ਪੜਚੋਲ ਕਰੋ

ਚੀਨੀ ਕੰਪਨੀਆਂ ਦੇ 12,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫ਼ੋਨਾਂ 'ਤੇ ਨਹੀਂ ਲੱਗੇਗੀ ਪਾਬੰਦੀ, ਕੇਂਦਰੀ ਮੰਤਰੀ ਚੰਦਰਸ਼ੇਖਰ ਨੇ ਕਹੀ ਗੱਲ

ਕੇਂਦਰੀ ਇਲੈਕਟ੍ਰੋਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੇ ਇਲੈਕਟ੍ਰਾਨਿਕ ਈਕੋਸਿਸਟਮ 'ਚ ਭਾਰਤੀ ਕੰਪਨੀਆਂ ਦੀ ਵੀ ਭੂਮਿਕਾ ਹੈ, ਪਰ ਇਸ ਦਾ ਮਤਲਬ ਵਿਦੇਸ਼ੀ ਬ੍ਰਾਂਡਾਂ ਨੂੰ ਬਾਹਰ ਕੱਢਣਾ ਨਹੀਂ ਹੈ।

ਨਵੀਂ ਦਿੱਲੀ : ਸਰਕਾਰ ਨੇ ਚੀਨੀ ਮੋਬਾਈਲ ਕੰਪਨੀਆਂ ਨੂੰ ਭਾਰਤ ਤੋਂ ਬਰਾਮਦ ਵਧਾਉਣ ਲਈ ਕਿਹਾ ਹੈ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਕੰਪਨੀਆਂ ਦੇ 12,000 ਰੁਪਏ ਤੋਂ ਘੱਟ ਦੇ ਸਮਾਰਟਫ਼ੋਨਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।

ਕੇਂਦਰੀ ਇਲੈਕਟ੍ਰੋਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੇ ਇਲੈਕਟ੍ਰਾਨਿਕ ਈਕੋਸਿਸਟਮ 'ਚ ਭਾਰਤੀ ਕੰਪਨੀਆਂ ਦੀ ਵੀ ਭੂਮਿਕਾ ਹੈ, ਪਰ ਇਸ ਦਾ ਮਤਲਬ ਵਿਦੇਸ਼ੀ ਬ੍ਰਾਂਡਾਂ ਨੂੰ ਬਾਹਰ ਕੱਢਣਾ ਨਹੀਂ ਹੈ।

ਉਨ੍ਹਾਂ ਕਿਹਾ, "ਸਿਰਫ਼ ਇੱਕ ਮੁੱਦਾ ਹੈ, ਜੋ ਅਸੀਂ ਚੁੱਕਿਆ ਹੈ। ਇਹ ਚੀਨ ਦੇ ਕੁਝ ਬ੍ਰਾਂਡਾਂ ਦੇ ਨਾਲ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਰੱਖਿਆ ਗਿਆ ਹੈ। ਅਸੀਂ ਕਿਹਾ ਹੈ ਕਿ ਸਾਡੀ ਉਮੀਦ ਹੈ ਕਿ ਉਹ ਹੋਰ ਬਰਾਮਦ ਕਰਨ।"

ਚੰਦਰਸ਼ੇਖਰ ਨੇ ਕਿਹਾ, "ਸਪਲਾਈ ਚੇਨ, ਖ਼ਾਸ ਤੌਰ 'ਤੇ ਪਾਰਟਸ ਸਪਲਾਈ ਚੇਨ ਨੂੰ ਜ਼ਿਆਦਾ ਪਾਰਦਰਸ਼ੀ ਅਤੇ ਜ਼ਿਆਦਾ ਖੁੱਲ੍ਹਾ ਹੋਣ ਦੀ ਲੋੜ ਹੈ। ਸਾਡੇ ਕੋਲ ਚੀਨੀ ਕੰਪਨੀਆਂ ਨੂੰ ਬਾਜ਼ਾਰ ਦੇ ਕਿਸੇ ਖ਼ਾਸ ਹਿੱਸੇ (12,000 ਰੁਪਏ ਤੋਂ ਘੱਟ) ਤੋਂ ਬਾਹਰ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਮੈਨੂੰ ਨਹੀਂ ਪਤਾ ਕਿ ਇਹ ਮਾਮਲਾ ਜਾਂ ਵਿਸ਼ਾ ਕਿੱਥੋਂ ਆਇਆ ਹੈ।"

ਉਨ੍ਹਾਂ ਇਹ ਗੱਲ ਚੀਨੀ ਕੰਪਨੀਆਂ ਨੂੰ 12,000 ਰੁਪਏ ਤੋਂ ਘੱਟ ਕੀਮਤ ਦੇ ਮੋਬਾਈਲ ਫੋਨ ਵੇਚਣ ਤੋਂ ਰੋਕਣ ਲਈ ਸਰਕਾਰ ਦੀ ਕਥਿਤ ਯੋਜਨਾ 'ਤੇ ਸਵਾਲ ਦਾ ਜਵਾਬ ਦਿੰਦੇ ਹੋਏ ਕਹੀ।

ਉਦਯੋਗਿਕ ਸੰਸਥਾ ਆਈਸੀਈਏ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਇੱਕ ਰਿਪੋਰਟ ਨੂੰ ਜਾਰੀ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2025-26 ਤੱਕ 300 ਬਿਲੀਅਨ ਡਾਲਰ ਦੇ ਇਲੈਕਟ੍ਰੋਨਿਕਸ ਉਤਪਾਦਨ ਦੇ ਨਾਲ 120 ਬਿਲੀਅਨ ਡਾਲਰ ਦੇ ਬਰਾਮਦ ਤੱਕ ਪਹੁੰਚਣਾ ਚਾਹੁੰਦੀ ਹੈ।

ਚੀਨੀ ਕੰਪਨੀਆਂ ਦੀ ਜਾਂਚ ਜਾਰੀ

ਹਾਲ ਹੀ 'ਚ ਭਾਰਤ ਸਰਕਾਰ ਨੇ ਟੈਕਸ ਚੋਰੀ ਦੇ ਮਾਮਲੇ 'ਚ ਕਈ ਚੀਨੀ ਸਮਾਰਟਫੋਨਜ਼ ਨੂੰ ਨੋਟਿਸ ਭੇਜਿਆ ਸੀ। ਦੱਸ ਦੇਈਏ ਕਿ ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੋਬਾਈਲ ਬਾਜ਼ਾਰ ਹੈ ਅਤੇ ਜਲਦੀ ਹੀ ਦੁਨੀਆ ਦਾ ਸਭ ਤੋਂ ਵੱਡਾ ਸਮਾਰਟਫੋਨ ਬਾਜ਼ਾਰ ਬਣਨ ਦੇ ਰਾਹ 'ਤੇ ਹੈ। ਪਰ ਮੌਜੂਦਮ ਸਮੇਂ ’ਚ ਭਾਰਤ ਵਿੱਚ ਚੋਟੀ ਦੇ 5 ਸਮਾਰਟਫੋਨ ਬ੍ਰਾਂਡਾਂ ਵਿੱਚੋਂ 4 ਚੀਨੀ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਜਦੋਂ ਤੋਂ Xiaomi ਅਤੇ Oppo ਵਰਗੇ ਸਮਾਰਟਫੋਨ ਨਿਰਮਾਤਾਵਾਂ ਨੇ ਭਾਰਤ ’ਚ ਸਸਤੇ ਐਂਡਰਾਇਡ ਡਿਵਾਈਸਾਂ ਦੀ ਪੇਸ਼ਕਸ਼ ਸ਼ੁਰੂ ਕੀਤੀ ਹੈ, ਉਦੋਂ ਤੋਂ ਭਾਰਤੀ ਮੋਬਾਈਲ ਨਿਰਮਾਣ ਖੇਤਰ ਹੌਲੀ ਹੋ ਗਿਆ ਹੈ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget