Milk Price Hike in Maharashtra : ਹਾਲੇ ਤਿਉਹਾਰੀ ਸੀਜ਼ਨ ਸ਼ੁਰੂ ਵੀ ਨਹੀਂ ਹੋਇਆ ਕਿ ਚੀਜ਼ਾਂ ਦੀਆਂ ਕੀਮਤਾਂ ਵਧਣ ਲੱਗ ਪਈਆਂ ਹਨ। ਪਹਿਲਾਂ ਚੀਨੀ ਦੇ ਭਾਅ ਵਧਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਅਤੇ ਹੁਣ ਦੁੱਧ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ।

Continues below advertisement

ਮਹਾਰਾਸ਼ਟਰ ਵਿੱਚ ਮੰਗਲਵਾਰ 11 ਅਗਸਤ ਤੋਂ ਗਾਂ ਅਤੇ ਮੱਝ ਦੋਵਾਂ ਦੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਣ ਜਾ ਰਿਹਾ ਹੈ। ‘ਮਿਲਕ ਪ੍ਰੋਡਿਊਸਰਜ਼ ਐਂਡ ਪ੍ਰੋਸੈਸਰਜ਼ ਵੈਲਫੇਅਰ ਐਸੋਸੀਏਸ਼ਨ’ ਦੀ ਮੀਟਿੰਗ ਵਿੱਚ ਸੂਬੇ ਦੀਆਂ ਪ੍ਰਮੁੱਖ ਸਹਿਕਾਰੀ ਅਤੇ ਨਿੱਜੀ ਡੇਅਰੀਆਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ। ਤਿਉਹਾਰੀ ਸੀਜ਼ਨ ਦੌਰਾਨ ਦੁੱਧ ਦੀਆਂ ਕੀਮਤਾਂ ਵਿੱਚ ਇਸ ਵਾਧੇ ਦਾ ਅਸਰ ਪੂਰੇ ਸੂਬੇ ਦੇ ਗਾਹਕਾਂ ਉੱਤੇ ਪੈਣ ਦੀ ਉਮੀਦ ਹੈ।

ਦੁੱਧ ਦੀਆਂ ਨਵੀਆਂ ਕੀਮਤਾਂ

Continues below advertisement

ਮਹਾਰਾਸ਼ਟਰ 'ਚ 2 ਰੁਪਏ ਦੇ ਵਾਧੇ ਤੋਂ ਬਾਅਦ ਦੁੱਧ ਦੇ ਖੁਦਰਾ ਰੇਟ ਇਸ ਤਰ੍ਹਾਂ ਹੋਣਗੇ। ਗਾਂ ਦਾ ਦੁੱਧ 60 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 62 ਰੁਪਏ ਪ੍ਰਤੀ ਲੀਟਰ ਅਤੇ ਮੱਝ ਦਾ ਦੁੱਧ 76 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 78 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 

ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੀ ਵਧਣਗੀਆਂ

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਦੁੱਧ ਦੇ ਨਾਲ-ਨਾਲ ਦਹੀਂ, ਲੱਸੀ/ਛਾਛ, ਪਨੀਰ ਅਤੇ ਘਿਓ ਦੀਆਂ ਕੀਮਤਾਂ ਵਿੱਚ ਵੀ 10 ਫੀਸਦੀ ਤੱਕ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਪਿਛਲੇ ਮਹੀਨੇ ਲੋਕ ਸਭਾ ਵਿੱਚ ਇੱਕ ‘ਸਟਾਰਡ ਕੁਐਸ਼ਚਨ’ ਦੇ ਲਿਖਤੀ ਜਵਾਬ ਵਿੱਚ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਰਾਜੀਵ ਰੰਜਨ ਸਿੰਘ (ਲਲਨ ਸਿੰਘ) ਨੇ ਕਿਹਾ ਸੀ ਕਿ ਦੁੱਧ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਲਾਗੂ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਦੁੱਧ ਦੀਆਂ ਕੀਮਤਾਂ ਬਾਜ਼ਾਰ ਦੀ ਸਥਿਤੀ ਦੇ ਅਨੁਸਾਰ ਸਹਿਕਾਰੀ ਸਭਾਵਾਂ ਅਤੇ ਨਿੱਜੀ ਡੇਅਰੀਆਂ ਵੱਲੋਂ ਤੈਅ ਕੀਤੀਆਂ ਜਾਂਦੀਆਂ ਰਹਿਣਗੀਆਂ।

ਉਨ੍ਹਾਂ ਇਹ ਵੀ ਕਿਹਾ ਸੀ ਕਿ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ, ਦੁੱਧ ਦੀਆਂ ਕੀਮਤਾਂ ਵਿੱਚ ਸਥਿਰਤਾ, ਖਪਤਕਾਰਾਂ ਦੇ ਹਿੱਤਾਂ ਦੀ ਸੰਭਾਲ ਅਤੇ ਪੂਰੇ ਦੇਸ਼ ਵਿੱਚ ਦੁੱਧ ਦੀ ਗੁਣਵੱਤਾ ਦੀ ਨਿਗਰਾਨੀ ਨੂੰ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਕਿਉਂ ਵਧਾਈਆਂ ਜਾ ਰਹੀਆਂ ਹਨ ਦੁੱਧ ਦੀਆਂ ਕੀਮਤਾਂ?

ਡੀਜ਼ਲ ਦੀ ਕੀਮਤ ਕਰੀਬ 10 ਰੁਪਏ ਪ੍ਰਤੀ ਲੀਟਰ ਤੱਕ ਵਧੀ ਹੈ, ਜਿਸ ਕਾਰਨ ਟਰਾਂਸਪੋਰਟੇਸ਼ਨ ਦਾ ਖਰਚਾ ਮਹਿੰਗਾ ਹੋ ਗਿਆ ਹੈ। ਦੁੱਧ ਦੇ ਪੈਕੇਟ ਅਤੇ ਹੋਰ ਪੈਕੇਜਿੰਗ ਮਟੀਰੀਅਲ ਦੀ ਲਾਗਤ ਵਿੱਚ ਕਰੀਬ 30 ਫੀਸਦੀ ਤੱਕ ਵਾਧਾ ਹੋਇਆ ਹੈ।  ਕਿਸਾਨਾਂ ਲਈ ਵੀ ਦੁੱਧ ਦੀ ਖਰੀਦ ਲਾਗਤ ਲਗਾਤਾਰ ਵਧ ਰਹੀ ਹੈ।