(Source: ECI/ABP News)
LPG Cylinder Price: ਨਵੇਂ ਸਾਲ 'ਤੇ ਮਿਲੀ ਲੋਕਾਂ ਨੂੰ ਵੱਡੀ ਰਾਹਤ, LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ
Commercial LPG Cylinder Price Decreases: ਕਮਰਸ਼ੀਅਲ LPG ਸਿਲੰਡਰ ਦੀ ਕੀਮਤ 'ਚ ਕਟੌਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਜਾਣੋ ਤੁਹਾਡੇ ਸ਼ਹਿਰ ਵਿੱਚ ਸਿਲੰਡਰ ਦੀ ਕੀਮਤ ਕਿੰਨੀ ਹੈ?
![LPG Cylinder Price: ਨਵੇਂ ਸਾਲ 'ਤੇ ਮਿਲੀ ਲੋਕਾਂ ਨੂੰ ਵੱਡੀ ਰਾਹਤ, LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ LPG price today, Jan 1: Indian Oil reduces commercial cylinders rate; check latest price in your city LPG Cylinder Price: ਨਵੇਂ ਸਾਲ 'ਤੇ ਮਿਲੀ ਲੋਕਾਂ ਨੂੰ ਵੱਡੀ ਰਾਹਤ, LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ](https://static.abplive.com/wp-content/uploads/sites/7/2017/01/01162430/LPG-gas-cylinders.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਇੰਡੀਅਨ ਆਇਲ ਨੇ ਨਵੇਂ ਸਾਲ 'ਤੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇੰਡੀਅਨ ਆਇਲ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਸੰਬਰ ਮਹੀਨੇ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਦਸੰਬਰ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਲੋਕਾਂ ਲਈ ਰਾਹਤ ਦੀ ਗੱਲ ਇਹ ਰਹੀ ਕਿ ਉਸ ਸਮੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਨਾਲ ਰੈਸਟੋਰੈਂਟ ਮਾਲਕਾਂ ਨੂੰ ਰਾਹਤ ਮਿਲੀ ਹੈ।
ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ
ਦੱਸ ਦੇਈਏ ਕਿ 100 ਰੁਪਏ ਦੀ ਕਟੌਤੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 2001 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਵਪਾਰਕ LPG ਸਿਲੰਡਰ ਦੀ ਕੀਮਤ 2077 ਰੁਪਏ ਹੋ ਗਈ ਹੈ। ਮੁੰਬਈ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1951 ਰੁਪਏ ਹੋ ਗਈ ਹੈ।
ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ
ਦੱਸ ਦੇਈਏ ਕਿ ਇਸ ਵਾਰ ਵੀ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੀ ਵਾਰ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਅਕਤੂਬਰ ਵਿੱਚ ਵਧਾਈਆਂ ਗਈਆਂ ਸੀ। ਦਿੱਲੀ ਅਤੇ ਮੁੰਬਈ ਵਿੱਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 899.50 ਰੁਪਏ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਇਸ ਦੀ ਕੀਮਤ 926 ਰੁਪਏ ਹੈ, ਜਦਕਿ ਚੇਨਈ 'ਚ 14.2 ਕਿਲੋ ਦਾ ਘਰੇਲੂ LPG ਸਿਲੰਡਰ 915.50 ਰੁਪਏ 'ਚ ਮਿਲੇਗਾ।
ਆਪਣੇ ਸ਼ਹਿਰ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਇੰਜ ਚੈੱਕ ਕਰੋ
ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਣਨਾ ਚਾਹੁੰਦੇ ਹੋ, ਤਾਂ ਤੁਸੀਂ ਇਸਨੂੰ ਸਰਕਾਰੀ ਤੇਲ ਕੰਪਨੀ ਦੀ ਅਧਿਕਾਰਤ ਵੈੱਬਸਾਈਟ 'ਤੇ ਦੇਖ ਸਕਦੇ ਹੋ। ਇਸਦੇ ਲਈ, ਤੁਸੀਂ IOCL ਦੀ ਵੈੱਬਸਾਈਟ (cx.indianoil.in/webcenter/portal/Customer/pages_productprice) 'ਤੇ ਜਾਓ। ਇਸ ਤੋਂ ਬਾਅਦ, ਵੈੱਬਸਾਈਟ 'ਤੇ ਰਾਜ, ਜ਼ਿਲ੍ਹਾ ਅਤੇ ਵਿਤਰਕ ਦੀ ਚੋਣ ਕਰੋ ਅਤੇ ਫਿਰ ਖੋਜ ਵਿਕਲਪ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਗੈਸ ਸਿਲੰਡਰ ਦੀਆਂ ਕੀਮਤਾਂ ਤੁਹਾਡੇ ਸਾਹਮਣੇ ਆ ਜਾਣਗੀਆਂ।
ਇਹ ਵੀ ਪੜ੍ਹੋ: Artificial Sun: ਇਹ ਦੇਸ਼ ਕਰ ਰਿਹਾ "ਸੂਰਜ" ਬਣਾਉਣ ਦੀ ਤਿਆਰੀ, ਜਾਣੋ ਕਿੰਨਾ ਹੋਵੇਗਾ ਤਾਪਮਾਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)