LPG Price Cut: ਮੋਦੀ ਸਰਕਾਰ ਵੱਲੋਂ ਇੱਕ ਹੋਰ ਰਾਹਤ, ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ
LPG Gas Cylinder Price: ਰਸੋਈ ਗੈਸ ਤੋਂ ਬਾਅਦ ਹੁਣ ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਨਵੀਂ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ।
Commercial LPG Gas Cylinder Price: ਰਸੋਈ ਗੈਸ ਤੋਂ ਬਾਅਦ ਹੁਣ ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਨਵੀਂ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਅੱਜ ਯਾਨੀ 1 ਸਤੰਬਰ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਵੱਡੀ ਕਟੌਤੀ ਹੋਈ ਹੈ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 158 ਰੁਪਏ ਘਟਾਈ ਗਈ ਹੈ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਐਲਪੀਜੀ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਜਨਤਕ ਖੇਤਰ ਦੀਆਂ ਤੇਲ ਕੰਪਨੀਆਂ (OMCs) ਅਨੁਸਾਰ, ਹੁਣ ਐਲਪੀਜੀ ਖਪਤਕਾਰਾਂ ਨੂੰ ਨਵੀਂ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਲਈ 1,522 ਰੁਪਏ ਅਦਾ ਕਰਨੇ ਪੈਣਗੇ। ਇਸੇ ਤਰ੍ਹਾਂ ਕੋਲਕਾਤਾ ਵਿੱਚ 19 ਕਿਲੋ ਦੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1636 ਰੁਪਏ, ਮੁੰਬਈ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1482 ਰੁਪਏ ਤੇ ਚੇਨਈ ਵਿੱਚ 19 ਕਿਲੋ ਦੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1695 ਰੁਪਏ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਔਰਤਾਂ ਨੂੰ ਤੋਹਫਾ ਦਿੰਦੇ ਹੋਏ ਰੱਖੜੀ ਤੋਂ ਇੱਕ ਦਿਨ ਪਹਿਲਾਂ ਘਰੇਲੂ ਗੈਸ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਇਸ ਦੀ ਕੀਮਤ 400 ਰੁਪਏ ਪ੍ਰਤੀ ਸਿਲੰਡਰ ਘਟਾਈ ਗਈ ਹੈ।
ਘਰੇਲੂ ਗੈਸ ਸਿਲੰਡਰ ਦੀ ਕੀਮਤ
ਨਵੀਂ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 903 ਰੁਪਏ ਹੈ।
ਕੋਲਕਾਤਾ 'ਚ 14.2 ਕਿਲੋ ਦਾ ਸਿਲੰਡਰ 929 ਰੁਪਏ 'ਚ ਵਿਕ ਰਿਹਾ ਹੈ।
ਮੁੰਬਈ ਵਿੱਚ ਐਲਪੀਜੀ ਦੀ ਕੀਮਤ 902.50 ਰੁਪਏ ਪ੍ਰਤੀ ਸਿਲੰਡਰ ਹੈ।
ਚੇਨਈ 'ਚ ਘਰੇਲੂ ਗੈਸ ਦੀ ਕੀਮਤ 918.50 ਰੁਪਏ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ