ਮਹਿੰਗਾਈ ਦੀ ਮਾਰ! ਮੋਦੀ ਸਰਕਾਰ ਰਸੋਈ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਬ੍ਰੇਕ ਲਾਉਣ 'ਚ ਫੇਲ੍ਹ
Inflation rate in India: ਸਰਕਾਰ ਵੱਲੋਂ ਰਸੋਈ ਦੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਾਲ ਦੌਰਾਨ ਕਣਕ ਤੇ ਆਟੇ ਸਮੇਤ ਇਨ੍ਹਾਂ ਵਸਤਾਂ ਦੀਆਂ ਔਸਤ ਪ੍ਰਚੂਨ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ।
Inflation rate in India: ਸਰਕਾਰ ਵੱਲੋਂ ਰਸੋਈ ਦੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਾਲ ਦੌਰਾਨ ਕਣਕ ਤੇ ਆਟੇ ਸਮੇਤ ਇਨ੍ਹਾਂ ਵਸਤਾਂ ਦੀਆਂ ਔਸਤ ਪ੍ਰਚੂਨ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਕੁਝ ਮਹੀਨਿਆਂ ਦੌਰਾਨ ਕਣਕ ਤੇ ਆਟਾ ਸਮੇਤ ਸਬੰਧਤ ਵਸਤਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋਇਆ ਹੈ।
ਦਿੱਲੀ ਦੇ ਥੋਕ ਬਾਜ਼ਾਰਾਂ ਦੇ ਵਪਾਰੀਆਂ ਅਨੁਸਾਰ ਘੱਟ ਸਪਲਾਈ ਤੇ ਮੰਗ ਕਾਰਨ ਕਣਕ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜੋ ਰਿਕਾਰਡ 2,570 ਰੁਪਏ ਪ੍ਰਤੀ ਕੁਇੰਟਲ ਨੂੰ ਪਾਰ ਕਰ ਗਈ ਹੈ। ਦਿੱਲੀ ਦੇ ਵਪਾਰੀਆਂ ਅਨੁਸਾਰ ਗਰਮੀ ਕਾਰਨ ਇਸ ਸਾਲ ਕਣਕ ਦਾ ਉਤਪਾਦਨ ਘੱਟ ਹੋਇਆ ਹੈ, ਜਿਸ ਨਾਲ ਖੇਤੀਬਾੜੀ ਉਪਜ ਦੀ ਘਰੇਲੂ ਸਪਲਾਈ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ :- ਨਵਾਂ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਲਈ ਖੁਸ਼ਖਬਰੀ! ਸਰਕਾਰ ਦੇਵੇਗੀ 10 ਕਰੋੜ ਰੁਪਏ
ਦਿੱਲੀ ਦੀ ਲਾਰੈਂਸ ਰੋਡ ਮੰਡੀ ਦੇ ਜੈ ਪ੍ਰਕਾਸ਼ ਜਿੰਦਲ ਨੇ ਦੱਸਿਆ ਕਿ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਵੇਲੇ ਕਣਕ ਦਾ ਭਾਅ 2570 ਰੁਪਏ ਪ੍ਰਤੀ ਕੁਇੰਟਲ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਤਿਉਹਾਰੀ ਸੀਜ਼ਨ ਦੌਰਾਨ ਇਹ 2600 ਰੁਪਏ ਹੋ ਸਕਦਾ ਹੈ। 14 ਮਈ 2022 ਨੂੰ ਕਣਕ ਦੇ ਨਿਰਯਾਤ 'ਤੇ ਪਾਬੰਦੀ ਲੱਗਣ ਤੋਂ ਬਾਅਦ ਮੰਡੀ ਦੀਆਂ ਕੀਮਤਾਂ 2,150-2,175 ਰੁਪਏ ਪ੍ਰਤੀ ਕੁਇੰਟਲ 'ਤੇ ਸਨ।
ਵਪਾਰੀਆਂ ਨੇ ਦੱਸਿਆ ਕਿ ਜਿੱਥੇ ਕਣਕ ਦੇ ਭਾਅ ਵਿੱਚ ਕਰੀਬ 14-15 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਉਥੇ ਆਟੇ ਦੀਆਂ ਕੀਮਤਾਂ ਵਿੱਚ ਕਰੀਬ 18-19 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਆਟੇ ਦੀਆਂ ਕੀਮਤਾਂ ਵਿੱਚ ਇੰਨਾ ਵਾਧਾ ਹੋਣ ਦੇ ਬਾਵਜੂਦ ਕਿਸਾਨ ਨੂੰ ਕਣਕ ਦੀ ਫਸਲ ਦਾ ਸਹੀ ਰੇਟ ਨਹੀਂ ਮਿਲ ਰਿਹਾ।
ਮੋਦੀ ਸਰਕਾਰ ਵੱਲੋਂ ਅਗਲੇ ਸਾਲ ਦੇ ਬਜਟ ਦੀਆਂ ਤਿਆਰੀਆਂ
ਮੋਦੀ ਸਰਕਾਰ ਨੇ ਅਗਲੇ ਵਿੱਤੀ ਸਾਲ 2023-24 ਲਈ ਬਜਟ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬਜਟ ਮੋਦੀ ਸਰਕਾਰ ਲਈ ਬੇਹੱਦ ਅਹਿਮ ਹੈ ਕਿਉਂਕਿ ਸਾਲ 2024 ਦੇ ਸ਼ੁਰੂ ਹੁੰਦਿਆਂ ਹੀ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਜਨਤਾ ਦੀਆਂ ਵੀ ਵਿੱਤੀ ਸਾਲ 2023-24 ਦੇ ਬਜਟ ਤੋਂ ਵੱਡੀਆਂ ਉਮੀਦਾਂ ਹਨ। ਹਾਸਲ ਜਾਣਕਾਰੀ ਮੁਤਾਬਕ ਸਰਕਾਰ ਸੋਮਵਾਰ ਤੋਂ ਵਿੱਤੀ ਸਾਲ 2023-24 ਲਈ ਆਮ ਬਜਟ ਤਿਆਰ ਕਰਨ ਦੀ ਕਵਾਇਦ ਸ਼ੁਰੂ ਕਰ ਰਹੀ ਹੈ। ਅਗਲੇ ਵਿੱਤੀ ਸਾਲ ਲਈ ਸਰਕਾਰ ਦੇ ਸਾਲਾਨਾ ਬਜਟ ਵਿੱਚ ਸੁਸਤ ਵਿਸ਼ਵਵਿਆਪੀ ਆਰਥਿਕਤਾ ਦੇ ਮੱਦੇਨਜ਼ਰ ਕਈ ਉਪਾਅ ਕਰਨ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।