Vegetable Oil Price Cut: ਪ੍ਰਚੂਨ ਬਾਜ਼ਾਰ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 5 ਤੋਂ 20 ਰੁਪਏ ਪ੍ਰਤੀ ਕਿਲੋ ਦੀ ਕਮੀ ਆਈ ਹੈ। ਅਡਾਨੀ ਵਿਲਮਰ ਤੇ ਰੁਚੀ ਸੋਇਆ ਵਰਗੀਆਂ ਵੱਡੀਆਂ ਕੰਪਨੀਆਂ ਨੇ ਕੀਮਤਾਂ 'ਚ 15 ਤੋਂ 20 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਹੈ, ਜਿਸ ਕਾਰਨ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ।
ਹੋਰ ਕੰਪਨੀਆਂ ਜਿਨ੍ਹਾਂ ਨੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਘਟਾਈਆਂ ਹਨ ਉਹ ਹਨ ਜੈਮਿਨੀ ਐਡੀਬਲਜ਼ ਐਂਡ ਫੈਟ ਇੰਡੀਆ, ਹੈਦਰਾਬਾਦ, ਮੋਦੀ ਨੈਚੁਰਲਜ਼, ਦਿੱਲੀ, ਗੋਕੁਲ ਰੀ-ਫੋਇਲ ਐਂਡ ਸਾਲਵੈਂਟ, ਵਿਜੇ ਸੋਲਵੈਕਸ, ਗੋਕੁਲ ਐਗਰੋ ਰਿਸੋਰਸਜ਼ ਤੇ ਐਨਕੇ ਪ੍ਰੋਟੀਨ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਇਹ ਦਾਅਵਾ ਕੀਤਾ ਹੈ।
ਸਰਕਾਰ ਦਾ ਦਾਅਵਾ ਹੈ ਕਿ ਕੀਮਤਾਂ ਡਿੱਗ ਰਹੀਆਂ
ਸਰਕਾਰ ਨੇ ਕਿਹਾ ਹੈ ਕਿ ਦੇਸ਼ ਭਰ ਵਿੱਚ ਖਾਣ ਵਾਲੇ ਤੇਲ ਦੀਆਂ ਪ੍ਰਚੂਨ ਕੀਮਤਾਂ ਇੱਕ ਸਾਲ ਪਹਿਲਾਂ ਨਾਲੋਂ ਵੱਧ ਹਨ ਪਰ ਅਕਤੂਬਰ 2021 ਤੋਂ ਇਸ ਵਿੱਚ ਗਿਰਾਵਟ ਦਾ ਰੁਝਾਨ ਹੈ। 167 ਮੁੱਲ ਸੰਗ੍ਰਹਿ ਕੇਂਦਰਾਂ ਦੇ ਰੁਝਾਨ ਅਨੁਸਾਰ, ਦੇਸ਼ ਭਰ ਦੇ ਪ੍ਰਮੁੱਖ ਪ੍ਰਚੂਨ ਬਾਜ਼ਾਰਾਂ ਵਿੱਚ ਖਾਣ ਵਾਲੇ ਤੇਲ ਦੀਆਂ ਪ੍ਰਚੂਨ ਕੀਮਤਾਂ ਵਿੱਚ 5-20 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਭਾਰੀ ਗਿਰਾਵਟ ਆਈ ਹੈ।
ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਮੂੰਗਫਲੀ ਦੇ ਤੇਲ ਦੀ ਅਖਿਲ ਭਾਰਤੀ ਔਸਤ ਪ੍ਰਚੂਨ ਕੀਮਤ 180 ਰੁਪਏ ਪ੍ਰਤੀ ਕਿਲੋਗ੍ਰਾਮ, ਸਰ੍ਹੋਂ ਦਾ ਤੇਲ 184.59 ਰੁਪਏ ਪ੍ਰਤੀ ਕਿਲੋਗ੍ਰਾਮ, ਸੋਇਆ ਤੇਲ 148.85 ਰੁਪਏ ਪ੍ਰਤੀ ਕਿਲੋ, ਸੂਰਜਮੁਖੀ ਦਾ ਤੇਲ 162.4 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਪਾਮ ਤੇਲ ਦੀ ਕੀਮਤ 128.5 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਕੀਮਤਾਂ ਘਟਾਉਣ ਲਈ ਸਰਕਾਰ ਦੇ ਕਦਮ
ਸਰਕਾਰ ਨੇ ਕਿਹਾ ਹੈ ਕਿ ਉੱਚ ਅੰਤਰਰਾਸ਼ਟਰੀ ਕੀਮਤਾਂ ਦੇ ਬਾਵਜੂਦ, ਕੇਂਦਰ ਅਤੇ ਰਾਜ ਸਰਕਾਰਾਂ ਦੀ ਦਖਲਅੰਦਾਜ਼ੀ ਕਾਰਨ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਖਾਣ ਵਾਲੇ ਤੇਲ ਦੀਆਂ ਕੀਮਤਾਂ ਇੱਕ ਸਾਲ ਪਹਿਲਾਂ ਦੀ ਮਿਆਦ ਨਾਲੋਂ ਵੱਧ ਹਨ ਪਰ ਅਕਤੂਬਰ ਤੋਂ ਹੇਠਾਂ ਆ ਰਹੀਆਂ ਹਨ।
ਹੋਰ ਕਦਮਾਂ ਜਿਵੇਂ ਕਿ ਆਯਾਤ ਡਿਊਟੀ ਵਿੱਚ ਕਟੌਤੀ ਅਤੇ ਜਮ੍ਹਾਂਖੋਰੀ ਨੂੰ ਰੋਕਣਾ, ਸਟਾਕ ਸੀਮਾਵਾਂ ਲਾਗੂ ਕਰਨ ਨਾਲ ਸਾਰੇ ਖਾਣ ਵਾਲੇ ਤੇਲ ਦੀਆਂ ਘਰੇਲੂ ਕੀਮਤਾਂ ਨੂੰ ਹੇਠਾਂ ਲਿਆਉਣ ਵਿੱਚ ਮਦਦ ਮਿਲੀ ਹੈ ਜਿਸ ਨਾਲ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਖਾਣ ਵਾਲੇ ਤੇਲਾਂ ਦੀ ਦਰਾਮਦ 'ਤੇ ਭਾਰੀ ਨਿਰਭਰਤਾ ਕਾਰਨ ਘਰੇਲੂ ਉਤਪਾਦਨ ਨੂੰ ਵਧਾਉਣ ਲਈ ਉਪਰਾਲੇ ਕਰਨੇ ਜ਼ਰੂਰੀ ਹਨ।
ਖਪਤ ਲਈ ਦਰਾਮਦ 'ਤੇ ਨਿਰਭਰ
ਭਾਰਤ ਖਾਣ ਵਾਲੇ ਤੇਲ ਦੇ ਸਭ ਤੋਂ ਵੱਡੇ ਆਯਾਤਕਾਂ ਵਿੱਚੋਂ ਇੱਕ ਹੈ ਕਿਉਂਕਿ ਇਸਦਾ ਘਰੇਲੂ ਉਤਪਾਦਨ ਇਸਦੀ ਘਰੇਲੂ ਮੰਗ ਨੂੰ ਪੂਰਾ ਕਰਨ ਵਿੱਚ ਅਸਮਰੱਥ ਹੈ। ਦੇਸ਼ ਵਿੱਚ ਖਾਣ ਵਾਲੇ ਤੇਲ ਦੀ 56-60 ਫੀਸਦੀ ਖਪਤ ਦਰਾਮਦ ਰਾਹੀਂ ਪੂਰੀ ਹੁੰਦੀ ਹੈ।
ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅਨੁਸਾਰ, ਵਿਸ਼ਵ ਉਤਪਾਦਨ ਵਿੱਚ ਕਮੀ ਅਤੇ ਨਿਰਯਾਤ ਕਰਨ ਵਾਲੇ ਦੇਸ਼ਾਂ ਦੁਆਰਾ ਨਿਰਯਾਤ ਟੈਕਸ ਵਿੱਚ ਵਾਧੇ ਕਾਰਨ ਖਾਣ ਵਾਲੇ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਦਬਾਅ ਵਿੱਚ ਹਨ। ਦੇਸ਼ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਦਰਾਮਦ ਕੀਤੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ