Mark Zuckerberg: ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਪਲੇਟਫਾਰਮ ਆਪਣੇ ਕਰਮਚਾਰੀਆਂ ਨੂੰ ਲੈ ਕੇ ਲਗਾਤਾਰ ਦਿਸ਼ਾ-ਨਿਰਦੇਸ਼ ਜਾਰੀ ਕਰ ਰਹੀ ਹੈ। ਲਗਾਤਾਰ ਛਾਂਟੀ ਤੋਂ ਬਾਅਦ ਕੰਪਨੀ ਹੁਣ ਆਪਣੇ ਕਰਮਚਾਰੀਆਂ ਦੇ ਘਰੋਂ ਕੰਮ ਖਤਮ ਕਰਨ ਜਾ ਰਹੀ ਹੈ। ਇਸ ਦੇ ਤਹਿਤ ਹੁਣ ਮੇਟਾ ਦੇ ਕਰਮਚਾਰੀਆਂ ਨੂੰ ਸਤੰਬਰ ਤੋਂ ਹਫਤੇ 'ਚ ਤਿੰਨ ਦਿਨ ਦਫਤਰ ਤੋਂ ਕੰਮ ਕਰਨਾ ਹੋਵੇਗਾ। ਹਾਲਾਂਕਿ, ਜੋ ਕਰਮਚਾਰੀ ਹੁਣ ਜਿੱਥੋਂ ਕੰਮ ਕਰ ਰਹੇ ਹਨ, ਉਹ ਉਥੋਂ ਕੰਮ ਕਰ ਸਕਦੇ ਹਨ।


ਤਿੰਨ ਦਿਨ ਦਫਤਰ ਤੋਂ ਕੰਮ ਕਰਨ ਬਾਅਦ ਆਇਆ ਚੰਗਾ ਨਤੀਜਾ


ਬਲੂਮਬਰਗ ਦੀ ਰਿਪੋਰਟ ਮੁਤਾਬਕ, ਕੰਪਨੀ ਅਜਿਹਾ ਉਤਪਾਦਕਤਾ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਕਰ ਰਹੀ ਹੈ। ਮੇਟਾ ਕੰਪਨੀ ਦੇ ਇਸ ਫੈਸਲੇ ਨੂੰ ਲੈ ਕੇ ਕੁਝ ਦਿਨਾਂ ਤੋਂ ਚਰਚਾ ਚੱਲ ਰਹੀ ਸੀ। ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਮਾਰਚ ਵਿੱਚ ਕਿਹਾ ਸੀ ਕਿ ਇੱਕ ਅੰਦਰੂਨੀ ਵਿਸ਼ਲੇਸ਼ਣ ਵਿੱਚ ਪਾਇਆ ਗਿਆ ਹੈ ਕਿ ਇੱਕ ਟੀਮ ਦੇ ਨਾਲ ਕੰਮ ਕਰਨ ਲਈ ਹਫ਼ਤੇ ਵਿੱਚ ਘੱਟ ਤੋਂ ਘੱਟ ਤਿੰਨ ਦਿਨ ਦਫਤਰ ਆਉਣਾ ਬਿਹਤਰ ਪ੍ਰਦਰਸ਼ਨ ਵੱਲ ਲੈ ਜਾਂਦਾ ਹੈ। ਇਸ ਦੇ ਨਾਲ ਹੀ ਮੇਟਾ ਦੇ ਸੀਈਓ ਜ਼ੁਕਰਬਰਗ ਨੇ ਵੀ ਛਾਂਟੀ ਤੋਂ ਬਾਅਦ ਆਪਣੇ ਕਰਮਚਾਰੀਆਂ ਨੂੰ ਉਤਸ਼ਾਹਿਤ ਕੀਤਾ।


ਮਾਰਚ ਵਿੱਚ 10,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਸੀ


ਪਿਛਲੇ ਮਾਰਚ ਵਿੱਚ, ਮੈਟਾ ਨੇ ਆਪਣੇ 10,000 ਕਰਮਚਾਰੀਆਂ ਦੀ ਛਾਂਟੀ ਕਰਦੇ ਹੋਏ ਬਾਹਰ ਦਾ ਰਸਤਾ ਦਿਖਾਇਆ ਸੀ। ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਮਾਰਚ ਵਿੱਚ ਕਿਹਾ ਸੀ ਕਿ ਅਗਲੇ ਕੁਝ ਮਹੀਨਿਆਂ ਵਿੱਚ ਛਾਂਟੀ ਦਾ ਦੂਜਾ ਦੌਰ ਤਿੰਨ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਪਿਛਲੇ ਸਾਲ ਮਾਰਚ ਮਹੀਨੇ ਵਿੱਚ ਵੀ ਮੇਟਾ ਨੇ ਆਪਣੇ ਕਰਮਚਾਰੀਆਂ ਦੀ ਛਾਂਟੀ ਕੀਤੀ ਸੀ। ਮੇਟਾ ਇਕੱਲੀ ਅਜਿਹੀ ਕੰਪਨੀ ਨਹੀਂ ਹੈ ਜੋ ਕਰਮਚਾਰੀਆਂ ਦੀ ਛਾਂਟੀ ਦਾ ਪ੍ਰਭਾਵ ਦੇਖ ਰਹੀ ਹੈ। ਐਮਾਜ਼ਾਨ ਵਰਗੀਆਂ ਕੰਪਨੀਆਂ ਵਿੱਚ ਵੀ ਕਰਮਚਾਰੀਆਂ ਦੀ ਛਾਂਟੀ ਕੀਤੀ ਗਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।