LPG Gas Cylinder: ਦੇਸ਼ 'ਚ 1 ਸਤੰਬਰ ਤੋਂ ਸੰਭਵ ਹੈ ਕਿ LPG ਗੈਸ ਸਿਲੰਡਰ ਦੀਆਂ ਕੀਮਤਾਂ 'ਚ ਬਦਲਾਅ ਹੋ ਸਕਦਾ ਹੈ। ਇਸ ਤੋਂ ਪਹਿਲਾਂ 1 ਅਗਸਤ ਨੂੰ Commercial LPG Cylinder ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਫਿਲਹਾਲ ਮਹੀਨੇ ਦੀ ਸ਼ੁਰੂਆਤ 'ਚ ਬਦਲਾਅ ਤੋਂ ਬਾਅਦ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਇਦਾਂ ਚੈੱਕ ਕਰੋ ਗੈਸ ਸਿਲੰਡਰ ਦੀਆਂ ਕੀਮਤਾਂ
ਇਸ ਲਿਹਾਜ ਨਾਲ ਦਿੱਲੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1652.5 ਰੁਪਏ ਹੈ। ਕੋਲਕਾਤਾ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1764.5 ਰੁਪਏ ਹੈ। ਉੱਥੇ ਹੀ ਕੋਲਕਾਤਾ 'ਚ ਘਰੇਲੂ ਰਸੋਈ ਗੈਸ ਸਿਲੰਡਰ 829 ਰੁਪਏ 'ਚ ਵਿਕ ਰਿਹਾ ਹੈ। ਇਸ ਤੋਂ ਇਲਾਵਾ 10 ਕਿਲੋ ਦੇ ਕੰਪੋਜ਼ਿਟ ਸਿਲੰਡਰ ਦੀ ਕੀਮਤ 593 ਰੁਪਏ ਹੈ।
ਵਪਾਰਕ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਜਾਣੋ
ਵਿੱਤੀ ਰਾਜਧਾਨੀ ਮੁੰਬਈ ਵਿੱਚ ਵੀ 27 ਅਗਸਤ ਤੋਂ ਬਾਅਦ ਐਲਪੀਜੀ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। 27 ਅਗਸਤ ਨੂੰ ਵਪਾਰਕ ਗੈਸ ਸਿਲੰਡਰ ਦੀ ਕੀਮਤ 1605 ਰੁਪਏ ਹੈ। ਇੱਥੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 802.50 ਰੁਪਏ ਹੈ। ਚੇਨਈ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1817 ਰੁਪਏ ਹੈ। ਇੱਥੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1923.5 ਰੁਪਏ ਹੈ। ਪਟਨਾ ਵਿੱਚ ਅੱਜ ਘਰੇਲੂ ਐਲਪੀਜੀ ਸਿਲੰਡਰ 901 ਰੁਪਏ ਵਿੱਚ ਉਪਲਬਧ ਹੈ। ਅਹਿਮਦਾਬਾਦ ਵਿੱਚ ਵੀ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਹੁਣ 1671.50 ਰੁਪਏ ਹੈ। ਦਿੱਲੀ ਵਿੱਚ 1 ਜੁਲਾਈ ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1646 ਰੁਪਏ ਸੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 14 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 803 ਰੁਪਏ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।