ਪੜਚੋਲ ਕਰੋ

LPG ਬੁਕਿੰਗ ਨੂੰ ਲੈ ਕੇ ਆਇਆ ਨਵਾਂ ਨਿਯਮ, ਜਾਣੋ ਮਹੀਨੇ 'ਚ ਕਿੰਨੇ ਗੈਸ ਸਿਲੰਡਰ ਬੁੱਕ ਕਰਵਾ ਸਕਦੇ ਹੋ ?

LPG Cylinder Booking : ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ ਗੈਸ ਦੀ ਸਪਲਾਈ ਹਰ ਘਰ ਤੱਕ ਬਿਨ੍ਹਾਂ ਨਿਰਵਿਘਨ ਪਹੁੰਚਦੀ ਰਹੀ। ਇਸ ਦੇ ਲਈ ਸਰਕਾਰ ਨੇ ਕੁੱਝ ਨਿਯਮ ਤੈਅ ਕੀਤੇ ਹਨ।

LPG Cylinder Booking : ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ ਗੈਸ ਦੀ ਸਪਲਾਈ ਹਰ ਘਰ ਤੱਕ ਬਿਨ੍ਹਾਂ ਨਿਰਵਿਘਨ ਪਹੁੰਚਦੀ ਰਹੀ। ਇਸ ਦੇ ਲਈ ਸਰਕਾਰ ਨੇ ਕੁੱਝ ਨਿਯਮ ਤੈਅ ਕੀਤੇ ਹਨ। ਇਨ੍ਹਾਂ ਨਿਯਮਾਂ ਦੀ ਜਾਣਕਾਰੀ ਐਲਪੀਜੀ ਦੀ ਵਰਤੋਂ ਕਰਨ ਵਾਲੇ ਹਰੇਕ ਗਾਹਕ ਨੂੰ ਹੋਣੀ ਚਾਹੀਦੀ ਹੈ। ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਦੁਆਰਾ ਨਿਰਧਾਰਤ ਨਵੇਂ ਨਿਯਮਾਂ ਦੇ ਅਨੁਸਾਰ ਇੱਕ ਆਮ ਨਾਗਰਿਕ ਇੱਕ ਮਹੀਨੇ ਵਿੱਚ ਵੱਧ ਤੋਂ ਵੱਧ ਦੋ ਸਿਲੰਡਰ ਬੁੱਕ ਕਰ ਸਕਦਾ ਹੈ।

ਜੇਕਰ ਕੋਈ ਗਾਹਕ ਇਸ ਸੀਮਾ ਤੋਂ ਵੱਧ ਸਿਲੰਡਰ ਬੁੱਕ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਸਿਸਟਮ ਉਨ੍ਹਾਂ ਦੀ ਬੁਕਿੰਗ ਨੂੰ ਬਲੌਕ ਕਰ ਸਕਦਾ ਹੈ ਜਾਂ ਵਾਧੂ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਸਰਕਾਰ ਪ੍ਰਤੀ ਵਿੱਤੀ ਸਾਲ (ਜੋ ਕਿ 1 ਅਪ੍ਰੈਲ ਤੋਂ 31 ਮਾਰਚ ਤੱਕ ਚੱਲਦਾ ਹੈ) 12 ਸਬਸਿਡੀ ਵਾਲੇ ਸਿਲੰਡਰ ਪ੍ਰਦਾਨ ਕਰਦੀ ਹੈ। ਇਸ ਕੋਟੇ ਤੋਂ ਇਲਾਵਾ ਗਾਹਕ ਲੋੜ ਪੈਣ 'ਤੇ ਤਿੰਨ ਵਾਧੂ ਗੈਰ-ਸਬਸਿਡੀ ਵਾਲੇ ਸਿਲੰਡਰ ਖਰੀਦ ਸਕਦੇ ਹਨ। ਇਸਦਾ ਮਤਲਬ ਹੈ ਕਿ ਪ੍ਰਤੀ ਸਾਲ ਪ੍ਰਤੀ ਕੁਨੈਕਸ਼ਨ ਵੱਧ ਤੋਂ ਵੱਧ 15 ਸਿਲੰਡਰ ਬੁੱਕ ਕੀਤੇ ਜਾ ਸਕਦੇ ਹਨ।

ਨਵੇਂ ਨਿਯਮਾਂ ਵਿੱਚ ਇਹ ਗੱਲਾਂ ਵੀ ਸ਼ਾਮਲ 

ਦੂਜਾ ਸਿਲੰਡਰ ਪਹਿਲੇ ਸਿਲੰਡਰ ਤੋਂ ਠੀਕ 21 ਦਿਨਾਂ ਬਾਅਦ ਬੁੱਕ ਕੀਤਾ ਜਾ ਸਕਦਾ ਸੀ ਪਰ ਹੁਣ ਇਸ ਸਮੇਂ ਦੀ ਮਿਆਦ 25 ਦਿਨਾਂ ਤੱਕ ਵਧਾ ਦਿੱਤੀ ਗਈ ਹੈ। ਇਸਦਾ ਮਤਲਬ ਹੈ ਕਿ ਤੁਹਾਨੂੰ ਆਪਣਾ ਅਗਲਾ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ।

ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਨੇ ਵਾਧੂ ਸਿਲੰਡਰ ਬੁੱਕ ਕਰਨ ਲਈ ਇੱਕ ਨਵਾਂ ਸਿਸਟਮ ਸ਼ੁਰੂ ਕੀਤਾ ਹੈ। ਜੇਕਰ ਤੁਸੀਂ ਪਹਿਲਾਂ ਹੀ 12 ਸਿਲੰਡਰਾਂ ਦਾ ਆਪਣਾ ਸਾਲਾਨਾ ਕੋਟਾ ਖਤਮ ਕਰ ਲਿਆ ਹੈ ਪਰ ਫਿਰ ਵੀ ਹੋਰ ਬੁੱਕ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਕੁਝ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੀ ਜ਼ਰੂਰਤ ਹੋਏਗੀ। ਅਜਿਹਾ ਕਰਨ ਲਈ ਤੁਹਾਨੂੰ  'Hello BPCL' ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਨ ਦੀ ਜ਼ਰੂਰਤ ਹੋਏਗੀ। ਇਹ ਐਪ ਤੁਹਾਨੂੰ ਕਈ ਸਵਾਲ ਪੁੱਛੇਗੀ, ਜਿਵੇਂ ਕਿ:

ਕੀ ਤੁਹਾਡੇ ਘਰ ਕੋਈ ਪਰਿਵਾਰਕ ਸਮਾਗਮ ਹੈ, ਜਿਵੇਂ ਕਿ ਵਿਆਹ ਜਾਂ ਕੋਈ ਖਾਸ ਸਮਾਗਮ?

ਮਹਿਮਾਨਾਂ ਦੀ ਅੰਦਾਜ਼ਨ ਗਿਣਤੀ ਕਿੰਨੀ ਹੈ?

ਇਨ੍ਹਾਂ ਸਵਾਲਾਂ ਦੇ ਤੁਹਾਡੇ ਜਵਾਬਾਂ ਦੇ ਆਧਾਰ 'ਤੇ ਇਹ ਨਿਰਧਾਰਤ ਕੀਤਾ ਜਾਵੇਗਾ ਕਿ ਤੁਸੀਂ ਵਾਧੂ ਸਿਲੰਡਰ ਲਈ ਯੋਗ ਹੋ ਜਾਂ ਨਹੀਂ।

ਇਨ੍ਹਾਂ ਗੱਲਾਂ ਨੂੰ ਵੀ ਧਿਆਨ ਵਿੱਚ ਰੱਖੋ:

ਹੁਣ ਸਿਲੰਡਰ ਦੀ ਡਿਲੀਵਰੀ ਸਮੇਂ ਤੁਹਾਡੇ ਰਜਿਸਟਰਡ ਨੰਬਰ 'ਤੇ ਇੱਕ OTP ਭੇਜਿਆ ਜਾਵੇਗਾ। ਤੁਸੀਂ ਡਿਲੀਵਰੀ ਕਰਨ ਵਾਲੇ ਵਿਅਕਤੀ ਨਾਲ ਇਸ ਕੋਡ ਨੂੰ ਸਾਂਝਾ ਕਰਨ ਤੋਂ ਬਾਅਦ ਹੀ ਸਿਲੰਡਰ ਪ੍ਰਾਪਤ ਕਰ ਸਕੋਗੇ।

ਸਿਲੰਡਰ ਬੁਕਿੰਗ ਸਿਰਫ਼ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ ਦੀ ਵਰਤੋਂ ਕਰਕੇ ਕੀਤੀ ਜਾ ਸਕਦੀ ਹੈ। ਰਜਿਸਟਰਡ ਮੋਬਾਈਲ ਨੰਬਰ ਤੋਂ ਬਿਨਾਂ ਬੁਕਿੰਗ ਲਗਭਗ ਅਸੰਭਵ ਹੈ। ਜੇਕਰ ਤੁਹਾਡਾ ਪੁਰਾਣਾ ਨੰਬਰ ਬਦਲ ਗਿਆ ਹੈ ਤਾਂ ਤੁਹਾਨੂੰ ਇਸਨੂੰ ਏਜੰਸੀ 'ਤੇ ਜਾਂ ਐਪ ਰਾਹੀਂ ਅੱਪਡੇਟ ਕਰਨਾ ਚਾਹੀਦਾ ਹੈ।

ਸਰਕਾਰ ਨੇ ਸਾਰੇ ਘਰੇਲੂ ਗੈਸ ਖਪਤਕਾਰਾਂ ਲਈ ਈ-ਕੇਵਾਈਸੀ ਲਾਜ਼ਮੀ ਕਰ ਦਿੱਤਾ ਹੈ। ਜਿਨ੍ਹਾਂ ਦੇ ਕੇਵਾਈਸੀ ਅੱਪਡੇਟ ਨਹੀਂ ਹਨ, ਉਨ੍ਹਾਂ ਨੂੰ ਸਬਸਿਡੀ ਫ੍ਰੀਜ਼ ਜਾਂ ਬੁਕਿੰਗ ਵਿੱਚ ਮੁਸ਼ਕਲ ਆ ਸਕਦੀ ਹੈ।

ਟਾਪ ਹੈਡਲਾਈਨ

ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
12 ਅਗਸਤ ਨੂੰ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਆਪਣੇ ਸ਼ਹਿਰ ਦੇ ਰੇਟ
12 ਅਗਸਤ ਨੂੰ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget