ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਅਮੀਰ ਆਦਮੀ ਮੁਕੇਸ਼ ਅੰਬਾਨੀ (Mukesh Ambani) ਹੁਣ ਬਿੱਲ ਗੇਟਸ (Bill gates) ਨਾਲ ਦੋਸਤੀ ਕਰਕੇ ਰਿਲਾਇੰਸ ਜੀਓ (Reliance Jio) ਵਿੱਚ ਵੱਡਾ ਨਿਵੇਸ਼ ਕਰਨ ਦੀ ਤਿਆਰੀ ਕਰ ਰਹੇ ਹਨ। ਸੂਤਰਾਂ ਅਨੁਸਾਰ ਫਿਲਹਾਲ ਰਿਲਾਇੰਸ ਤੇ ਮਾਈਕ੍ਰੋਸਾਫਟ (Microsoft) ਵਿਚਾਲੇ ਗੱਲਬਾਤ ਚੱਲ ਰਹੀ ਹੈ। ਮਿੰਟ ਦੀ ਇੱਕ ਰਿਪੋਰਟ ਅਨੁਸਾਰ, ਸੱਤਿਆ ਨਡੇਲਾ ਦੀ ਅਗਵਾਈ ਵਾਲੀ ਕੰਪਨੀ ਜੀਓ ਵਿੱਚ 2.5% ਦੀ ਹਿੱਸੇਦਾਰੀ ਖਰੀਦ ਸਕਦੀ ਹੈ।

ਇਸ ਸਾਲ ਫਰਵਰੀ ਵਿੱਚ ਮਾਈਕਰੋਸੌਫਟ ਦੇ ਸੀਈਓ ਸੱਤਿਆ ਨਡੇਲਾ ਨੇ ਭਾਰਤ ਦਾ ਦੌਰਾ ਕੀਤਾ ਤੇ ਮੁਕੇਸ਼ ਅੰਬਾਨੀ ਨਾਲ ਮੁਲਾਕਾਤ ਕੀਤੀ। ਇਹ ਮੰਨਿਆ ਜਾਂਦਾ ਹੈ ਕਿ ਉਸ ਸਮੇਂ ਦੋ ਕਾਰੋਬਾਰੀ ਦਿੱਗਜਾਂ ਵਿਚਕਾਰ ਗੱਲਬਾਤ ਹੋਈ ਸੀ। ਮੁਕੇਸ਼ ਅੰਬਾਨੀ ਨੇ ਗੱਲਬਾਤ ਦੌਰਾਨ ਕਿਹਾ ਸੀ ਕਿ ਭਾਰਤ ਵਿੱਚ ਆਨਲਾਈਨ ਗੇਮਿੰਗ ਦਾ ਵਧੀਆ ਭਵਿੱਖ ਹੈ ਤੇ ਇਸ ਸੈਕਟਰ ਵਿੱਚ ਆਨਲਾਈਨ ਮਨੋਰੰਜਨ ਤੇ ਸਮੱਗਰੀ ਦੋਵਾਂ ਨਾਲੋਂ ਵਧੇਰੇ ਸੰਭਾਵਨਾ ਹੈ। ਇਸ ਸਮੇਂ ਨਡੇਲਾ ਨੇ ਕਿਹਾ ਸੀ ਕਿ ਮਾਈਕ੍ਰੋਸਾਫਟ Azure ਕਲਾਉਡ ਸੇਵਾਵਾਂ ਦਾ ਲਾਭ ਲੈਣ ਲਈ ਭਾਰਤ ਵਿੱਚ ਡਾਟਾ ਸੈਂਟਰ ਖੋਲ੍ਹਣ ਦੀ ਯੋਜਨਾ ਬਣਾ ਰਿਹਾ ਹੈ।

ਜੇਕਰ ਇਹ ਡੀਲ ਹੁੰਦੀ ਹੈ ਤਾਂ ਇੱਕ ਮਹੀਨੇ ‘ਚ ਇਹ ਰਿਲਾਇੰਸ ਦੀ 6ਵੀਂ ਵੱਡੀ ਡੀਲ ਹੋਏਗੀ। ਇਸ ਤੋਂ ਪਹਿਲਾਂ ਹਾਲ ਹੀ ਵਿੱਚ, ਫੇਸਬੁੱਕ ਨੇ 43,574 ਕਰੋੜ ਰੁਪਏ ਦੇ ਨਿਵੇਸ਼ ਨਾਲ ਰਿਲਾਇੰਸ ਜੀਓ ਵਿੱਚ 9.99% ਦੀ ਹਿੱਸੇਦਾਰੀ ਖਰੀਦੀ ਹੈ। ਇਸ ਤੋਂ ਬਾਅਦ ਕੇਕੇਆਰ ਨੇ 11,367 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਏਸ਼ੀਆ ਵਿੱਚ ਕਿਸੇ ਵੀ ਫਰਮ ਵਿੱਚ ਕੇਕੇਆਰ ਦਾ ਇਹ ਹੁਣ ਤਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਗਰੁੱਪ ਜੀਓ ਪਲੇਟਫਾਰਮਾਂ ਦੀ ਅਗਵਾਈ ਕਰ ਰਿਹਾ ਹੈ, ਜਿਸ ਦੀ ਕੀਮਤ 4.91 ਲੱਖ ਕਰੋੜ ਰੁਪਏ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904