ਪੜਚੋਲ ਕਰੋ

1 ਜਨਵਰੀ 2025 ਤੋਂ ਗੈਸ ਦੀਆਂ ਕੀਮਤਾਂ ਤੋਂ ਲੈਕੇ ਪੈਨਸ਼ਨ ਕਢਵਾਉਣ ਸਬੰਧੀ ਬਦਲਣਗੇ ਨਿਯਮ, ਤੁਹਾਡੀ ਜੇਬ੍ਹ 'ਤੇ ਪੈ ਸਕਦਾ ਅਸਰ

New Rule 2025: ਨਵਾਂ ਸਾਲ ਪੈਨਸ਼ਨ ਧਾਰਕਾਂ ਲਈ ਰਾਹਤ ਲੈ ਕੇ ਆ ਰਿਹਾ ਹੈ। 1 ਜਨਵਰੀ 2025 ਤੋਂ, ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਪੈਨਸ਼ਨ ਕਢਵਾਉਣ ਦੇ ਨਿਯਮਾਂ ਨੂੰ ਸੌਖਾ ਬਣਾ ਦਿੱਤਾ ਹੈ।

New Rules 2025: ਨਵਾਂ ਸਾਲ ਸ਼ੁਰੂ ਹੋਣ ਵਿੱਚ ਥੋੜਾ ਹੀ ਸਮਾਂ ਰਹਿ ਗਿਆ ਹੈ। ਇਸ ਲਈ ਨਵੇਂ ਸਾਲ ਦੇ ਬਦਲਣ ਦੇ ਨਾਲ-ਨਾਲ ਕੁਝ ਨਿਯਮ ਵੀ ਬਦਲਣ ਜਾ ਰਹੇ ਹਨ, ਜਿਨ੍ਹਾਂ ਦਾ ਅਸਰ ਸਿੱਧਾ ਤੁਹਾਡੀ ਜੇਬ੍ਹ 'ਤੇ ਪਵੇਗਾ। ਇਨ੍ਹਾਂ ਵਿੱਚ ਕਾਰਾਂ ਦੀਆਂ ਕੀਮਤਾਂ, ਐਲਪੀਜੀ ਸਿਲੰਡਰ ਦੀਆਂ ਕੀਮਤਾਂ, ਪੈਨਸ਼ਨ ਸੰਬੰਧੀ ਨਿਯਮ, ਐਮਾਜ਼ਾਨ ਪ੍ਰਾਈਮ ਮੈਂਬਰਸ਼ਿਪ, UPI 123pay ਨਿਯਮ ਅਤੇ FD ਸੰਬੰਧੀ ਨਿਯਮ ਸ਼ਾਮਲ ਹਨ।

1. ਕਾਰਾਂ ਦੀਆਂ ਕੀਮਤਾਂ ਵਿੱਚ ਵਾਧਾ

ਨਵੇਂ ਸਾਲ 'ਚ ਕਾਰ ਖਰੀਦਣੀ ਮਹਿੰਗੀ ਹੋ ਜਾਵੇਗੀ। 1 ਜਨਵਰੀ, 2025 ਤੋਂ, ਮਾਰੂਤੀ ਸੁਜ਼ੂਕੀ, ਹੁੰਡਈ, ਮਹਿੰਦਰਾ, ਹੌਂਡਾ, ਮਰਸੀਡੀਜ਼-ਬੈਂਜ਼, ਔਡੀ ਅਤੇ BMW ਵਰਗੀਆਂ ਪ੍ਰਮੁੱਖ ਆਟੋਮੋਬਾਈਲ ਕੰਪਨੀਆਂ ਵਾਹਨਾਂ ਦੀਆਂ ਕੀਮਤਾਂ ਵਿੱਚ 3% ਦਾ ਵਾਧਾ ਕਰਨਗੀਆਂ। ਕੰਪਨੀਆਂ ਨੇ ਇਸ ਦਾ ਕਾਰਨ ਉਤਪਾਦਨ ਲਾਗਤ ਵਿੱਚ ਵਾਧਾ ਦੱਸਿਆ ਹੈ। ਇਸ ਲਈ, ਜੇਕਰ ਤੁਸੀਂ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਜ਼ਿਆਦਾ ਖਰਚ ਕਰਨਾ ਪੈ ਸਕਦਾ ਹੈ।

2. ਐਲਪੀਜੀ ਸਿਲੰਡਰ ਦੀਆਂ ਕੀਮਤਾਂ

ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਹਾਲਾਂਕਿ, ਘਰੇਲੂ ਐਲਪੀਜੀ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ ਪਿਛਲੇ ਕੁਝ ਮਹੀਨਿਆਂ ਤੋਂ ਨਹੀਂ ਬਦਲੀ ਹੈ। ਫਿਲਹਾਲ ਦਿੱਲੀ 'ਚ ਇਸ ਦੀ ਕੀਮਤ 803 ਰੁਪਏ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਦੇਖਿਆ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 73.58 ਡਾਲਰ ਪ੍ਰਤੀ ਬੈਰਲ ਹੈ, ਜਿਸ ਕਾਰਨ ਭਵਿੱਖ 'ਚ ਕੀਮਤਾਂ 'ਚ ਬਦਲਾਅ ਹੋ ਸਕਦਾ ਹੈ।

3. ਪੈਨਸ਼ਨ ਕਢਵਾਉਣ ਦੇ ਨਿਯਮਾਂ ਵਿੱਚ ਬਦਲਾਅ

ਨਵਾਂ ਸਾਲ ਪੈਨਸ਼ਨ ਧਾਰਕਾਂ ਲਈ ਰਾਹਤ ਲੈ ਕੇ ਆ ਰਿਹਾ ਹੈ। 1 ਜਨਵਰੀ, 2025 ਤੋਂ, ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਪੈਨਸ਼ਨ ਕਢਵਾਉਣ ਦੇ ਨਿਯਮਾਂ ਨੂੰ ਸੌਖਾ ਕਰ ਦਿੱਤਾ ਹੈ। ਹੁਣ ਪੈਨਸ਼ਨਰ ਦੇਸ਼ ਦੇ ਕਿਸੇ ਵੀ ਬੈਂਕ ਤੋਂ ਆਪਣੀ ਪੈਨਸ਼ਨ ਕਢਵਾ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਕਿਸੇ ਵਾਧੂ ਤਸਦੀਕ ਦੀ ਲੋੜ ਨਹੀਂ ਪਵੇਗੀ। ਇਹ ਸਹੂਲਤ ਪੈਨਸ਼ਨਰਾਂ ਲਈ ਵੱਡੀ ਰਾਹਤ ਹੈ।

4. ਐਮਾਜ਼ਾਨ ਪ੍ਰਾਈਮ ਮੈਂਬਰਸ਼ਿਪ ਦੇ ਨਵੇਂ ਨਿਯਮ

ਐਮਾਜ਼ਾਨ ਪ੍ਰਾਈਮ ਮੈਂਬਰਸ਼ਿਪ ਦੇ ਨਿਯਮਾਂ 'ਚ ਬਦਲਾਅ ਦਾ ਐਲਾਨ ਕੀਤਾ ਗਿਆ ਹੈ, ਜੋ 1 ਜਨਵਰੀ 2025 ਤੋਂ ਲਾਗੂ ਹੋਵੇਗਾ। ਨਵੇਂ ਨਿਯਮਾਂ ਦੇ ਤਹਿਤ, ਪ੍ਰਾਈਮ ਵੀਡੀਓ ਨੂੰ ਇੱਕ ਪ੍ਰਾਈਮ ਖਾਤੇ ਤੋਂ ਸਿਰਫ ਦੋ ਟੀਵੀ 'ਤੇ ਸਟ੍ਰੀਮ ਕੀਤਾ ਜਾ ਸਕਦਾ ਹੈ। ਜੇਕਰ ਕੋਈ ਤੀਜੇ ਟੀਵੀ 'ਤੇ ਪ੍ਰਾਈਮ ਵੀਡੀਓ ਦੇਖਣਾ ਚਾਹੁੰਦਾ ਹੈ, ਤਾਂ ਉਸ ਨੂੰ ਵਾਧੂ ਸਬਸਕ੍ਰਿਪਸ਼ਨ ਲੈਣਾ ਹੋਵੇਗਾ। ਪਹਿਲਾਂ, ਪ੍ਰਾਈਮ ਮੈਂਬਰ ਇੱਕ ਖਾਤੇ ਤੋਂ ਪੰਜ ਡਿਵਾਈਸਾਂ ਵਿੱਚ ਵੀਡੀਓ ਸਟ੍ਰੀਮ ਕਰ ਸਕਦੇ ਸਨ।

5. ਫਿਕਸਡ ਡਿਪਾਜ਼ਿਟ (FD) ਦੇ ਨਿਯਮ

RBI ਨੇ NBFCs ਅਤੇ HFCs ਲਈ ਫਿਕਸਡ ਡਿਪਾਜ਼ਿਟ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਨਵੇਂ ਨਿਯਮ 1 ਜਨਵਰੀ 2025 ਤੋਂ ਲਾਗੂ ਹੋਣਗੇ। ਇਨ੍ਹਾਂ ਤਬਦੀਲੀਆਂ ਦੇ ਤਹਿਤ, ਡਿਪਾਜ਼ਿਟ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੁਝ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਵਿੱਚ ਜਨਤਾ ਤੋਂ ਡਿਪਾਜ਼ਿਟ ਲੈਣਾ, ਲਿਕਵਿਡ ਐਸੇਟ ਦਾ ਇੱਕ ਹਿੱਸਾ ਸੁਰੱਖਿਅਤ ਰੱਖਣਾ ਅਤੇ ਡਿਪਾਜ਼ਿਟ ਦਾ ਬੀਮਾ ਕਰਨ ਵਰਗੇ ਬਦਲਾਅ ਸ਼ਾਮਲ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget