ਪੜਚੋਲ ਕਰੋ
Advertisement
Maharashtra News : ਮਹਾਰਾਸ਼ਟਰ ਦੇ ਸੋਲਾਪੁਰ 'ਚ 1 ਰੁਪਏ ਲੀਟਰ ਵੇਚਿਆ ਗਿਆ ਪੈਟਰੋਲ, ਜਾਣੋ ਪੂਰਾ ਮਾਮਲਾ
ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 110 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਪਹੁੰਚ ਗਈ ਹੈ। ਈਂਧਨ ਦੀਆਂ ਕੀਮਤਾਂ 'ਚ ਵਾਧੇ ਦਾ ਅਸਰ ਹਰ ਚੀਜ਼ 'ਤੇ ਪੈ ਰਿਹਾ ਹੈ।
Maharashtra News : ਦੇਸ਼ ਵਿੱਚ ਪੈਟਰੋਲ-ਡੀਜ਼ਲ (Petrol-Diesel) ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 110 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਪਹੁੰਚ ਗਈ ਹੈ। ਈਂਧਨ ਦੀਆਂ ਕੀਮਤਾਂ 'ਚ ਵਾਧੇ ਦਾ ਅਸਰ ਹਰ ਚੀਜ਼ 'ਤੇ ਪੈ ਰਿਹਾ ਹੈ। ਫਲ ਅਤੇ ਸਬਜ਼ੀਆਂ ਤੋਂ ਲੈ ਕੇ ਹਰ ਚੀਜ਼ ਮਹਿੰਗੀ ਹੋ ਗਈ ਹੈ। ਇਸ ਦੇ ਨਾਲ ਹੀ ਵਧਦੀ ਮਹਿੰਗਾਈ ਨੂੰ ਲੈ ਕੇ ਵੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮਹਾਰਾਸ਼ਟਰ ਦੇ ਸੋਲਾਪੁਰ 'ਚ ਵੀ ਪ੍ਰਦਰਸ਼ਨ ਕੀਤਾ ਗਿਆ। ਦਰਅਸਲ, ਡਾਕਟਰ ਬੀ ਆਰ ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਸੋਲਾਪੁਰ 'ਚ ਇਕ ਸਥਾਨਕ ਸੰਗਠਨ ਨੇ 500 ਲੋਕਾਂ ਨੂੰ 1 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਪੈਟਰੋਲ ਵੇਚਿਆ ਹੈ।
ਸਸਤਾ ਪੈਟਰੋਲ ਲੈਣ ਲਈ ਪੰਪ 'ਤੇ ਉਮੜੀ ਭੀੜ
ਹਰ ਗਾਹਕ ਨੂੰ ਸਿਰਫ਼ ਇੱਕ ਲੀਟਰ ਪੈਟਰੋਲ ਦਿੱਤਾ ਗਿਆ। ਇਸ ਦੇ ਨਾਲ ਹੀ ਇਕ ਰੁਪਏ ਪ੍ਰਤੀ ਲੀਟਰ ਪੈਟਰੋਲ ਨੂੰ ਦੇਖ ਕੇ ਵੱਡੀ ਗਿਣਤੀ 'ਚ ਲੋਕ ਪੰਪ 'ਤੇ ਪਹੁੰਚ ਗਏ। ਇਸ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਤਾਇਨਾਤ ਕਰਨਾ ਪਿਆ। ਧਿਆਨ ਯੋਗ ਹੈ ਕਿ ਇਹ ਪ੍ਰੋਗਰਾਮ 'ਡਾ. ਅੰਬੇਡਕਰ ਵਿਦਿਆਰਥੀ ਅਤੇ ਯੂਥ ਪੈਂਥਰਜ਼' ਦੁਆਰਾ ਆਯੋਜਿਤ ਕੀਤਾ ਗਿਆ ਸੀ।
ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰਾਹਤ ਦੇਣੀ ਚਾਹੀਦੀ
ਸੰਗਠਨ ਦੇ ਸੂਬਾਈ ਆਗੂ ਮਹੇਸ਼ ਸਰਵਗੌੜਾ ਨੇ ਕਿਹਾ, ''ਮਹਿੰਗਾਈ ਤੇਜ਼ੀ ਨਾਲ ਵਧੀ ਹੈ। ਨਰਿੰਦਰ ਮੋਦੀ ਸਰਕਾਰ 'ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਲਈ ਲੋਕਾਂ ਨੂੰ ਰਾਹਤ ਦੇਣ ਲਈ ਅਤੇ ਡਾਕਟਰ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਨ ਮਨਾਉਣ ਲਈ 1 ਰੁਪਏ ਦੇ ਹਿਸਾਬ ਨਾਲ ਪੈਟਰੋਲ ਵੇਚਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ, ''ਜੇਕਰ ਸਾਡੇ ਵਰਗੀ ਛੋਟੀ ਸੰਸਥਾ 500 ਲੋਕਾਂ ਨੂੰ ਰਾਹਤ ਦੇ ਸਕਦੀ ਹੈ ਤਾਂ ਸਰਕਾਰ ਨੂੰ ਵੀ ਰਾਹਤ ਦੇਣੀ ਚਾਹੀਦੀ ਹੈ।

ਮਹਾਰਾਸ਼ਟਰ ਦੇ ਵੱਡੇ ਸ਼ਹਿਰਾਂ 'ਚ ਪੈਟਰੋਲ ਦਾ ਰੇਟ
ਜੇਕਰ ਮਹਾਰਾਸ਼ਟਰ ਦੇ ਵੱਡੇ ਸ਼ਹਿਰਾਂ 'ਚ ਪੈਟਰੋਲ ਦੀ ਅੱਜ ਦੀ ਕੀਮਤ ਦੀ ਗੱਲ ਕਰੀਏ ਤਾਂ ਮੁੰਬਈ ਸ਼ਹਿਰ 'ਚ ਪੈਟਰੋਲ ਦੀ ਕੀਮਤ 120.51 ਰੁਪਏ ਪ੍ਰਤੀ ਲੀਟਰ ਹੈ। ਗ੍ਰੇਟਰ ਮੁੰਬਈ 'ਚ ਵੀ ਪੈਟਰੋਲ ਦੀ ਕੀਮਤ 120.63 ਰੁਪਏ ਪ੍ਰਤੀ ਲੀਟਰ ਹੈ। ਸ਼ੁੱਕਰਵਾਰ ਨੂੰ ਪੁਣੇ 'ਚ ਪੈਟਰੋਲ ਦੀ ਕੀਮਤ 120.08 ਰੁਪਏ ਪ੍ਰਤੀ ਲੀਟਰ ਹੈ ਜਦਕਿ ਨਾਸਿਕ 'ਚ ਪੈਟਰੋਲ ਦੀ ਕੀਮਤ 120.82 ਰੁਪਏ ਪ੍ਰਤੀ ਲੀਟਰ ਅਤੇ ਨਾਗਪੁਰ 'ਚ ਪੈਟਰੋਲ ਦੀ ਕੀਮਤ 120.16 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕੋਲਹਾਪੁਰ 'ਚ ਅੱਜ ਪੈਟਰੋਲ ਦੀ ਕੀਮਤ 120.15 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ :Punjab Politics : ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਕਹੀ ਇਹ ਗੱਲ
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement