PIB Fact Check: ਜੇਕਰ ਤੁਸੀਂ ਵੀ ਨੌਕਰੀ ਕਰਦੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਹੈ। ਕੀ ਕਿਰਤ ਮੰਤਰਾਲਾ ਨੌਕਰੀ ਕਰਨ ਵਾਲਿਆਂ ਨੂੰ 1,55,000 ਰੁਪਏ ਦਾ ਫ਼ਾਇਦਾ ਦੇ ਰਿਹਾ ਹੈ...? ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਪੋਸਟਾਂ ਵਾਇਰਲ ਹੋ ਰਹੀਆਂ ਹਨ। ਹਾਲ ਹੀ 'ਚ ਇੱਕ ਪੋਸਟ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਰਤ ਮੰਤਰਾਲਾ ਨੌਕਰੀ ਕਰਨ ਵਾਲਿਆਂ ਨੂੰ ਲੱਖਾਂ ਦਾ ਫਾਇਦਾ ਦੇ ਰਿਹਾ ਹੈ। ਆਓ ਜਾਣਦੇ ਹਾਂ ਕੀ ਹੈ ਇਸ ਦੀ ਸੱਚਾਈ-



ਵਾਇਰਲ ਪੋਸਟ ਦਾ ਹੋਇਆ ਫੈਕਟ ਚੈੱਕ
ਇਸ ਵਾਇਰਲ ਪੋਸਟ ਨੂੰ ਦੇਖਣ ਤੋਂ ਬਾਅਦ ਪੀਆਈਬੀ ਨੇ ਇਸ ਦੀ ਫੈਕਟ-ਚੈੱਕ ਕੀਤੀ, ਜਿਸ ਰਾਹੀਂ ਇਸ ਵਾਇਰਲ ਪੋਸਟ ਦੀ ਸੱਚਾਈ ਦਾ ਪਤਾ ਲੱਗਾ ਹੈ। ਪੀਆਈਬੀ ਫੈਕਟ ਚੈਕ ਨੇ ਆਪਣੇ ਅਧਿਕਾਰਤ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ।

 PIB ਨੇ ਕੀਤਾ ਟਵੀਟ
ਪੀਆਈਬੀ ਨੇ ਇੱਕ ਟਵੀਟ ਵਿੱਚ ਲਿਖਿਆ ਹੈ ਕਿ ਸੋਸ਼ਲ ਮੀਡੀਆ 'ਤੇ ਇੱਕ ਸੰਦੇਸ਼ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1990-2021 ਦਰਮਿਆਨ ਕੰਮ ਕਰਨ ਵਾਲੇ ਕਾਮਿਆਂ ਨੂੰ ਕਿਰਤ ਤੇ ਰੁਜ਼ਗਾਰ ਮੰਤਰਾਲੇ ਵੱਲੋਂ 1,55,000 ਰੁਪਏ ਦਾ ਫਾਇਦਾ ਦਿੱਤਾ ਜਾ ਰਿਹਾ ਹੈ।





ਪੀਆਈਬੀ ਨੇ ਦੱਸਿਆ ਕਿ ਇਹ ਸੰਦੇਸ਼ ਪੂਰੀ ਤਰ੍ਹਾਂ ਫਰਜ਼ੀ ਹੈ। ਕਿਰਤ ਮੰਤਰਾਲੇ ਵੱਲੋਂ ਅਜਿਹਾ ਕੋਈ ਸੰਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।

ਕਿਸੇ ਨਾਲ ਜਾਅਲੀ ਵੀਡੀਓ ਸ਼ੇਅਰ ਨਾ ਕਰੋ।
ਤੱਥਾਂ ਦੀ ਜਾਂਚ ਤੋਂ ਬਾਅਦ ਪੀਆਈਬੀ ਨੇ ਇਸ ਸੰਦੇਸ਼ ਨੂੰ ਪੂਰੀ ਤਰ੍ਹਾਂ ਫਰਜ਼ੀ ਦੱਸਿਆ ਹੈ। ਪੀਆਈਬੀ ਨੇ ਕਿਹਾ ਕਿ ਹਰ ਕਿਸੇ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਅਜਿਹੇ ਸੰਦੇਸ਼ਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਪੀਆਈਬੀ ਨੇ ਲੋਕਾਂ ਨੂੰ ਅਜਿਹੇ ਸੰਦੇਸ਼ਾਂ ਨੂੰ ਅੱਗੇ ਨਾ ਭੇਜਣ ਲਈ ਕਿਹਾ ਹੈ। ਅਜਿਹੇ ਸੰਦੇਸ਼ਾਂ ਦੁਆਰਾ ਗੁੰਮਰਾਹ ਹੋ ਕੇ ਤੁਸੀਂ ਆਪਣੀ ਨਿੱਜੀ ਜਾਣਕਾਰੀ ਤੇ ਪੈਸੇ ਨੂੰ ਜੋਖਮ ਵਿੱਚ ਪਾਉਂਦੇ ਹੋ।

ਕੋਈ ਵੀ ਕਰਵਾ ਸਕਦਾ ਫੈਕਟ-ਚੈੱਕ
ਜੇਕਰ ਤੁਹਾਡੇ ਕੋਲ ਵੀ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਤੁਸੀਂ ਉਸ ਦੀ ਸੱਚਾਈ ਜਾਣਨ ਲਈ ਫੈਕਟ ਚੈਕ ਕਰ ਸਕਦੇ ਹੋ। ਤੁਸੀਂ PIB ਰਾਹੀਂ ਤੱਥਾਂ ਦੀ ਜਾਂਚ ਕਰ ਸਕਦੇ ਹੋ। ਇਸ ਲਈ ਤੁਹਾਨੂੰ ਅਧਿਕਾਰਤ ਲਿੰਕ https://factcheck.pib.gov.in/ 'ਤੇ ਜਾਣਾ ਹੋਵੇਗਾ। ਇਸ ਤੋਂ ਇਲਾਵਾ, ਤੁਸੀਂ ਵੀਡੀਓ ਨੂੰ WhatsApp ਨੰਬਰ +918799711259 ਜਾਂ ਈਮੇਲ: pibfactcheck@gmail.com 'ਤੇ ਵੀ ਭੇਜ ਸਕਦੇ ਹੋ।