LPG Cylinder Price: ਮਹੀਨੇ ਦੇ ਪਹਿਲੇ ਦਿਨ ਆਈ ਵੱਡੀ ਖਬਰ, LPG ਸਿਲੰਡਰ ਦੀ ਕੀਮਤ 'ਚ ਵੱਡੀ ਕਟੌਤੀ
ਮਹੀਨੇ ਦੇ ਪਹਿਲੇ ਦਿਨ ਹੀ LPG Gas Cylinder Price 'ਚ ਵੱਡੀ ਗਿਰਾਵਟ ਆਈ ਹੈ। ਦੂਜੇ ਪਾਸੇ ਪਿਛਲੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
LPG Cylinder Price: ਸਤੰਬਰ ਮਹੀਨੇ ਦੇ ਪਹਿਲੇ ਦਿਨ, LPG ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਗਿਰਾਵਟ ਆਈ ਹੈ। ਦੂਜੇ ਪਾਸੇ ਪਿਛਲੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 91.5 ਰੁਪਏ ਘੱਟ ਗਈ ਹੈ। ਇੰਡੀਅਨ ਆਇਲ (Indian Oil) ਵੱਲੋਂ 1 ਸਤੰਬਰ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (LPG Commercial Cylinder Price) 91.5 ਰੁਪਏ ਸਸਤਾ ਹੋ ਗਿਆ ਹੈ। ਅੱਜ ਤੋਂ ਸਿਲੰਡਰ ਲਈ 1885 ਰੁਪਏ ਦੇਣੇ ਪੈਣਗੇ। ਪਹਿਲਾਂ ਇਹ ਸਿਲੰਡਰ 1976.50 ਰੁਪਏ ਦਾ ਸੀ।
ਅੱਜ ਦੀਆਂ ਨਵੀਂਆਂ ਕੀਮਤਾਂ
ਇਹ ਲਗਾਤਾਰ ਪੰਜਵੀਂ ਵਾਰ ਹੈ ਜਦੋਂ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟੀ ਹੈ। ਮਈ 'ਚ 2354 ਰੁਪਏ ਦੀ ਰਿਕਾਰਡ ਕੀਮਤ 'ਤੇ ਪਹੁੰਚਣ ਵਾਲਾ 19 ਕਿਲੋ ਦਾ ਸਿਲੰਡਰ ਦਿੱਲੀ 'ਚ 1885 ਦਾ ਹੋਇਆ। ਰਾਜਧਾਨੀ ਦਿੱਲੀ 'ਚ ਹੁਣ 1976.50 ਦੀ ਬਜਾਏ 1885 ਰੁਪਏ ਦੇਣੇ ਪੈਣਗੇ। ਇਸੇ ਤਰ੍ਹਾਂ ਕੋਲਕਾਤਾ ਵਿੱਚ 2095.50 ਦੀ ਬਜਾਏ 1995.50 ਰੁਪਏ, ਮੁੰਬਈ ਵਿੱਚ 1936.50 ਦੀ ਬਜਾਏ 1844 ਰੁਪਏ ਅਤੇ ਚੇਨਈ ਵਿੱਚ 2141 ਦੀ ਬਜਾਏ 2045 ਰੁਪਏ। ਦਿੱਲੀ ਵਿੱਚ 14.2 ਕਿਲੋ ਦਾ ਗੈਸ ਸਿਲੰਡਰ 1053 ਰੁਪਏ ਵਿੱਚ ਮਿਲ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :