ਪੜਚੋਲ ਕਰੋ

Facebook 'ਤੇ ਹੁਣ ਨਹੀਂ ਹੋਣਗੀਆਂ ਨਵੀਆਂ ਨਿਯੁਕਤੀਆਂ, ਜ਼ੁਕਰਬਰਗ ਨੇ ਮੰਦੀ ਦਾ ਹਵਾਲਾ ਦਿੰਦੇ ਹੋਏ ਛਾਂਟੀ ਦੇ ਸੰਕੇਤ ਵੀ ਦਿੱਤੇ

Meta under loss: Meta ਨੇ ਮਈ 'ਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦਾ ਵੀ ਸੰਕੇਤ ਦਿੱਤਾ ਸੀ। ਇਸ ਦੇ ਨਾਲ ਹੀ ਜੁਲਾਈ ਦੀ ਸ਼ੁਰੂਆਤ 'ਚ ਮਾਰਕ ਜ਼ੁਕਰਬਰਗ ਨੇ Meta ਕਰਮਚਾਰੀਆਂ ਨੂੰ ਕਿਹਾ ਸੀ ਕਿ ਇਸ ਸਾਲ ਕੰਪਨੀ 30 ਫੀਸਦੀ...

Meta Under Loss: ਫੇਸਬੁੱਕ (Facebook) ਅਤੇ ਇੰਸਟਾਗ੍ਰਾਮ (Instagram) ਦੀ ਮੂਲ ਕੰਪਨੀ Meta ਦੀ ਤਿਮਾਹੀ ਕਮਾਈ 'ਚ ਗਿਰਾਵਟ ਦਾ ਅਸਰ ਹੁਣ ਕਰਮਚਾਰੀਆਂ ਦੀ ਭਰਤੀ 'ਤੇ ਪਵੇਗਾ। Meta ਦੇ ਸੀਈਓ ਮਾਰਕ ਜ਼ੁਕਰਬਰਗ (Mark Zuckerberg) ਨੇ ਕਿਹਾ ਹੈ ਕਿ ਅਸੀਂ ਮੰਦੀ ਦੇ ਦੌਰ 'ਚ ਦਾਖਲ ਹੋਏ ਹਾਂ ਅਤੇ ਇਸ ਦਾ ਅਸਰ ਡਿਜੀਟਲ ਵਿਗਿਆਪਨ ਕਾਰੋਬਾਰ 'ਤੇ ਪਵੇਗਾ। ਇਸ ਲਈ Meta ਹੁਣ ਖਰਚੇ ਘਟਾਉਣ 'ਤੇ ਧਿਆਨ ਕੇਂਦਰਿਤ ਕਰੇਗੀ ਅਤੇ ਅਗਲੇ ਸਾਲ ਕੰਪਨੀ ਕਰਮਚਾਰੀਆਂ ਦੀ ਭਰਤੀ ਦੀ ਰਫਤਾਰ ਨੂੰ ਹੌਲੀ ਕਰੇਗੀ।

27 ਜੁਲਾਈ ਨੂੰ ਫੇਸਬੁੱਕ ਨੇ ਆਪਣੇ ਤਿਮਾਹੀ ਨਤੀਜਿਆਂ ਦੀ ਐਲਾਨ ਕੀਤਾ ਅਤੇ ਰਿਪੋਰਟ ਕੀਤੀ ਕਿ ਮਾਲੀਆ ਬੀਤੇ ਸਾਲ ਦੀ ਇਸੇ ਤਿਮਾਹੀ ਦੇ ਮੁਕਾਬਲੇ ਦੂਜੀ ਤਿਮਾਹੀ ਵਿੱਚ ਇੱਕ ਪ੍ਰਤੀਸ਼ਤ ਘੱਟ ਕੇ $28.8 ਬਿਲੀਅਨ ਹੋ ਗਿਆ ਹੈ। ਬੀਤੇ ਸਾਲ ਇਸੇ ਤਿਮਾਹੀ 'ਚ ਮਾਲੀਆ 29.1 ਅਰਬ ਡਾਲਰ ਸੀ। Meta ਨੇ ਮਈ 'ਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦਾ ਵੀ ਸੰਕੇਤ ਦਿੱਤਾ ਸੀ। ਇਸ ਦੇ ਨਾਲ ਹੀ ਜੁਲਾਈ ਦੀ ਸ਼ੁਰੂਆਤ 'ਚ ਮਾਰਕ ਜ਼ੁਕਰਬਰਗ ਨੇ ਮੇਟਾ ਕਰਮਚਾਰੀਆਂ ਨੂੰ ਕਿਹਾ ਸੀ ਕਿ ਇਸ ਸਾਲ ਕੰਪਨੀ 30 ਫੀਸਦੀ ਘੱਟ ਇੰਜੀਨੀਅਰਾਂ ਦੀ ਭਰਤੀ ਕਰੇਗੀ।
ਮਨੀਕੰਟਰੋਲ ਦੀ ਇੱਕ ਰਿਪੋਰਟ ਦੇ ਅਨੁਸਾਰ, Meta ਦੀ ਕਮਾਈ ਕਾਨਫਰੰਸ ਕਾਲ ਨੂੰ ਸੰਬੋਧਨ ਕਰਦੇ ਹੋਏ, ਮਾਰਕ ਜ਼ੁਕਰਬਰਗ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ, Meta ਦੇ ਮਾਲੀਏ ਵਿੱਚ ਗਿਰਾਵਟ ਆਈ ਹੈ। ਅਜਿਹਾ ਡਿਜੀਟਲ ਵਿਗਿਆਪਨ ਦੀ ਥਾਂ ਦੇ ਸੁੰਗੜਨ ਕਾਰਨ ਹੋਇਆ ਹੈ। ਜ਼ੁਕਰਬਰਗ ਨੇ ਕਿਹਾ, “ਕੰਪਨੀ ਅਗਲੇ ਸਾਲ ਤੱਕ ਕਰਮਚਾਰੀਆਂ ਦੀ ਗਿਣਤੀ ਲਗਾਤਾਰ ਘਟਾਏਗੀ। ਮੈਟਾ 'ਤੇ ਬਹੁਤ ਸਾਰੀਆਂ ਟੀਮਾਂ ਛੋਟੀਆਂ ਹੋਣਗੀਆਂ ਤਾਂ ਜੋ ਉਨ੍ਹਾਂ ਦੀ ਊਰਜਾ ਕਿਤੇ ਹੋਰ ਵਰਤੀ ਜਾ ਸਕੇ। ਜ਼ੁਕਰਬਰਗ ਨੇ ਕਿਹਾ ਕਿ ਉਹ ਕੰਪਨੀ ਦੇ ਨੇਤਾਵਾਂ ਨੂੰ ਟੀਮਾਂ ਨੂੰ ਦੁੱਗਣਾ, ਸੁੰਗੜਨ ਅਤੇ ਪੁਨਰਗਠਨ ਕਰਨ ਦੀ ਆਜ਼ਾਦੀ ਦੇਣਾ ਚਾਹੁੰਦਾ ਹੈ।

ਜ਼ੁਕਰਬਰਗ ਨੇ ਕਿਹਾ ਕਿ ਕੰਪਨੀ ਦਾ ਕਾਰਜਬਲ ਅਗਲੀਆਂ ਕੁਝ ਤਿਮਾਹੀਆਂ 'ਚ ਸਥਿਰ ਰਹੇਗਾ, ਕਿਉਂਕਿ ਇਸ ਸਾਲ ਅਸੀਂ ਕਈ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਿਆ ਹੈ ਪਰ ਭਰਤੀ ਪ੍ਰਕਿਰਿਆ ਨੂੰ ਹੋਰ ਮੱਠੀ ਕੀਤਾ ਜਾਵੇਗਾ। ਜ਼ੁਕਰਬਰਗ ਨੇ ਕਿਹਾ ਕਿ ਮੰਦੀ ਦਾ ਇਹ ਦੌਰ ਕਿੰਨਾ ਲੰਬਾ ਅਤੇ ਕਿੰਨਾ ਡੂੰਘਾ ਹੋਵੇਗਾ, ਇਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਪਰ, ਇਹ ਨਿਸ਼ਚਤ ਤੌਰ 'ਤੇ ਕਿਹਾ ਜਾ ਸਕਦਾ ਹੈ ਕਿ ਪਿਛਲੀ ਤਿਮਾਹੀ ਨਾਲੋਂ ਅੱਗੇ ਇਸ ਦਾ ਵਧੇਰੇ ਪ੍ਰਭਾਵ ਹੋਵੇਗਾ।

ਕੁੱਲ 83,500 ਕਰਮਚਾਰੀ

Meta ਨੇ ਰਿਪੋਰਟ ਦਿੱਤੀ ਕਿ ਇਸ ਨੇ ਦੂਜੀ ਤਿਮਾਹੀ ਵਿੱਚ 5,700 ਨਵੇਂ ਕਰਮਚਾਰੀਆਂ ਦੀ ਭਰਤੀ ਕੀਤੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮੁਲਾਜ਼ਮਾਂ ਨੂੰ ਤਕਨੀਕੀ ਟੀਮ ਵਿੱਚ ਰੱਖਿਆ ਗਿਆ ਹੈ। ਦੂਜੀ ਤਿਮਾਹੀ ਦੇ ਅੰਤ 'ਤੇ, Meta ਕੋਲ ਕੁੱਲ 83,500 ਕਰਮਚਾਰੀ ਸਨ, ਜੋ ਬੀਤੇ ਸਾਲ ਦੀ ਇਸੇ ਤਿਮਾਹੀ ਦੇ ਕਰਮਚਾਰੀਆਂ ਦੀ ਗਿਣਤੀ ਨਾਲੋਂ 32 ਫ਼ੀਸਦੀ ਵੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget