Aadhaar and Voter ID Link : ਸਰਕਾਰ ਨੇ ਵੋਟਰ ਆਈਡੀ  (Voter ID) ਅਤੇ ਆਧਾਰ ਕਾਰਡ  (Aadhaar Card) ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਰਤ ਸਰਕਾਰ ਨੇ ਅਜੇ ਤੱਕ ਆਧਾਰ ਕਾਰਡ ਨੂੰ ਵੋਟਰ ਆਈਡੀ ਕਾਰਡ (Aadhaar Link Voter ID) ਨਾਲ ਲਿੰਕ ਕਰਨਾ ਸ਼ੁਰੂ ਨਹੀਂ ਕੀਤਾ ਹੈ। ਮੰਤਰੀ ਨੇ ਕਿਹਾ ਕਿ ਆਧਾਰ ਨੂੰ ਲਿੰਕ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਆਧਾਰ ਨੂੰ ਵੋਟਰ ਆਈਡੀ ਨਾਲ ਲਿੰਕ ਕਰਨ ਦਾ ਕੋਈ ਟੀਚਾ ਨਹੀਂ ਦਿੱਤਾ ਗਿਆ ਹੈ।


ਕਾਨੂੰਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ (Election Commission of India) ਨੇ ਸੂਚਿਤ ਕੀਤਾ ਹੈ ਕਿ ਆਧਾਰ ਨੂੰ EPIC ਨਾਲ ਲਿੰਕ ਕਰਨਾ ਅਜੇ ਸ਼ੁਰੂ ਨਹੀਂ ਹੋਇਆ ਹੈ। ਇਸ ਤੋਂ ਇਲਾਵਾ ਫਾਰਮ 6ਬੀ ਜਮ੍ਹਾ ਕਰਨ ਦੀ ਮਿਆਦ ਇਕ ਸਾਲ ਲਈ ਵਧਾ ਦਿੱਤੀ ਗਈ ਹੈ। ਹਾਲਾਂਕਿ, ਵੋਟਰ ਆਈਡੀ ਨਾਲ ਆਧਾਰ ਨੂੰ ਲਿੰਕ ਕਰਨਾ ਲਾਜ਼ਮੀ ਨਹੀਂ ਹੈ। ਤੁਸੀਂ ਆਪਣੀ ਇੱਛਾ ਅਨੁਸਾਰ ਆਧਾਰ ਕਾਰਡ ਨੂੰ ਵੋਟਰ ਆਈਡੀ ਨਾਲ ਲਿੰਕ ਕਰ ਸਕਦੇ ਹੋ।


ਕਦੋਂ ਜਮ੍ਹਾਂ ਕਰ ਸਕਦੇ ਹੋ ਫਾਰਮ?


ਜੇ ਤੁਸੀਂ ਵੋਟਰ ਆਈਡੀ ਨਾਲ ਆਧਾਰ ਨੂੰ ਲਿੰਕ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਫਾਰਮ 6ਬੀ ਜਮ੍ਹਾ ਕਰਨਾ ਹੋਵੇਗਾ, ਜਿਸ ਦੀ ਅੰਤਿਮ ਮਿਤੀ ਮਾਰਚ 2024 ਦੇ ਅੰਤ ਤੱਕ ਵਧਾ ਦਿੱਤੀ ਗਈ ਹੈ। ਕਾਂਗਰਸ ਦੇ ਇੱਕ ਸੰਸਦ ਮੈਂਬਰ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਾਨੂੰਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਸ਼ਨਾਖਤੀ ਕਾਰਡ ਵੱਖ-ਵੱਖ ਸਨ ਅਤੇ ਨਾਮ ਇੱਕੋ ਜਿਹੇ ਸਨ, ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਹਟਾ ਦਿੱਤੇ ਗਏ ਹਨ।


ਕਿਉਂ ਹੈ ਵੋਟਰ ਆਈਡੀ ਕਾਰਡ ਮਹੱਤਵਪੂਰਨ?


ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਸੰਵਿਧਾਨ ਦੀ ਧਾਰਾ 324 ਦੇ ਤਹਿਤ ਵੋਟਰ ਸੂਚੀਆਂ ਦੀ ਤਿਆਰੀ, ਨਿਰਦੇਸ਼ਨ ਅਤੇ ਨਿਯੰਤਰਣ ਲਈ ਜ਼ਿੰਮੇਵਾਰ ਹੈ ਅਤੇ ਕਮਿਸ਼ਨ ਦੇ ਅਨੁਸਾਰ, ਇਹ ਬਹੁ-ਪੱਧਰੀ ਸੁਰੱਖਿਆ ਨਾਲ ਚੋਣ ਡੇਟਾ ਦੀ ਅਖੰਡਤਾ ਨੂੰ ਕਾਇਮ ਰੱਖਦਾ ਹੈ। ਚੋਣ ਕਮਿਸ਼ਨ ਮੁਤਾਬਕ ਜੇਕਰ ਕਿਸੇ ਵਿਅਕਤੀ ਦਾ ਨਾਮ ਵੋਟਰ ਆਈਡੀ ਵਿੱਚ ਨਹੀਂ ਹੈ ਤਾਂ ਉਸ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੋਵੇਗਾ। ਇਸ ਦੇ ਨਾਲ, ਤੁਸੀਂ ਪਛਾਣ ਪੱਤਰ ਅਤੇ ਹੋਰ ਉਦੇਸ਼ਾਂ ਲਈ ਵੋਟਰ ਆਈਡੀ ਦੀ ਵਰਤੋਂ ਵੀ ਕਰ ਸਕਦੇ ਹੋ।


ਵੋਟਰ ਆਈਡੀ ਨੂੰ ਲਿੰਕ ਕਰਨਾ ਨਹੀਂ ਹੈ ਲਾਜ਼ਮੀ


ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕੁਝ ਦਿਨ ਪਹਿਲਾਂ ਆਧਾਰ ਕਾਰਡ ਨੂੰ ਵੋਟਰ ਆਈਡੀ ਨਾਲ ਲਿੰਕ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਇਤਰਾਜ਼ ਉਠਾਇਆ ਗਿਆ ਸੀ। ਵਿਵਾਦ ਵਧਣ ਤੋਂ ਬਾਅਦ ਸਰਕਾਰ ਦਾ ਜਵਾਬ ਸੀ ਕਿ ਚਾਹੁਣ ਵਾਲੇ ਆਪਣੀ ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹਨ। ਹਰ ਕਿਸੇ ਲਈ ਆਧਾਰ ਨੂੰ ਵੋਟਰ ਆਈਡੀ ਨਾਲ ਲਿੰਕ