LPG Cylinder Price: ਸਤੰਬਰ ਮਹੀਨੇ ਦੇ ਪਹਿਲੇ ਦਿਨ, LPG ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਗਿਰਾਵਟ ਆਈ ਹੈ। ਦੂਜੇ ਪਾਸੇ ਪਿਛਲੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। 


ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 91.5 ਰੁਪਏ ਘੱਟ ਗਈ ਹੈ। ਇੰਡੀਅਨ ਆਇਲ (Indian Oil) ਵੱਲੋਂ 1 ਸਤੰਬਰ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ  (LPG Commercial Cylinder Price)  91.5 ਰੁਪਏ ਸਸਤਾ ਹੋ ਗਿਆ ਹੈ। ਅੱਜ ਤੋਂ ਸਿਲੰਡਰ ਲਈ 1885 ਰੁਪਏ ਦੇਣੇ ਪੈਣਗੇ। ਪਹਿਲਾਂ ਇਹ ਸਿਲੰਡਰ 1976.50 ਰੁਪਏ ਦਾ ਸੀ।


ਅੱਜ ਦੀਆਂ ਨਵੀਂਆਂ ਕੀਮਤਾਂ


ਇਹ ਲਗਾਤਾਰ ਪੰਜਵੀਂ ਵਾਰ ਹੈ ਜਦੋਂ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟੀ ਹੈ। ਮਈ 'ਚ 2354 ਰੁਪਏ ਦੀ ਰਿਕਾਰਡ ਕੀਮਤ 'ਤੇ ਪਹੁੰਚਣ ਵਾਲਾ 19 ਕਿਲੋ ਦਾ ਸਿਲੰਡਰ ਦਿੱਲੀ 'ਚ 1885 ਦਾ ਹੋਇਆ। ਰਾਜਧਾਨੀ ਦਿੱਲੀ 'ਚ ਹੁਣ 1976.50 ਦੀ ਬਜਾਏ 1885 ਰੁਪਏ ਦੇਣੇ ਪੈਣਗੇ। ਇਸੇ ਤਰ੍ਹਾਂ ਕੋਲਕਾਤਾ ਵਿੱਚ 2095.50 ਦੀ ਬਜਾਏ 1995.50 ਰੁਪਏ, ਮੁੰਬਈ ਵਿੱਚ 1936.50 ਦੀ ਬਜਾਏ 1844 ਰੁਪਏ ਅਤੇ ਚੇਨਈ ਵਿੱਚ 2141 ਦੀ ਬਜਾਏ 2045 ਰੁਪਏ। ਦਿੱਲੀ ਵਿੱਚ 14.2 ਕਿਲੋ ਦਾ ਗੈਸ ਸਿਲੰਡਰ 1053 ਰੁਪਏ ਵਿੱਚ ਮਿਲ ਰਿਹਾ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ