LPG Cylinder: ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਜ਼ੋਰਦਾਰ ਝਟਕਾ, ਵਧੀਆਂ ਸਿਲੰਡਰ ਦੀਆਂ ਕੀਮਤਾਂ, ਅੱਜ ਤੋਂ ਇੰਨੇ ਰੁਪਏ 'ਚ ਮਿਲੇਗਾ ਗੈਸ
LPG Price Hike: ਪਹਿਲੀ ਨਵੰਬਰ ਤੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਸ਼੍ਰੇਣੀ ਦੇ ਐਲਪੀਜੀ ਸਿਲੰਡਰਾਂ ਦੀ ਕੀਮਤ 62 ਰੁਪਏ ਪ੍ਰਤੀ ਸਿਲੰਡਰ ਵਧਾ ਦਿੱਤੀ ਹੈ।
LPG Cylinder Price Hike: ਜਦੋਂ ਪੂਰਾ ਦੇਸ਼ ਦੀਵਾਲੀ ਦੇ ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇੰਡੀਅਨ ਆਇਲ ਨੇ 1 ਨਵੰਬਰ ਤੋਂ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁਪਏ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਇਸ ਸਿਲੰਡਰ ਦੀ ਕੀਮਤ 1802 ਰੁਪਏ ਹੋ ਗਈ ਹੈ।
ਮਹਿੰਗਾਈ ਦਾ ਜ਼ੋਰਦਾਰ ਝਟਕਾ
ਸਰਕਾਰੀ ਤੇਲ ਕੰਪਨੀਆਂ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਰਿਹਾ ਹੈ ਜੋ ਤਿਉਹਾਰਾਂ ਦਾ ਸੀਜ਼ਨ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ 1 ਨਵੰਬਰ 2024 ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਛਠ ਦਾ ਤਿਉਹਾਰ ਵੀ ਇਸ ਮਹੀਨੇ ਦੇ ਪਹਿਲੇ ਹਫ਼ਤੇ ਹੀ ਮਨਾਇਆ ਜਾਵੇਗਾ। ਇਸ ਮਹੀਨੇ ਤੋਂ ਵਿਆਹਾਂ ਦਾ ਸੀਜ਼ਨ ਵੀ ਸ਼ੁਰੂ ਹੋ ਰਿਹਾ ਹੈ ਅਤੇ ਇਸ ਮਹੀਨੇ ਦੀ ਪਹਿਲੀ ਤੋਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਨਵੀਂ ਕੀਮਤ 1802 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ਜੋ ਪਹਿਲਾਂ 1740 ਰੁਪਏ ਸੀ।
ਜਾਣੋ ਆਪਣੇ ਸ਼ਹਿਰਾਂ 'ਚ ਵਪਾਰਕ ਸਿਲੰਡਰ ਦੀ ਕੀਮਤ
ਦਿੱਲੀ 'ਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1740 ਰੁਪਏ ਤੋਂ ਵਧਾ ਕੇ 1802 ਰੁਪਏ ਕਰ ਦਿੱਤੀ ਗਈ ਹੈ। ਕੋਲਕਾਤਾ 'ਚ ਸਿਲੰਡਰ ਦੀ ਕੀਮਤ 1911.50 ਰੁਪਏ ਹੋ ਗਈ ਹੈ। ਮੁੰਬਈ 'ਚ ਵਪਾਰਕ LPG ਸਿਲੰਡਰ ਦੀ ਨਵੀਂ ਕੀਮਤ 1692.50 ਰੁਪਏ ਤੋਂ ਵਧ ਕੇ 1754.50 ਰੁਪਏ ਹੋ ਗਈ ਹੈ। ਚੇਨਈ 'ਚ ਵਪਾਰਕ ਐੱਲਪੀਜੀ ਸਿਲੰਡਰ ਗੈਸ ਹੁਣ 1964.50 ਰੁਪਏ 'ਚ ਮਿਲੇਗਾ।
ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ
ਭਾਵੇਂ ਅੱਜ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਪਰ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਰੈਸਟੋਰੈਂਟਾਂ ਵਿੱਚ ਖਾਣ ਪੀਣ ਉੱਤੇ ਪੈ ਸਕਦਾ ਹੈ। ਰੈਸਟੋਰੈਂਟ ਆਪਣੇ ਖਾਣੇ ਦੇ ਰੇਟ ਵਧਾ ਸਕਦੇ ਹਨ।