ਪੜਚੋਲ ਕਰੋ

Stock Market Opening: ਦੀਵਾਲੀ ਤੋਂ ਬਾਅਦ ਬਾਜ਼ਾਰ ਸੁਸਤ, ਸੈਂਸੈਕਸ 100 ਅੰਕ ਡਿੱਗ ਕੇ 65150 ਦੇ ਪਾਰ, ਨਿਫਟੀ 19500 ਤੋਂ ਹੇਠਾਂ

Stock Market Opening 13 November: ਦੀਵਾਲੀ ਦੇ ਤਿਉਹਾਰ ਤੋਂ ਬਾਅਦ ਅੱਜ ਸਵੇਰੇ ਭਾਰਤੀ ਬਾਜ਼ਾਰਾਂ ਵਿੱਚ ਸ਼ਾਂਤ ਵਪਾਰ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ ਅਤੇ ਨਿਫਟੀ ਘਾਟੇ ਨਾਲ ਖੁੱਲ੍ਹੇ ਅਤੇ ਬਾਜ਼ਾਰ ਦੀ ਸ਼ੁਰੂਆਤ ਸੁਸਤ ਰਹੀ।

Stock Market Opening: ਦੀਵਾਲੀ ਦੇ ਅਗਲੇ ਦਿਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਸੁਸਤ ਨਜ਼ਰ ਆ ਰਿਹਾ ਹੈ। ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ ਅਤੇ ਨਿਫਟੀ 19500 ਤੋਂ ਹੇਠਾਂ ਖਿਸਕ ਗਿਆ ਹੈ। ਕੱਲ੍ਹ ਸ਼ਾਮ, ਦੀਵਾਲੀ ਦੇ ਮੁਹੂਰਤ ਵਪਾਰ ਦੌਰਾਨ, ਨਿਵੇਸ਼ਕਾਂ ਨੇ ਭਾਰੀ ਖਰੀਦਦਾਰੀ ਕੀਤੀ ਸੀ ਅਤੇ ਬਾਜ਼ਾਰ ਚੰਗੇ ਉਛਾਲ ਨਾਲ ਬੰਦ ਹੋਇਆ ਸੀ। ਅੱਜ ਫਾਰਮਾ ਸ਼ੇਅਰਾਂ 'ਚ ਖਰੀਦਦਾਰੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਕਾਰਨ ਬਾਜ਼ਾਰ ਨੂੰ ਕੁਝ ਸਮਰਥਨ ਮਿਲ ਰਿਹਾ ਹੈ।

ਕਿਵੇਂ ਹੋਈ ਬਾਜ਼ਾਰ ਦੀ ਸ਼ੁਰੂਆਤ?

ਵਿਕਰਮ ਸੰਵਤ 2080 ਦੇ ਕਾਰੋਬਾਰੀ ਸੈਸ਼ਨ 'ਚ ਅੱਜ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਬੀ.ਐੱਸ.ਈ. ਦਾ ਸੈਂਸੈਕਸ 101.14 ਅੰਕ ਜਾਂ 0.15 ਫੀਸਦੀ ਦੇ ਵਾਧੇ ਨਾਲ 65,158.31 ਦੇ ਪੱਧਰ 'ਤੇ ਖੁੱਲ੍ਹਿਆ। ਉਥੇ ਹੀ NSE ਦਾ ਨਿਫਟੀ 38.80 ਅੰਕ ਜਾਂ 0.20 ਫੀਸਦੀ ਦੇ ਵਾਧੇ ਨਾਲ 19,486.75 'ਤੇ ਖੁੱਲ੍ਹਿਆ।

ਬੈਂਕ ਨਿਫਟੀ 'ਚ ਵੀ ਦਰਜ ਕੀਤੀ ਗਈ ਗਿਰਾਵਟ 

ਬੈਂਕ ਨਿਫਟੀ 'ਚ ਵੀ ਅੱਜ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ ਅਤੇ ਨਿਫਟੀ ਦੇ ਜ਼ਿਆਦਾਤਰ ਬੈਂਕ ਸਟਾਕ ਗਿਰਾਵਟ ਦੇ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਬੈਂਕ ਨਿਫਟੀ 181 ਅੰਕ ਡਿੱਗ ਕੇ 43,815 ਦੇ ਪੱਧਰ 'ਤੇ ਹੈ ਅਤੇ 0.40 ਫੀਸਦੀ ਦੀ ਕਮਜ਼ੋਰੀ ਦਿਖ ਰਿਹਾ ਹੈ।

ਨਿਫਟੀ ਸ਼ੇਅਰਾਂ ਦੀ ਤਸਵੀਰ

ਨਿਫਟੀ ਦੇ 50 ਸਟਾਕਾਂ 'ਚੋਂ ਸਿਰਫ 11 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਨ੍ਹਾਂ 'ਚੋਂ 39 'ਚ ਗਿਰਾਵਟ ਦੇ ਨਾਲ ਕਾਰੋਬਾਰ ਹੋ ਰਿਹਾ ਹੈ। ਇਸ ਦੇ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿੱਚ, ਆਇਸ਼ਰ ਮੋਟਰਜ਼ 2.17 ਪ੍ਰਤੀਸ਼ਤ, ਕੋਲ ਇੰਡੀਆ 1.51 ਪ੍ਰਤੀਸ਼ਤ, ਐਨਟੀਪੀਸੀ 1.21 ਪ੍ਰਤੀਸ਼ਤ ਅਤੇ ਹਿੰਡਾਲਕੋ 0.91 ਪ੍ਰਤੀਸ਼ਤ ਵਧ ਕੇ ਕਾਰੋਬਾਰ ਕਰ ਰਿਹਾ ਹੈ। BPCL 'ਚ 0.42 ਫੀਸਦੀ ਦੀ ਮਜ਼ਬੂਤੀ ਦੇਖਣ ਨੂੰ ਮਿਲ ਰਹੀ ਹੈ।

ਸੈਂਸੈਕਸ ਸ਼ੇਅਰਾਂ ਦੀ ਸਥਿਤੀ

ਅੱਜ ਸੈਂਸੈਕਸ ਦੇ 30 ਸ਼ੇਅਰਾਂ 'ਚੋਂ ਸਿਰਫ 5 ਹਰੇ ਬੁਲਿਸ਼ ਦੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ, ਜਦਕਿ ਬਾਕੀ 25 ਸ਼ੇਅਰਾਂ 'ਚ ਗਿਰਾਵਟ ਦਿਖਾਈ ਦੇ ਰਹੀ ਹੈ। ਸੈਂਸੈਕਸ ਦੇ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿੱਚ, NTPC 1.53 ਪ੍ਰਤੀਸ਼ਤ, ਪਾਵਰ ਗਰਿੱਡ 0.59 ਪ੍ਰਤੀਸ਼ਤ, ਇੰਡਸਇੰਡ ਬੈਂਕ 0.49 ਪ੍ਰਤੀਸ਼ਤ, ਸਨ ਫਾਰਮਾ 0.17 ਪ੍ਰਤੀਸ਼ਤ ਅਤੇ ਐਚਸੀਐਲ ਟੈਕ 0.01 ਪ੍ਰਤੀਸ਼ਤ ਵੱਧ ਹੈ।

ਸੈਂਸੈਕਸ ਦੇ top losers

ਸੈਂਸੈਕਸ ਦੇ top losers ਵਿੱਚ ਬਜਾਜ ਫਾਈਨਾਂਸ 1.14 ਪ੍ਰਤੀਸ਼ਤ, ਏਸ਼ੀਅਨ ਪੇਂਟਸ 0.78 ਪ੍ਰਤੀਸ਼ਤ, ਐਚਯੂਐਲ 0.68 ਪ੍ਰਤੀਸ਼ਤ, ਇੰਫੋਸਿਸ 0.71 ਪ੍ਰਤੀਸ਼ਤ, ਆਈਸੀਆਈਸੀਆਈ ਬੈਂਕ 0.66 ਪ੍ਰਤੀਸ਼ਤ ਸ਼ਾਮਲ ਹਨ। ਨੇਸਲੇ ਦੇ ਸ਼ੇਅਰਾਂ 'ਚ 0.65 ਫੀਸਦੀ ਦੀ ਗਿਰਾਵਟ ਆਈ ਹੈ। ਇਨ੍ਹਾਂ ਤੋਂ ਇਲਾਵਾ ਰਿਲਾਇੰਸ ਇੰਡਸਟਰੀਜ਼, ਐਸਬੀਆਈ, ਬਜਾਜ ਫਿਨਸਰਵ, ਟੀਸੀਐਸ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰਾਂ ਵਿੱਚ ਕਮਜ਼ੋਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget