Domestic LPG Price Increases: ਸ਼ਨੀਵਾਰ ਨੂੰ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਘਰੇਲੂ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਅੱਜ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ। ਹੁਣ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ।
ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਐਲਪੀਜੀ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ ਸਬਸਿਡੀ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 949.50 ਰੁਪਏ ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਕੀਮਤ ਵਧਣ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ 'ਤੇ ਪਹੁੰਚ ਗਈ ਹੈ।
ਹਾਲ ਹੀ 'ਚ ਵਧੀਆਂ ਸੀ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ
ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਸੀ। ਤੇਲ ਕੰਪਨੀਆਂ ਨੇ 1 ਮਈ ਨੂੰ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 102.50 ਰੁਪਏ ਵਧਾ ਕੇ 2355.50 ਰੁਪਏ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 2253 ਰੁਪਏ ਸੀ। ਨਾਲ ਹੀ 5 ਕਿਲੋ ਦੇ ਐਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ 655 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਅਪ੍ਰੈਲ ਦੀ ਸ਼ੁਰੂਆਤ 'ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 250 ਰੁਪਏ ਦਾ ਵਾਧਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਕੀਮਤ 2,253 ਰੁਪਏ ਹੋ ਗਈ ਸੀ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਪੜਾਅ ਵਾਰ ਹੋਏਗੀ ਝੋਨੇ ਦੀ ਬਿਜਾਈ, ਸਰਕਾਰ ਨੇ ਐਲਾਨਿਆਂ ਤਰੀਕਾਂ, ਇੱਥੇ ਜਾਣੋ