(Source: ECI/ABP News/ABP Majha)
PM Kisan Yojana: ਮਈ 'ਚ ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸਤ! ਇੰਝ ਚੈੱਕ ਕਰੋ ਲਿਸਟ 'ਚ ਆਪਣਾ ਨਾਂ
PM Kisan Yojana 14th Installment: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਅਗਲੀ ਕਿਸ਼ਤ ਜਲਦੀ ਹੀ ਜਾਰੀ ਹੋਣ ਜਾ ਰਹੀ ਹੈ। ਕਈ ਰਿਪੋਰਟਾਂ ਵਿੱਚ ਤਰੀਕਾਂ ਦਾ ਖੁਲਾਸਾ ਹੋਇਆ ਹੈ।
PM Kisan Yojana Update News: ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 14ਵੀਂ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਇਸ ਕਿਸ਼ਤ ਦੀ ਰਾਸ਼ੀ ਜਲਦੀ ਮਿਲ ਸਕਦੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 14ਵੀਂ ਕਿਸ਼ਤ ਮਈ ਦੇ ਅੰਤ ਵਿੱਚ ਆਉਣ ਦੀ ਉਮੀਦ ਹੈ।
ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਅਗਲੀ ਕਿਸ਼ਤ 26 ਮਈ ਤੋਂ 31 ਮਈ ਤੱਕ ਕਿਸੇ ਵੀ ਸਮੇਂ ਜਾਰੀ ਕੀਤੀ ਜਾ ਸਕਦੀ ਹੈ। ਹਾਲਾਂਕਿ ਇਸ ਦਾ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 13ਵੀਂ ਕਿਸ਼ਤ ਫਰਵਰੀ 'ਚ ਜਾਰੀ ਕੀਤੀ ਗਈ ਸੀ।
ਕਿੰਨੀ ਵਾਰ ਜਾਰੀ ਕੀਤੀ ਜਾਂਦੀ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਕਿਸ਼ਤ?
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 6000 ਰੁਪਏ ਸਾਲਾਨਾ ਦਿੱਤੇ ਜਾਂਦੇ ਹਨ, ਜਿਸ ਵਿੱਚੋਂ ਤਿੰਨ ਕਿਸ਼ਤਾਂ ਵਿੱਚ ਪੈਸੇ ਟਰਾਂਸਫਰ ਕੀਤੇ ਜਾਂਦੇ ਹਨ। ਇਹ ਕਿਸ਼ਤਾਂ ਅਪ੍ਰੈਲ ਤੋਂ ਜੁਲਾਈ, ਅਗਸਤ ਤੋਂ ਨਵੰਬਰ, ਦਸੰਬਰ ਤੋਂ ਮਾਰਚ ਵਿਚਕਾਰ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਸਕੀਮ ਤਹਿਤ ਪੈਸੇ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਂਦੇ ਹਨ। ਇਹ ਸਕੀਮ 2019 ਵਿੱਚ ਸ਼ੁਰੂ ਕੀਤੀ ਗਈ ਸੀ, ਪਰ ਦਸੰਬਰ 2018 ਤੋਂ ਲਾਗੂ ਕੀਤੀ ਗਈ ਸੀ।
ਕਿਵੇਂ ਚੈੱਕ ਕਰਨਾ ਹੈ ਸੂਚੀ ਵਿੱਚ ਆਪਣਾ ਨਾਮ
ਜੇ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਅਰਜ਼ੀ ਦਿੱਤੀ ਹੈ ਜਾਂ ਅਗਲੀ ਕਿਸ਼ਤ ਲਈ ਸੂਚੀ ਵਿੱਚ ਆਪਣਾ ਨਾਮ ਦੇਖਣਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ pmkisan.gov.in/ 'ਤੇ ਜਾਣਾ ਪਵੇਗਾ। ਹੁਣ ਲਾਭਪਾਤਰੀ ਸੂਚੀ ਵਿੱਚ ਜਾਓ। ਹੁਣ ਰਾਜ, ਨਾਮ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿਓ। ਇਸ ਤੋਂ ਬਾਅਦ GATE ਰਿਪੋਰਟ 'ਤੇ ਜਾਓ। ਤੁਹਾਡੇ ਪੂਰੇ ਵੇਰਵੇ ਸਾਹਮਣੇ ਆ ਜਾਣਗੇ।
ਤੁਸੀਂ ਇਸ ਵੈੱਬਸਾਈਟ 'ਤੇ ਜਾ ਕੇ ਵੀ ਅਪਲਾਈ ਕਰ ਸਕਦੇ ਹੋ। ਇਸ ਲਈ, ਤੁਹਾਨੂੰ ਸਵੈ-ਰਜਿਸਟ੍ਰੇਸ਼ਨ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ ਅਤੇ ਪੂਰੀ ਜਾਣਕਾਰੀ ਦੇਣੀ ਹੋਵੇਗੀ। ਕਦਮ ਦਰ ਕਦਮ ਅੱਗੇ ਵਧਣ ਨਾਲ ਤੁਹਾਡੀ ਰਜਿਸਟ੍ਰੇਸ਼ਨ ਪੂਰੀ ਹੋ ਜਾਵੇਗੀ।