LPG Price: ਬੇਸ਼ੱਕ ਮੋਦੀ ਸਰਕਾਰ ਮਹਿੰਗਾਈ ਕੰਟਰੋਲ ਹੇਠ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਹੋਸ਼ ਉਡਾ ਦੇਣ ਵਾਲੀ ਹੈ। ਜੇਕਰ ਪਿਛਲੇ ਚਾਰ ਸਾਲਾਂ ਦੀ ਹੀ ਗੱਲ ਕਰੀਏ ਤਾਂ ਇਸ ਸਮੇਂ ਦੌਰਾਨ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 56 ਫ਼ੀਸਦ ਵਾਧਾ ਦਰਜ ਹੋਇਆ ਹੈ। ਇਹ ਕੀਮਤ ਵਾਧਾ ਹੁਣ ਤੱਕ ਦਾ ਰਿਕਾਰਡਾ ਹੈ।
ਦੱਸ ਦਈਏ ਕਿ ਘਰੇਲੂ ਰਸੋਈ ਵਿੱਚ ਵਰਤੇ ਜਾਂਦੇ 14.5 ਕਿਲੋ ਵਾਲੇ ਗੈਸ ਸਿਲੰਡਰ ਦੀ ਕੀਮਤ ’ਚ ਹਾਲੀਆ 50 ਰੁਪਏ ਵਾਧੇ ਨਾਲ ਪ੍ਰਤੀ ਗੈਸ ਸਿਲੰਡਰ ਕੀਮਤ 1,103 ਹੋ ਗਈ ਹੈ। ਇਸ ਤੋਂ ਬਾਅਦ ਹਾਸਲ ਅੰਕੜਿਆਂ ਮੁਤਾਬਕ ਗੈਸ ਕੀਮਤਾਂ ’ਚ ਪਿਛਲੇ ਚਾਰ ਸਾਲਾਂ ਦੌਰਾਨ 56 ਫ਼ੀਸਦ ਵਾਧਾ ਦਰਜ ਹੋਇਆ ਹੈ।
ਇਹ ਵੀ ਪੜ੍ਹੋ : Imran Khan Letter To CJI: 'ਸਰਕਾਰ ਤੋਂ ਮਿਲ ਰਹੀ ਧਮਕੀ', ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਅਦਾਲਤ 'ਚ ਪੇਸ਼ ਹੋਣ ਲਈ ਮੰਗੀ ਸੁਰੱਖਿਆ
ਹਾਸਲ ਜਾਣਕਾਰੀ ਮੁਤਾਬਕ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1 ਅਪਰੈਲ 2019 ਨੂੰ 706.50 ਰੁਪਏ ਸੀ ਜਿਹੜੀ 2020 ਵਿੱਚ ਵਧ ਕੇ 744 ਰੁਪਏ, 2021 ਵਿੱਚ 809 ਤੇ 2022 ਵਿੱਚ 949.50 ਹੋ ਗਈ ਸੀ। ਹੁਣ ਲੰਘੀ 1 ਮਾਰਚ ਨੂੰ 50 ਰੁਪਏ ਵਾਧੇ ਨਾਲ ਇਹ 1,053 ਰੁਪਏ ਤੋਂ ਵਧਕੇ 1,103 ਰੁਪਏ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ