ਪੜਚੋਲ ਕਰੋ

LPG Cylinder Price Hike: ਬਜਟ ਤੋਂ ਪਹਿਲਾਂ ਵੱਡਾ ਝਟਕਾ, 10-20, 30 ਨਹੀਂ, ਸਿੱਧਾ ਇੰਨੇ ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ

ਸਰਕਾਰ ਨੇ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਝਟਕਾ ਦਿੱਤਾ ਹੈ। ਜਿੱਥੇ ਅੱਜ ਬਜਟ ਆਉਣਾ ਹੈ, ਉੱਥੇ ਹੀ ਕਮਰਸ਼ੀਅਲ LPG ਸਿਲੰਡਰ ਦੀ ਕੀਮਤ 50 ਰੁਪਏ ਵਧਾ ਦਿੱਤੀ ਹੈ। ਜਿਸ ਨਾਲ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗਿਆ ਹੈ।

Commercial LPG Cylinder Price Hike: ਬਜਟ 2026 ਪੇਸ਼ ਹੋਣ ਤੋਂ ਪਹਿਲਾਂ ਹੀ ਸਰਕਾਰ ਨੇ ਆਮ ਲੋਕਾਂ ਅਤੇ ਕਾਰੋਬਾਰੀਆਂ ਲਈ ਵੱਡਾ ਝਟਕਾ ਦੇ ਦਿੱਤਾ ਹੈ। ਸਰਕਾਰ ਨੇ 19 ਕਿੱਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ 50 ਰੁਪਏ ਵਧਾ ਦਿੱਤੀ ਹੈ। ਹਾਲਾਂਕਿ, 14 ਕਿੱਲੋ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਘਰੇਲੂ ਸਿਲੰਡਰ ਅਜੇ ਵੀ 8 ਅਪਰੈਲ 2025 ਨੂੰ ਨਿਰਧਾਰਿਤ ਪੁਰਾਣੇ ਰੇਟ ਤੇ ਹੀ ਮਿਲ ਰਹੇ ਹਨ।

ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਮਰਸ਼ੀਅਲ ਸਿਲੰਡਰ ਮਹਿੰਗੇ ਹੋਏ

ਦਿੱਲੀ: 19 ਕਿੱਲੋ ਵਾਲਾ LPG ਸਿਲੰਡਰ 1740.50 ਰੁਪਏ

ਕੋਲਕਾਤਾ: 1844.50 ਰੁਪਏ

ਮੁੰਬਈ: ਪਹਿਲਾਂ 1642.50 ਰੁਪਏ ਸੀ, ਹੁਣ 1692.00 ਰੁਪਏ

ਚੇਨਈ: 1899.50 ਰੁਪਏ

ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਹ 50 ਰੁਪਏ ਵਾਧਾ ਸਿਰਫ ਕਮਰਸ਼ੀਅਲ ਸਿਲੰਡਰ ਲਈ ਹੈ, ਜੋ ਹੋਟਲ, ਰੈਸਟੋਰੈਂਟ, ਢਾਬਾ ਅਤੇ ਹੋਰ ਵਿਆਪਾਰਕ ਕੰਮਾਂ ਵਿੱਚ ਵਰਤੇ ਜਾਂਦੇ ਹਨ।

ਸ਼ਹਿਰਾਂ ਵਿੱਚ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਧੀ

1 ਫਰਵਰੀ 2026 ਤੋਂ ਕੁਝ ਮੁੱਖ ਸ਼ਹਿਰਾਂ ਵਿੱਚ 19 ਕਿੱਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਿੱਲੀ ਵਿੱਚ ਸਿਲੰਡਰ ਦੀ ਕੀਮਤ 1740.50 ਰੁਪਏ ਹੋ ਗਈ, ਜੋ 1 ਜਨਵਰੀ 2026 ਨੂੰ 1691.50 ਰੁਪਏ ਸੀ, ਇਸ ਤਰ੍ਹਾਂ 49 ਰੁਪਏ ਵਾਧਾ ਹੋਇਆ। ਕੋਲਕਾਤਾ ਵਿੱਚ ਕੀਮਤ 1795.00 ਤੋਂ ਵੱਧ ਕੇ 1844.50 ਰੁਪਏ ਹੋਈ, ਵਾਧਾ 49.50 ਰੁਪਏ। ਮੁੰਬਈ ਵਿੱਚ ਕੀਮਤ 1642.50 ਤੋਂ ਬੱਧ ਕੇ 1692.00 ਰੁਪਏ ਹੋਈ, ਵਾਧਾ 49.50 ਰੁਪਏ। ਚੇਨਈ ਵਿੱਚ ਕੀਮਤ 1849.50 ਤੋਂ ਵੱਧ ਕੇ 1899.50 ਰੁਪਏ ਹੋਈ, ਵਾਧਾ 50 ਰੁਪਏ।

ਘਰੇਲੂ LPG ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ

ਘਰਾਂ ਵਿੱਚ ਵਰਤੇ ਜਾਣ ਵਾਲੇ 14.2 ਕਿੱਲੋ ਵਾਲੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸਦੀ ਆਖਰੀ ਵਾਰ 8 ਅਪਰੈਲ 2025 ਨੂੰ ਕੀਮਤ ਤੈਅ ਕੀਤੀ ਗਈ ਸੀ। ਵਰਤਮਾਨ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ 14 ਕਿੱਲੋ ਵਾਲੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਇਸ ਪ੍ਰਕਾਰ ਹਨ:

ਦਿੱਲੀ: 853 ਰੁਪਏ

ਕੋਲਕਾਤਾ: 879 ਰੁਪਏ

ਮੁੰਬਈ: 852.50 ਰੁਪਏ

ਚੇਨਈ: 868.50 ਰੁਪਏ

ਲਖਨਊ: 890.50 ਰੁਪਏ

ਅਹਿਮਦਾਬਾਦ: 860 ਰੁਪਏ

ਹੈਦਰਾਬਾਦ: 905 ਰੁਪਏ

ਵਾਰਾਣਸੀ: 916.50 ਰੁਪਏ

ਪਟਨਾ: 951 ਰੁਪਏ

ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਕੀਮਤਾਂ ਦੀ ਸਮੀਖਿਆ

ਪੈਟਰੋਲਿਯਮ ਮਾਰਕੇਟਿੰਗ ਨਾਲ ਜੁੜੀਆਂ ਸਰਕਾਰੀ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ LPG ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਇਸ ਤੋਂ ਪਹਿਲਾਂ ਜਨਵਰੀ ਵਿੱਚ 19 ਕਿੱਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਸਦੇ ਇਲਾਵਾ, ਪਿਛਲੇ ਸਾਲ ਨਵੰਬਰ ਅਤੇ ਦਸੰਬਰ ਵਿੱਚ ਇਹਨਾਂ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕ੍ਰਮਵਾਰ 5 ਅਤੇ 10 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget