(Source: ECI/ABP News/ABP Majha)
LPG Price Reduded: LPG ਦੀਆਂ ਕੀਮਤਾਂ 'ਚ ਹੋਈ ਕਟੌਤੀ, ਜਾਣੋ ਕਿੰਨੇ ਸਸਤੇ ਹੋਏ ਕਮਰਸ਼ੀਅਲ ਗੈਸ ਸਿਲੰਡਰ
ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ।
LPG Price Reduced: LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਗਾਹਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਅੱਜ ਵਪਾਰਕ LPG ਸਿਲੰਡਰ (19 ਕਿਲੋ) ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 36 ਰੁਪਏ ਸਸਤਾ ਹੋ ਗਈ ਹੈ।
ਜਾਣੋ ਅੱਜ ਕਿੰਨੇ ਸਸਤੇ ਹੋਏ ਵਪਾਰਕ LPG ਸਿਲੰਡਰ ਦੀਆਂ ਕੀਮਤਾਂ
ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ।
ਕੋਲਕਾਤਾ 'ਚ LPG ਸਿਲੰਡਰ ਦੀ ਕੀਮਤ 'ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2095.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2132 ਰੁਪਏ ਪ੍ਰਤੀ ਸਿਲੰਡਰ ਸੀ।
ਮੁੰਬਈ 'ਚ LPG ਸਿਲੰਡਰ ਦੀ ਕੀਮਤ 'ਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1936.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ, ਜੋ ਪਹਿਲਾਂ 1972.50 ਰੁਪਏ ਪ੍ਰਤੀ ਸਿਲੰਡਰ ਸੀ।
ਚੇਨਈ 'ਚ LPG ਸਿਲੰਡਰ ਦੀ ਕੀਮਤ 'ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2141 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2177.50 ਰੁਪਏ ਪ੍ਰਤੀ ਸਿਲੰਡਰ ਸੀ।
ਕਿਸਨੂੰ ਫਾਇਦਾ ਹੋਵੇਗਾ
ਇੰਡੀਅਨ ਆਇਲ ਕਾਰਪੋਰੇਸ਼ਨ ਯਾਨੀ IOC ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 36 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਰੈਸਟੋਰੈਂਟ, ਹੋਟਲ, ਢਾਬਿਆਂ ਅਤੇ ਹੋਰ ਵਪਾਰਕ ਯੂਜ਼ਰਜ਼ ਨੂੰ 19 ਕਿਲੋਗ੍ਰਾਮ ਦਾ 36 ਰੁਪਏ ਪ੍ਰਤੀ ਸਿਲੰਡਰ ਸਸਤਾ ਹੋਣ ਦਾ ਮੁੱਖ ਫਾਇਦਾ ਮਿਲੇਗਾ।
ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ
ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਅੱਜ ਨਾ ਤਾਂ ਮਹਿੰਗੀਆਂ ਹੋਈਆਂ ਹਨ ਅਤੇ ਨਾ ਹੀ ਸਸਤੀਆਂ ਹੋਈਆਂ ਹਨ। 14.2 ਕਿਲੋਗ੍ਰਾਮ ਦਾ ਘਰੇਲੂ ਰਸੋਈ ਗੈਸ ਸਿਲੰਡਰ 6 ਜੁਲਾਈ ਦੀ ਦਰ ਨਾਲ ਉਪਲਬਧ ਹੈ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।