਗੀ।
ਚੋਣਾਂ ਤੋਂ ਠੀਕ ਪਹਿਲਾਂ ਹੋਈ ਇਹ ਕਟੌਤੀ
ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ ਇਹ ਕਟੌਤੀ ਇਸ ਲਈ ਮਹੱਤਵਪੂਰਨ ਬਣ ਜਾਂਦੀ ਹੈ ਕਿਉਂਕਿ ਇਸ ਮਹੀਨੇ ਪਹਿਲੇ ਪੜਾਅ ਦੀ ਵੋਟਿੰਗ ਹੋਣ ਜਾ ਰਹੀ ਹੈ। ਸੱਤ ਪੜਾਵਾਂ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਇਸ ਮਹੀਨੇ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਜੂਨ ਤੱਕ ਚੱਲਣਗੀਆਂ। ਇਸ ਦੇ ਨਾਲ ਹੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਤਿੰਨ ਮਹੀਨਿਆਂ ਤੋਂ ਹੋ ਰਿਹਾ ਵਾਧਾ ਵੀ ਰੋਕ ਦਿੱਤਾ ਗਿਆ ਹੈ।
ਪਿਛਲੇ ਮਹੀਨੇ ਇਨ੍ਹਾਂ ਨੂੰ ਮਿਲਿਆ ਸੀ ਤੋਹਫ਼ਾ
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੇ ਸ਼ੁਰੂ ਵਿੱਚ, ਘਰੇਲੂ ਐਲਪੀਜੀ ਸਿਲੰਡਰ ਗਾਹਕਾਂ ਨੂੰ ਇੱਕ ਤੋਹਫ਼ਾ ਮਿਲਿਆ ਸੀ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਦਿਵਸ (8 ਮਾਰਚ 2024) ਦੇ ਮੌਕੇ 'ਤੇ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੋਟ ਦਾ ਐਲਾਨ ਕੀਤਾ ਸੀ। ਇਸ ਤੋਂ ਇੱਕ ਦਿਨ ਪਹਿਲਾਂ 7 ਮਾਰਚ ਨੂੰ ਮੋਦੀ ਸਰਕਾਰ ਨੇ ਐਲਪੀਜੀ ਸਿਲੰਡਰ ਦੇ ਮਾਮਲੇ ਵਿੱਚ ਆਮ ਲੋਕਾਂ ਨੂੰ ਰਾਹਤ ਦਿੱਤੀ ਸੀ। ਫਿਰ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 31 ਮਾਰਚ 2025 ਤੱਕ 300 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਸੀ।