ਪੜਚੋਲ ਕਰੋ

ਨਮਸਤੇ ਲੰਦਨ! ਮੁੰਬਈ ਛੱਡ ਯੂਕੇ ਵੱਸਣ ਜਾ ਰਹੇ ਦੇਸ਼ ਦੇ ਸਭ ਤੋਂ ਅਮੀਰ ਸ਼ਖਸ ਮੁਕੇਸ਼ ਅੰਬਾਨੀ?

ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਪ੍ਰਕਾਸ਼ਿਤ ਕੀਤੀ ਹੈ ਕਿ ਆਉਣ ਵਾਲੇ ਸਮੇਂ 'ਚ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦਾ ਪਰਿਵਾਰ ਲੰਡਨ 'ਚ ਵੀ ਰਹਿ ਸਕਦੇ ਹਨ। ਹਾਲਾਂਕਿ, ਇਹ ਪਰਿਵਾਰ ਮੁੰਬਈ ਵਿੱਚ ਵੀ ਆਪਣਾ ਬਸੇਰਾ ਬਣਾਏ ਰੱਖੇਗਾ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਅਮੀਰ ਪਰਿਵਾਰ ਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਲੰਡਨ 'ਚ ਸੈਟਲ ਹੋਣ ਦੀ ਖਬਰ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ ਹੈ। ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਬ੍ਰਿਟੇਨ 'ਚ ਰਹਿਣ ਦੀ ਖਬਰ 'ਤੇ ਲੋਕ ਪ੍ਰਤੀਕਿਰਿਆ ਦੇ ਰਹੇ ਹਨ ਤੇ ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਚਰਚਾ ਹੋ ਰਹੀ ਹੈ।

ਅੰਗਰੇਜ਼ੀ ਅਖਬਾਰ ਮਿਡ ਡੇ ਨੇ ਸੂਤਰਾਂ ਦੇ ਹਵਾਲੇ ਤੋਂ ਲਿਖੀ ਖਬਰ ਵਿੱਚ ਦੱਸਿਆ ਕਿ ਮੁਕੇਸ਼ ਅੰਬਾਨੀ ਆਪਣੇ ਪਰਿਵਾਰ ਨਾਲ ਲੰਡਨ 'ਚ ਰਹਿਣ ਜਾ ਰਹੇ ਹਨ। ਅੰਬਾਨੀ ਪਰਿਵਾਰ ਬ੍ਰਿਟੇਨ ਦੇ ਬਕਿੰਘਮਸ਼ਾਇਰ ਦੇ ਸਟੋਕ ਪਾਰਕ 'ਚ ਆਪਣੇ ਆਲੀਸ਼ਾਨ ਘਰ 'ਚ ਰਹਿਣ ਦੀ ਤਿਆਰੀ ਕਰ ਰਿਹਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਬ੍ਰਿਟੇਨ 'ਚ ਮੁਕੇਸ਼ ਅੰਬਾਨੀ ਦਾ ਆਲੀਸ਼ਾਨ ਘਰ ਬਣ ਕੇ ਤਿਆਰ ਹੋ ਚੁੱਕਾ ਹੈ। ਉਨ੍ਹਾਂ ਨੇ ਸਟੋਨ ਪਾਰਕ ਵਿੱਚ ਸਥਿਤ ਇੱਕ ਆਲੀਸ਼ਾਨ ਘਰ 592 ਕਰੋੜ ਰੁਪਏ ਵਿੱਚ ਤਿਆਰ ਕਰਵਾਇਆ ਹੈ, ਜਿਸ ਵਿੱਚ 49 ਤੋਂ ਵੱਧ ਕਮਰੇ, ਸਵਿਮਿੰਗ ਪੂਲ, ਮਿੰਨੀ ਹਸਪਤਾਲ, ਕਲੱਬ, ਆਡੀਟੋਰੀਅਮ, ਪਾਰਕ, ਓਪਨ ਏਰੀਆ ਹੈ, ਜਦਕਿ ਘਰ ਲਈ ਵੱਖਰੀ ਸੜਕ ਤਿਆਰ ਕੀਤੀ ਗਈ ਹੈ।

ਇਹ ਆਲੀਸ਼ਾਨ ਘਰ 300 ਏਕੜ ਤੋਂ ਵੱਧ ਵਿੱਚ ਤਿਆਰ ਕੀਤਾ ਗਿਆ ਹੈ। ਘਰ ਵਿੱਚ ਇੱਕ ਵਿਸ਼ੇਸ਼ ਮੰਦਰ ਦੀ ਸਥਾਪਨਾ ਕੀਤੀ ਗਈ ਹੈ। ਰਾਜਸਥਾਨ ਤੋਂ ਸੰਗਮਰਮਰ ਨਾਲ ਬਣੀਆਂ ਭਗਵਾਨ ਕ੍ਰਿਸ਼ਨ, ਹਨੂੰਮਾਨ ਤੇ ਗਣੇਸ਼ ਦੀਆਂ ਮੂਰਤੀਆਂ ਨੂੰ ਲਿਆ ਕੇ ਉਥੇ ਸਥਾਪਤ ਕੀਤਾ ਗਿਆ ਹੈ। ਖਬਰਾਂ ਮੁਤਾਬਕ ਮੰਦਰ ਦਾ ਡਿਜ਼ਾਇਨ ਬਿਲਕੁਲ ਉਸੇ ਤਰ੍ਹਾਂ ਦਾ ਹੈ, ਜਿਵੇਂ ਉਸ ਨੇ ਆਪਣੇ ਮੁੰਬਈ ਦੇ ਘਰ ਤੇ ਦਫਤਰ 'ਚ ਰੱਖਿਆ ਹੈ।

ਦਰਅਸਲ, ਅੰਬਾਨੀ ਪਰਿਵਾਰ ਨੂੰ ਕੋਰੋਨਾ ਮਹਾਮਾਰੀ ਤੇ ਲਾਕਡਾਊਨ ਦੌਰਾਨ ਦੂਜੇ ਘਰ ਦੀ ਲੋੜ ਮਹਿਸੂਸ ਹੋਈ ਸੀ। ਉਨ੍ਹਾਂ ਨੂੰ ਖੁੱਲ੍ਹੀ ਥਾਂ ਵਾਲੇ ਮਕਾਨ ਦੀ ਲੋੜ ਦਾ ਅਹਿਸਾਸ ਹੋਇਆ, ਜਿਸ ਤੋਂ ਬਾਅਦ ਸਟੋਨਪਾਰਕ ਦੇ ਇਸ ਘਰ ਨੂੰ ਡੀਲ ਕੀਤਾ ਗਿਆ ਤੇ ਹੁਣ ਇਹ ਘਰ ਤਿਆਰ ਹੋ ਗਿਆ ਹੈ। ਖਬਰਾਂ ਮੁਤਾਬਕ ਦੀਵਾਲੀ ਦੀ ਪੂਜਾ ਤੋਂ ਬਾਅਦ ਅਗਲੇ ਸਾਲ ਅਪ੍ਰੈਲ 'ਚ ਅੰਬਾਨੀ ਪਰਿਵਾਰ ਇੱਥੇ ਸ਼ਿਫਟ ਹੋ ਸਕਦਾ ਹੈ। ਹਾਲਾਂਕਿ, ਮੁਕੇਸ਼ ਅੰਬਾਨੀ ਆਪਣਾ ਸਮਾਂ ਮੁੰਬਈ ਤੇ ਲੰਡਨ ਦੋਵਾਂ ਵਿੱਚ ਬਿਤਾਉਣਗੇ।

ਰਿਲਾਇੰਸ ਇੰਡਸਟਰੀ ਜਾਂ ਅੰਬਾਨੀ ਪਰਿਵਾਰ ਵੱਲੋਂ ਬ੍ਰਿਟੇਨ ਸ਼ਿਫਟ ਹੋਣ ਦੀਆਂ ਖਬਰਾਂ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਪਰ ਅੰਬਾਨੀ ਪਰਿਵਾਰ ਪਿਛਲੇ ਢਾਈ ਮਹੀਨਿਆਂ ਤੋਂ ਮੁੰਬਈ ਸਥਿਤ ਆਪਣੇ ਘਰ ਤੋਂ ਬਾਹਰ ਹੈ, ਜਿਸ ਤੋਂ ਬਾਅਦ ਇਸ ਦੀਆਂ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਖਬਰਾਂ ਦੀ ਮੰਨੀਏ ਤਾਂ ਅੰਬਾਨੀ ਪਰਿਵਾਰ ਲੰਡਨ 'ਚ ਆਪਣੇ ਨਵੇਂ ਘਰ 'ਚ ਸ਼ਿਫਟ ਹੋਣ ਦੀ ਤਿਆਰੀ ਕਰ ਰਿਹਾ ਹੈ। ਹਾਲਾਂਕਿ ਅਸੀਂ ਇਸ ਖਬਰ ਦੀ ਪੁਸ਼ਟੀ ਨਹੀਂ ਕਰਦੇ। ਜਦੋਂ ਤੋਂ ਇਹ ਖਬਰ ਸੋਸ਼ਲ ਮੀਡੀਆ 'ਤੇ ਆਈ ਹੈ, ਲੋਕ ਇਸ 'ਤੇ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ: DL, ਪੈਨ ਕਾਰਡ ਸਮੇਤ ਇਨ੍ਹਾਂ ਕੰਮਾਂ ਲਈ ਜ਼ਰੂਰੀ ਹੋਵੇਗਾ ਕੋਵਿਡ ਟੀਕਾਕਰਨ ਸਰਟੀਫਿਕੇਟ!

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget