7th Pay Commission Update: ਸੱਤਵੇਂ ਤਨਖਾਹ ਕਮਿਸ਼ਨ (7th Pay Commission) ਦੇ ਤਹਿਤ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਨੇ ਰੱਖਿਆ ਮੰਤਰਾਲੇ ਦੇ ਕਰਮਚਾਰੀਆਂ ਨੂੰ ਤਰੱਕੀ ਦੇਣ ਲਈ ਘੱਟੋ-ਘੱਟ ਯੋਗਤਾ ਨੂੰ ਲੈ ਕੇ ਸੋਧ ਕੀਤੀ ਹੈ। ਇਹ ਸੋਧ ਸੱਤਵੇਂ ਤਨਖਾਹ ਕਮਿਸ਼ਨ (7th Pay Commission) ਦੇ ਅਧੀਨ ਆਉਣ ਵਾਲੇ ਰੱਖਿਆ ਕਰਮਚਾਰੀਆਂ ਅਤੇ ਸੈਨਿਕਾਂ 'ਤੇ ਲਾਗੂ ਹੋਵੇਗੀ।
ਮੰਤਰਾਲੇ ਨੇ 22 ਅਗਸਤ ਨੂੰ ਜਾਰੀ ਕੀਤੇ ਦਫ਼ਤਰੀ ਮੈਮੋਰੰਡਮ ਵਿੱਚ ਸੇਵਾ ਰੱਖਿਆ ਨਾਗਰਿਕ ਕਰਮਚਾਰੀਆਂ ਦੀ ਤਰੱਕੀ ਲਈ ਘੱਟੋ-ਘੱਟ ਯੋਗਤਾ ਜਾਰੀ ਕੀਤੀ ਹੈ। ਇੱਥੇ ਅਜਿਹੇ ਕਰਮਚਾਰੀਆਂ ਦੀ ਤਰੱਕੀ ਲਈ ਮਾਪਦੰਡ (Criteria) ਜਾਰੀ ਕੀਤੇ ਗਏ ਹਨ।
ਇਨ੍ਹਾਂ ਕਰਮਚਾਰੀਆਂ ਦੇ ਕੋਲ ਇੰਨਾ ਅਨੁਭਵ ਜ਼ਰੂਰੀ
ਕਰਮਚਾਰੀਆਂ ਦੀ ਤਰੱਕੀ ਨੂੰ ਲੈ ਕੇ ਮੰਤਰਾਲੇ ਨੇ ਨੋਟੀਫਿਕੇਸ਼ਨ 'ਚ ਕਿਹਾ ਹੈ ਕਿ ਵੱਖ-ਵੱਖ ਪੱਧਰਾਂ ਲਈ ਵੱਖ-ਵੱਖ ਕੰਮ ਦਾ ਅਨੁਭਵ ਹੋਣਾ ਜ਼ਰੂਰੀ ਹੈ। ਲੈਵਲ 1 ਤੋਂ 2 ਲਈ, ਤਿੰਨ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਲੈਵਲ 1 ਤੋਂ 3 ਲਈ, 3 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ, ਲੈਵਲ 2 ਤੋਂ 4 ਲਈ, 3 ਤੋਂ 8 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਲੈਵਲ 17 ਤੱਕ ਦੇ ਕੁੱਲ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਜਾਵੇਗੀ ਜੇ ਉਨ੍ਹਾਂ ਕੋਲ 1 ਸਾਲ ਤੋਂ 12 ਸਾਲ ਤੱਕ ਦਾ ਤਜਰਬਾ ਹੈ।
ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ
ਰੱਖਿਆ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਨਵਾਂ ਅਪਡੇਟ ਤੁਰੰਤ ਪ੍ਰਭਾਵੀ ਹੋਵੇਗਾ। ਇਸ ਦਾ ਮਤਲਬ ਹੈ ਕਿ ਜੋ ਵੀ ਕਰਮਚਾਰੀ ਇਸ ਯੋਗਤਾ ਅਧੀਨ ਆਉਂਦਾ ਹੈ, ਉਸ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਜਾਵੇਗੀ। ਹਾਲਾਂਕਿ ਮੰਤਰਾਲੇ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕਰਮਚਾਰੀਆਂ ਨੂੰ ਕਿੰਨੀ ਤਰੱਕੀ ਦਿੱਤੀ ਜਾਵੇਗੀ।
ਕੇਂਦਰੀ ਕਰਮਚਾਰੀਆਂ ਲਈ ਕੀ ਅਪਡੇਟ
ਕਈ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਇਸ ਮਹੀਨੇ ਜੁਲਾਈ ਵਿੱਚ ਹੋ ਸਕਦਾ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਅੰਦਾਜ਼ਾ ਹੈ ਕਿ ਕੇਂਦਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ 'ਚ 3 ਫੀਸਦੀ ਵਾਧਾ ਮਿਲ ਸਕਦਾ ਹੈ। ਜੇ ਇਹ ਵਾਧਾ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਵਧ ਕੇ 45 ਫੀਸਦੀ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ