ਨਵੀਂ ਦਿੱਲੀ: ਮੂਡੀਜ਼ ਇਨਵੈਸਟਰਜ਼ ਸਰਵਿਸ ਨੇ ਮੌਜੂਦਾ ਵਿੱਤੀ ਵਰ੍ਹੇ ਵਿੱਚ ਭਾਰਤ ਦੇ ਕੁਲ ਘਰੇਲੂ ਉਤਪਾਦ (ਜੀਡੀਪੀ) ਵਿੱਚ 11.5 ਪ੍ਰਤੀਸ਼ਤ ਦੀ ਕਟੌਤੀ ਦਾ ਇੱਕ ਨਵਾਂ ਅਨੁਮਾਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੂਡੀਜ਼ ਨੇ ਭਾਰਤੀ ਅਰਥਚਾਰੇ ਵਿੱਚ ਚਾਰ ਪ੍ਰਤੀਸ਼ਤ ਗਿਰਾਵਟ ਦੀ ਭਵਿੱਖਬਾਣੀ ਕੀਤੀ ਸੀ।


ਮੂਡੀਜ਼ ਨੇ ਕਿਹਾ, “ਆਰਥਿਕਤਾ ਅਤੇ ਵਿੱਤੀ ਪ੍ਰਣਾਲੀ ਵਿੱਚ ਡੂੰਘੇ ਦਬਾਅ ਕਾਰਨ ਦੇਸ਼ ਦੀ ਵਿੱਤੀ ਤਾਕਤ ਹੋਰ ਹੇਠਾਂ ਆ ਸਕਦੀ ਹੈ। ਇਸ ਨਾਲ ਕਰਜ਼ੇ 'ਤੇ ਦਬਾਅ ਵਧ ਸਕਦਾ ਹੈ।” ਮੂਡੀਜ਼ ਨੇ ਕਿਹਾ ਕਿ ਉਸਦਾ ਅਨੁਮਾਨ ਹੈ ਕਿ 2020-21 ਵਿਚ ਭਾਰਤੀ ਆਰਥਿਕਤਾ ਵਿਚ 11.5 ਪ੍ਰਤੀਸ਼ਤ ਦੀ ਗਿਰਾਵਟ ਆਵੇਗੀ।

ਮੂਡੀਜ਼ ਨੇ ਕਿਹਾ ਹੈ ਕਿ ਭਾਰਤੀ ਆਰਥਿਕਤਾ ਅਗਲੇ ਵਿੱਤੀ ਸਾਲ 2021-22 ਵਿਚ 10.6 ਪ੍ਰਤੀਸ਼ਤ ਦੀ ਵਾਧਾ ਦਰ ਦਰਜ ਕਰੇਗੀ। ਇਸ ਤੋਂ ਪਹਿਲਾਂ ਇੱਕ ਗਲੋਬਲ ਰੇਟਿੰਗ ਏਜੰਸੀ ਫਿਚ ਨੇ ਮੌਜੂਦਾ ਵਿੱਤੀ ਵਰ੍ਹੇ ਵਿੱਚ ਭਾਰਤੀ ਅਰਥਚਾਰੇ ਵਿੱਚ 10.5 ਪ੍ਰਤੀਸ਼ਤ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।

ਘਰੇਲੂ ਰੇਟਿੰਗ ਏਜੰਸੀਆਂ ਕ੍ਰਿਸਿਲ ਅਤੇ ਇੰਡੀਆ ਰੇਟਿੰਗਜ਼ ਨੇ ਮੌਜੂਦਾ ਵਿੱਤੀ ਵਰ੍ਹੇ ਵਿਚ ਭਾਰਤੀ ਅਰਥਚਾਰੇ ਵਿਚ ਕ੍ਰਮਵਾਰ 9% ਅਤੇ 11.8% ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904